17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪਿੰਡ ਦੀਵਾਨਾ ਵਿਖੇ ਵੱਖ-ਵੱਖ ਪਾਰਟੀਆਂ ਛੱਡ ਕੇ ਕਈ ਵਿਅਕਤੀ ਅਕਾਲੀ ਦਲ ਵਾਰਿਸ ਪੰਜਾਬ ਵਿਚ ਹੋਏ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 07-05-2026
ਟੱਲੇਵਾਲ, 6 ਮਈ (ਸੋਨੀ ਚੀਮਾ)-ਜੇਲ੍ਹ ਵਿਚ ਬੰਦ ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਾਲੀ ਅਕਾਲੀ ਦਲ ਵਾਰਿਸ ਪੰਜਾਬ ਵਿਚ ਪੰਜਾਬ ਦੀ ਰਾਜਨੀਤੀ ਦੇ ਕਈ ਪ੍ਰਮੁੱਖ ਚਿਹਰੇ ਅਤੇ ਵੱਖ-ਵੱਖ ਪਾਰਟੀਆਂ ਛੱਡ ਕੇ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਰਹੇ ਹਨ | ਇਹ ਸ਼ਬਦ ਐਡਵੋਕੇਟ ਮਨਦੀਪ ਸਿੰਘ ਸਿੱਧੂ ਜਨਰਲ ਸਕੱਤਰ ਪੰਜਾਬ ਅਤੇ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਜ਼ਿਲ੍ਹਾ ਪ੍ਰਧਾਨ ਨੇ ਪਿੰਡ ਦੀਵਾਨਾ ਵਿਖੇ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਵਾਰਿਸ ਪੰਜਾਬ ਪਾਰਟੀ ਪੰਜਾਬ ਦੇ ਲੋਕਾਂ ਲਈ ਇਕ ਆਸ ਦੇ ਤੌਰ 'ਤੇ ਆਈ ਹੈ ਅਤੇ ਇਹ ਪਾਰਟੀ ਕਦੇ ਵੀ ਲੋਕਾਂ ਦੀਆਂ ਆਸ ਨੂੰ ਨਿਰਾਸ ਨਹੀਂ ਕਰੇਗੀ ਅਤੇ ਸੂਬੇ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਡਟ ਕੇ ਖੜੇਗੀ | ਉਨ੍ਹਾਂ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਦੀ ਅਗਵਾਈ ਵਾਲੀ ਇਸ ਪਾਰਟੀ ਵਲੋਂ ਪੰਜਾਬ ਦੀ ਜਵਾਨੀ, ਕਿਸਾਨੀ ਨੂੰ ਬਚਾਉਣ ਤੋਂ ਇਲਾਵਾ ਪੰਥਕ ਮੁੱਦਿਆਂ ਨੂੰ ਆਪਣਾ ਮੱੁਢਲਾ ਫ਼ਰਜ਼ ਬਣਾ ਕੇ ਆਉਣ ਵਾਲੀਆਂ ਚੋਣਾਂ ਲੜੀਆਂ ਜਾਣਗੀਆਂ | ਆਗੂਆਂ ਨੇ ਕਿਹਾ ਕਿ ਪਾਰਟੀ ਦੀਆਂ ਚੰਗੀਆਂ ਨੀਤੀਆਂ ਦੇ ਚੱਲਦਿਆਂ ਵੱਖ-ਵੱਖ ਪਾਰਟੀਆਂ ਤੋਂ ਨਿਰਾਸ਼ ਆਗੂ ਤੇ ਵਰਕਰ ਵਾਰਿਸ ਪੰਜਾਬ ਜੱਥੇਬੰਦੀ ਨਾਲ ਜੁੜ ਰਹੇ ਹਨ | ਕਿਉਂਕਿ ਅਕਾਲੀ ਦਲ ਵਾਰਿਸ ਪੰਜਾਬ ਸਿੱਖ ਕਦਰਾਂ-ਕੀਮਤਾਂ ਅਤੇ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਸਭ ਤੋਂ ਵਧੀਆ ਵਿਕਲਪ ਹੈ | ਇਸੇ ਕੜੀ ਦੇ ਚੱਲਦਿਆਂ ਅੱਜ ਪਿੰਡ ਦੀਵਾਨਾ ਵਿਖੇ ਕਰਮ ਸਿੰਘ ਦੀਵਾਨਾ, ਅਰਸ਼ਦੀਪ ਸਿੰਘ ਦੀਵਾਨਾ, ਹਰਭਜਨ ਸਿੰਘ ਦੀਵਾਨਾ, ਗੁਰਵੀਰ ਸਿੰਘ ਕਾਲਾ, ਇੰਦਰਜੀਤ ਸਿੰਘ, ਕੁਲਵੰਤ ਸਿੰਘ, ਗੁਰਮੇਲ ਸਿੰਘ, ਪਾਲੀ ਸਿੰਘ ਦੀਵਾਨਾ ਅਤੇ ਗੁਰਪਾਲ ਸਿੰਘ ਛੀਨੀਵਾਲ ਖ਼ੁਰਦ, ਰਣ ਸਿੰਘ ਛੀਨੀਵਾਲ ਖ਼ੁਰਦ, ਬੁੱਧ ਸਿੰਘ ਛੀਨੀਵਾਲ ਖ਼ੁਰਦ ਪਾਰਟੀ ਵਿਚ ਸ਼ਾਮਿਲ ਹੋਏ | ਇਸ ਸਮੇਂ ਸਰਬਸੰਮਤੀ ਨਾਲ ਅਰਸ਼ਦੀਪ ਸਿੰਘ ਦੀਵਾਨਾ ਨੂੰ ਪਾਰਟੀ ਦੀ ਗਠਿਤ ਕੀਤੀ ਇਕਾਈ ਦਾ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਸਾਬਕਾ ਸਰਪੰਚ ਗੁਰਮੀਤ ਸਿੰਘ ਮਾਮਦਪੁਰ, ਮੀਤ ਪ੍ਰਧਾਨ ਸਰਬਜੀਤ ਸਿੰਘ ਅਲਾਲ, ਬੇਅੰਤ ਸਿੰਘ, ਰਣਜੀਤ ਸਿੰਘ ਚੰਨਣਵਾਲ, ਅਵਤਾਰ ਸਿੰਘ ਰਾਏਸਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਵੀ ਹਾਜ਼ਰ ਸਨ | ਇਸ ਮੌਕੇ ਸੁਖਵਿੰਦਰ ਸਿੰਘ ਠੀਕਰੀਵਾਲਾ ਜ਼ਿਲ੍ਹਾ ਜਨਰਲ ਸੈਕਟਰੀ ਨੇ ਸਟੇਜ ਦੇ ਫ਼ਰਜ਼ ਨਿਭਾਏ |

Ad Position 22
No active advertisement
ਪਿਛਲੀ ਖ਼ਬਰ ਨਵੇਂ ਹੱਦ ਕਰਜ਼ੇ ਅਨੁਸਾਰ ਸਾਉਣੀ ਦੀ ਫ਼ਸਲ ਲਈ ਕਰਜ਼ਾ ਤੁਰੰਤ ਜਾਰੀ ਕੀਤਾ ਜਾਵੇ - ਭਾਕਿਯੂ ਡਕੌਂਦਾ ਅਗਲੀ ਖ਼ਬਰ ਰੋਜਵੈਲੀ ਇੰਟਰਨੈਸ਼ਨਲ ਸਕੂਲ ਚੀਮਾ-ਜੋਧਪੁਰ ਵਿਖੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ <br/>
Ad Position 24