ਭਦੌੜ, 6 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਅੰਤਰ ਹਾਊਸ 'ਜਲਵਾਯੂ ਪਰਿਵਰਤਨ' ਵਿਸ਼ੇ 'ਤੇ ਬੋਰਡ ਸਜਾਵਟ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਸਕੂਲ ਦੇ ਚਾਰਾਂ ਹਾਊਸਾਂ ਐਸਟਰ, ਪਿ੍ਮੁਲਾ, ਡੈਫੋਡਿਲ ਅਤੇ ਟਿਊਲਿਪ ਦੇ ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ਨੇ ਆਪਣੇ-ਆਪਣੇ ਬੋਰਡਾਂ ਰਾਹੀਂ ਜਲਵਾਯੂ ਪਰਿਵਰਤਨ ਦੇ ਕਾਰਨ, ਪ੍ਰਭਾਵ ਅਤੇ ਇਸ ਤੋਂ ਬਚਾਅ ਲਈ ਉਪਾਅ ਨੂੰ ਬਹੁਤ ਹੀ ਸੁੰਦਰ ਅਤੇ ਰਚਨਾਤਮਿਕ ਢੰਗ ਨਾਲ ਦਰਸਾਇਆ | ਰੰਗ-ਬਰੰਗੀਆਂ ਚਿੱਤਰ ਕਲਾਵਾਂ, ਸਲੋਗਨਾਂ ਅਤੇ ਜਾਣਕਾਰੀ ਭਰੇ ਸਨੇਹੀਆਂ ਰਾਹੀਂ ਵਿਦਿਆਰਥੀਆਂ ਨੇ ਸਭ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕੀਤਾ | ਸਕੂਲ ਦੇ ਸਰਪ੍ਰਸਤ ਡਾ: ਦਰਸ਼ਨ ਸਿੰਘ ਗਿੱਲ ਨੇ ਵਿਦਿਆਰਥੀਆਂ ਦੀ ਪ੍ਰਸੰਸਾ ਕਰਦੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਵਿਚ ਸਮਾਜਿਕ ਜ਼ੰੁਮੇਵਾਰੀਆਂ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਕੁਦਰਤ ਦੀ ਰੱਖਿਆ ਲਈ ਪ੍ਰੇਰਿਤ ਕਰਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਵਿਚ ਛੋਟੇ-ਛੋਟੇ ਕਦਮ ਚੁੱਕ ਕੇ ਵਾਤਾਵਰਨ ਦੀ ਸੁਰੱਖਿਆ ਕਰਨ ਦੀ ਅਪੀਲ ਕੀਤੀ | ਵਾਇਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਅਤੇ ਐਮ.ਡੀ. ਰਿਚਾ ਪਨੇਸਰ ਗਿੱਲ ਅਤੇ ਪਿ੍ੰਸੀਪਲ ਪੀ.ਕੇ. ਠਾਕੁਰ ਵਲੋਂ ਵਿਦਿਆਰਥੀਆਂ ਦੀ ਅਦਭੁਤ ਪ੍ਰਤਿਭਾ ਅਤੇ ਕਲਾਤਮਕਤਾ ਦੀ ਭਰਪੂਰ ਸ਼ਲਾਘਾ ਕੀਤੀ ਗਈ |