17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ 8 ਮਈ ਨੂੰ ਧਨੌਲਾ ਪੁੱਜਣ ਨੂੰ ਲੈ ਕੇ ਐਮ.ਪੀ. ਮੀਤ ਹੇਅਰ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 07-05-2026
ਧਨੌਲਾ, 6 ਮਈ (ਜਤਿੰਦਰ ਸਿੰਘ ਧਨੌਲਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ 8 ਮਈ ਨੂੰ ਬੱਸ ਸਟੈਂਡ ਧਨੌਲਾ ਪੁੱਜਣ ਨੂੰ ਲੈ ਕੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਜ਼ਿਲ੍ਹਾ ਭਰ ਦੇ ਅਧਿਕਾਰੀਆਂ ਨੇ ਬੱਸ ਸਟੈਂਡ ਧਨੌਲਾ ਪੁੱਜ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਜ਼ਿਕਰਯੋਗ ਹੈ ਕਿ ਬੇਅਦਬੀਆਂ ਖ਼ਿਲਾਫ਼ ਬਣਾਏ ਗਏ ਸਖ਼ਤ ਕਾਨੂੰਨ ਸਬੰਧੀ, ਪੰਜਾਬ ਸਰਕਾਰ ਵਲੋਂ ਆਰੰਭੀ ਗਈ ਸ਼ੁਕਰਾਨਾ ਯਾਤਰਾ ਦੇ ਸਬੰਧ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 8 ਮਈ ਨੂੰ ਧਨੌਲਾ ਬੱਸ ਸਟੈਂਡ ਪੁੱਜ ਰਹੇ ਹਨ | ਪ੍ਰਬੰਧਾਂ ਦੀ ਯੋਜਨਾਬੰਦੀ ਉਲੀਕਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ, ਐਸ.ਐਸ.ਪੀ ਬਰਨਾਲਾ ਸਰਫ਼ਰਾਜ਼ ਆਲਮ, ਏ.ਡੀ.ਸੀ ਵਿਵੇਕ ਕੁਮਾਰ, ਐਸ.ਡੀ.ਐਮ ਆਯੂਸ਼ ਗੋਇਲ, ਐਸ.ਡੀ.ਐਮ ਕਿ੍ਤਿਕਾ ਗੋਇਲ, ਐਸ.ਪੀ. ਸੁਰੇਸ਼ ਸੋਨੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤ ਇੰਦਰ ਸਿੰਘ, ਸੀਨੀਅਰ ਅਧਿਕਾਰੀ ਸ: ਬਰਜਿੰਦਰ ਪਾਲ ਸਿੰਘ, ਇੰਟੈਲੀਜੈਂਸ ਦੇ ਡੀ.ਐਸ.ਪੀ. ਬਲਦੇਵ ਸਿੰਘ, ਸੀ.ਆਈ.ਏ. ਦੇ ਇੰਚਾਰਜ ਸ: ਬਲਜੀਤ ਸਿੰਘ, ਨਾਇਬ ਤਹਿਸੀਲਦਾਰ ਧਨੌਲਾ ਰਜਨੀਸ਼ ਕੁਮਾਰ ਤੋਂ ਇਲਾਵਾ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਰਾਮ ਤੀਰਥ ਮੰਨਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਹਾਜ਼ਰ ਸਨ | ਗੱਲਬਾਤ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਮੁੱਖ ਮੰਤਰੀ ਸਾਹਿਬ ਦੀ ਧਨੌਲਾ ਫੇਰੀ ਨੂੰ ਮੁੱਖ ਰੱਖਦਿਆਂ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਮੀਤ ਹੇਅਰ ਨੇ ਆਖਿਆ ਕਿ ਆਮ ਆਦਮੀ ਪਾਰਟੀ ਜਿਸ ਜਜ਼ਬੇ ਨਾਲ ਸੱਤਾ ਤੱਕ ਅੱਪੜੀ ਸੀ | ਅੱਜ ਪੂਰੀ ਤਨਦੇਹੀ ਨਾਲ ਪਹਿਰਾ ਦੇ ਕੇ ਕੀਤੇ ਹੋਏ ਇਕ-ਇਕ ਵਾਅਦੇ ਨੂੰ ਨੇਪਰੇ ਚਾੜ੍ਹ ਦਿਖਾਇਆ ਹੈ | ਜਿਸ ਤੋਂ ਇਹ ਗੱਲ ਚਿੱਟੇ ਅਸਮਾਨ ਵਾਂਗ ਸਾਫ਼ ਹੈ ਕਿ ਆਉਣ ਵਾਲੇ ਦਿਨਾਂ ਵਿਚ ਲੋਕ ਲਹਿਰਾਂ ਉਸਾਰ ਕੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਗਵਾਹੀ ਭਰਦੇ ਦਿਖਾਈ ਦੇਣਗੇ | ਇਸ ਮੌਕੇ ਸੈਂਕੜੇ ਦੀ ਗਿਣਤੀ ਵਿਚ ਜ਼ਿਲ੍ਹਾ ਭਰ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਨੁਮਾਇੰਦੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰੋਜਵੈਲੀ ਇੰਟਰਨੈਸ਼ਨਲ ਸਕੂਲ ਚੀਮਾ-ਜੋਧਪੁਰ ਵਿਖੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਪਰਲ ਪੀੜਤਾਂ ਦੀ 8 ਮਈ ਨੂੰ ਗੁਰਦੁਆਰਾ ਆਲਮਗੀਰ ਸਾਹਿਬ (ਲੁਧਿਆਣਾ) ਵਿਖੇ ਮੀਟਿੰਗ <br/>
Ad Position 24