ਤਪਾ ਮੰਡੀ, 6 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ ਵਿਚ ਅੱਜ ਇਨਵੈਸਟੀਚਰ ਸੈਰੇਮਨੀ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ 'ਤੇ ਵੰਸ਼ ਢੀਂਗਰਾ ਨੂੰ ਹੈੱਡ ਬੁਆਏ ਅਤੇ ਜਸਕਿਰਤ ਕੌਰ ਨੂੰ ਹੈੱਡ ਗਰਲ ਚੁਣਿਆ ਗਿਆ | ਨਵੇਂ ਚੁਣੇ ਗਏ ਵਿਦਿਆਰਥੀ ਕੌਂਸਲ ਮੈਂਬਰਾਂ ਨੂੰ ਬੈਜ ਅਤੇ ਸੈਸ਼ ਪਹਿਨਾ ਕੇ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਮੋਨਿਕਾ ਗਰਗ ਨੇ ਨਵਨਿਯੁਕਤ ਵਿਦਿਆਰਥੀ ਕੌਂਸਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀ ਕੌਂਸਲ ਸਕੂਲ ਜੀਵਨ ਵਿਚ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੀ ਹੈ | ਇਹ ਨਾ ਸਿਰਫ਼ ਵਿਦਿਆਰਥੀਆਂ ਵਿਚ ਲੀਡਰਸ਼ਿਪ ਦੇ ਗੁਣ ਵਿਕਸਿਤ ਕਰਦੀ ਹੈ, ਸਗੋਂ ਉਨ੍ਹਾਂ ਨੂੰ ਟੀਮ ਵਰਕ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਪੇ੍ਰਰਨਾ ਵੀ ਦਿੰਦੀ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਡਿਊਟੀ ਪੂਰੀ ਵਫ਼ਾਦਾਰੀ, ਸਚਾਈ ਅਤੇ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ | ਚੁਣੀ ਗਈ ਵਿਦਿਆਰਥੀ ਪਾਰਲੀਮੈਂਟ ਨੇ ਇਸ ਮੌਕੇ 'ਤੇ ਸਹੁੰ ਚੁੱਕੀ ਕਿ ਉਹ ਸਕੂਲ ਦੇ ਆਦਰਸ਼ਾਂ ਅਤੇ ਮਾਨ-ਸਨਮਾਨ ਨੂੰ ਹਮੇਸ਼ਾ ਉੱਚਾ ਰੱਖਣਗੇ | ਸਮਾਗਮ ਦਾ ਅੰਤ ਰਾਸ਼ਟਰੀ ਗੀਤ ਨਾਲ ਕੀਤਾ ਗਿਆ |