17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਰਾਮਗੜ੍ਹੀਆ ਰੋਡ 'ਤੇ ਰੱਖੇ ਨੀਂਹ ਪੱਥਰ ਨੂੰ ਅਖ਼ਬਾਰਾਂ ਨਾਲ ਢਕਣ ਦੀ ਅਕਾਲੀ ਆਗੂਆਂ ਨੇ ਕੀਤੀ ਨਿੰਦਾ <br/>

Ad Position 21
No active advertisement
ਅਜੀਤ ਡੈਸਕ 07-05-2026
ਬਰਨਾਲਾ, 6 ਮਈ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੇ ਸੀਨੀਅਰ ਆਗੂਆਂ ਵਲੋਂ ਆਮ ਆਦਮੀ ਪਾਰਟੀ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ ਲਾਇਆ ਹੈ ਕਿ ਰਾਮਗੜ੍ਹੀਆ ਰੋਡ ਦੇ ਨਵੀਨੀਕਰਨ ਲਈ ਸੱਤਾਧਾਰੀ ਧਿਰ ਵਲੋਂ ਰੱਖੇ ਗਏ ਨੀਂਹ ਪੱਥਰ ਦੇ ਨਾਲ ਹੀ ਸਾਲ 2009 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਰੱਖੇ ਗਏ ਨੀਂਹ ਪੱਥਰ ਨੂੰ ਅਖ਼ਬਾਰਾਂ ਨਾਲ ਢੱਕ ਦਿੱਤਾ ਗਿਆ ਹੈ, ਜੋ ਕਿ 'ਆਪ' ਸਰਕਾਰ ਵਲੋਂ ਸੌੜੀ ਅਤੇ ਨੀਵੇਂ ਪੱਧਰ ਦੀ ਸਿਆਸਤ ਕੀਤੀ ਜਾ ਰਹੀ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਕੌਮੀ ਮੀਤ ਪ੍ਰਧਾਨ ਸੰਜੀਵ ਸ਼ੋਰੀ ਅਤੇ ਸਰਕਲ ਪ੍ਰਧਾਨ ਬੇਅੰਤ ਸਿੰਘ ਬਾਠ ਨੇ ਕਿਹਾ ਕਿ ਇਹ ਸੜਕ ਸਾਲ 2009 ਵਿਚ ਸ਼ੋ੍ਰਮਣੀ ਅਕਾਲੀ ਦਲ ਸਰਕਾਰ ਦੌਰਾਨ ਬਣਾਈ ਗਈ ਸੀ ਅਤੇ ਉਸ ਸਮੇਂ ਦੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਵਲੋਂ ਇਸ ਦਾ ਨੀਂਹ ਪੱਥਰ ਬੜੇ ਮਾਣ ਨਾਲ ਰੱਖਿਆ ਗਿਆ ਸੀ | ਉਨ੍ਹਾਂ ਕਿਹਾ ਕਿ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਪਰ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਇਤਿਹਾਸ ਹੁੰਦੇ ਹਨ | 'ਆਪ' ਸਰਕਾਰ ਇਸ ਨੀਂਹ ਪੱਥਰ ਨੂੰ ਅਖ਼ਬਾਰਾਂ ਪਿੱਛੇ ਛੁਪਾ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਵਿਕਾਸ ਕਾਰਜਾਂ ਨੂੰ ਲੋਕਾਂ ਦੇ ਮਨਾਂ ਵਿਚੋਂ ਨਹੀਂ ਕੱਢ ਸਕਦੀ | ਉਨ੍ਹਾਂ ਕਿਹਾ ਕਿ ਅਖ਼ਬਾਰਾਂ ਨਾਲ ਪੁਰਾਣੇ ਨੀਂਹ ਪੱਥਰ ਨੂੰ ਢੱਕ ਕੇ ਆਪਣਾ ਨਵਾਂ ਨੀਂਹ ਪੱਥਰ ਲਾਉਣਾ ਇਹ ਸਾਬਤ ਕਰਦਾ ਹੈ ਕਿ ਸੱਤਾਧਾਰੀ ਧਿਰ ਅੰਦਰੋਂ ਡਰੀ ਹੋਈ ਹੈ ਅਤੇ ਉਹ ਪਿਛਲੀਆਂ ਸਰਕਾਰਾਂ ਦੀਆਂ ਪ੍ਰਾਪਤੀਆਂ ਦਾ ਸਾਹਮਣਾ ਕਰਨ ਤੋਂ ਕਤਰਾ ਰਹੀ ਹੈ | ਅਕਾਲੀ ਆਗੂਆਂ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਇਸ ਤਰ੍ਹਾਂ ਦੀਆਂ ਘਟੀਆ ਹਰਕਤਾਂ ਤੁਰੰਤ ਬੰਦ ਕੀਤੀਆਂ ਜਾਣ, ਨਹੀਂ ਤਾਂ ਅਕਾਲੀ ਦਲ ਨੂੰ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗਾ | ਇਸ ਮੌਕੇ ਜਸਵੀਰ ਸਿੰਘ ਜੱਸੀ, ਰਾਜਿੰਦਰ ਸਿੰਘ ਦਰਾਕਾ, ਜਗਦੇਵ ਸਿੰਘ, ਰਾਜ ਸਿੰਘ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗੋਬਿੰਦ ਸਕੂਲ ਵਿਖੇ ਜਲਵਾਯੂ ਪਰਿਵਰਤਨ ਤੇ ਅੰਤਰ ਹਾਊਸ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਸ਼ੁਕਰਾਨਾ ਯਾਤਰਾ ਦਾ ਚੁੱਕਿਆ ਕਦਮ ਬਹੁਤ ਸ਼ਲਾਘਾਯੋਗ-ਹਰਚਰਨ ਸਿੰਘ ਮਾਨ <br/>
Ad Position 24