17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮੁੱਖ ਮੰਤਰੀ ਵਲੋਂ ਸ਼ੁਕਰਾਨਾ ਯਾਤਰਾ ਦਾ ਚੁੱਕਿਆ ਕਦਮ ਬਹੁਤ ਸ਼ਲਾਘਾਯੋਗ-ਹਰਚਰਨ ਸਿੰਘ ਮਾਨ <br/>

Ad Position 21
No active advertisement
ਅਜੀਤ ਡੈਸਕ 07-05-2026
ਸ਼ਹਿਣਾ, 6 ਮਈ (ਸੁਰੇਸ਼ ਗੋਗੀ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸ਼ੁਰੂ ਕੀਤੀ ਗਈ ਸ਼ੁਕਰਾਨਾ ਯਾਤਰਾ ਪੰਜਾਬ ਵਿਚ ਸੁੱਖ ਦਾ ਸੁਨੇਹਾ ਲੈ ਕੇ ਆਵੇਗੀ | ਇਹ ਸ਼ਬਦ ਹਰਚਰਨ ਸਿੰਘ ਮਾਨ ਮੈਂਬਰ ਵਿਧਾਨ ਸਭਾ ਟਰੇਡਰ ਕਮਿਸ਼ਨ ਪੰਜਾਬ ਸਰਕਾਰ ਅਤੇ ਸਰਪੰਚ ਪਿੰਡ ਜੰਡਸਰ ਨੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਇਲਾਵਾ ਹੋਰ ਧਰਮਾਂ ਦੇ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਲਗਾਤਾਰ ਹੋ ਰਹੀਆਂ ਸਨ | ਸੂਬਾ ਸਰਕਾਰ ਵਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਸਬੰਧ ਵਿਚ ਪਾਸ ਕੀਤਾ ਗਿਆ ਕਾਨੂੰਨ ਅਤੇ ਉਸ ਉਪਰੰਤ ਸ਼ੁਰੂ ਕੀਤੀ ਗਈ ਸ਼ੁਕਰਾਨਾ ਯਾਤਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਸਤਿਕਾਰਤ ਯਾਤਰਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਹ ਪਹਿਲੀ ਵਾਰ ਕਿਸੇ ਸਰਕਾਰ ਨੇ ਕੀਤਾ ਕਿ ਧਾਰਮਿਕ ਬੇਅਦਬੀ ਲਈ ਸਜਾ ਤੈਅ ਕੀਤੀ ਹੋਵੇ | ਹਰਚਰਨ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਸਰਕਾਰ ਨੂੰ ਮੁੱਢਲੇ ਰੂਪ ਵਿਚ ਅਨੇਕਾਂ ਚੁਨੌਤੀਆਂ ਦਾ ਸਾਹਮਣਾ ਕਰਨਾ ਪਿਆ, ਪਰ ਸੱਚ ਦੇ ਰਾਹ 'ਤੇ ਤੁਰੀ ਪੰਜਾਬ ਸਰਕਾਰ ਹਰ ਚੁਨੌਤੀਆਂ ਨੂੰ ਦੂਰ ਕਰਦੇ ਹੋਏ ਪੰਜਾਬ ਵਿਚ ਅਮਨ ਸ਼ਾਂਤੀ ਕਾਇਮ ਰੱਖਣ ਵਿਚ ਸਫਲ ਰਹੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਤਿਕਾਰਤ ਯਾਤਰਾ ਲੋਕਾਂ ਵਿਚ ਨਵੀਂ ਲਹਿਰ ਪੈਦਾ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਰਾਮਗੜ੍ਹੀਆ ਰੋਡ 'ਤੇ ਰੱਖੇ ਨੀਂਹ ਪੱਥਰ ਨੂੰ ਅਖ਼ਬਾਰਾਂ ਨਾਲ ਢਕਣ ਦੀ ਅਕਾਲੀ ਆਗੂਆ... ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਟੀਕਾਕਰਨ ਕੈਂਪ ਲਗਾਏ
Ad Position 24