17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਫ਼ਾਈ ਸੇਵਕਾ ਵਲੋਂ ਮੰਗਾਂ ਸੰਬੰਧੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 07-05-2026
ਹੰਡਿਆਇਆ, 6 ਮਈ (ਗੁਰਜੀਤ ਸਿੰਘ ਖੁੱਡੀ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਫ਼ਾਈ ਸੇਵਕ ਯੂਨੀਅਨ ਹੰਡਿਆਇਆ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਫ਼ਾਈ ਸੇਵਕ ਯੂਨੀਅਨ ਹੰਡਿਆਇਆ ਦੇ ਪ੍ਰਧਾਨ ਵਿਜੇ ਕੁਮਾਰ ਖੁੱਡੀ, ਮੀਤ ਪ੍ਰਧਾਨ ਰਾਣੀ ਕੌਰ ਹੰਡਿਆਇਆ ਨੇ ਦੱਸਿਆ ਕਿ ਸਾਡੀਆਂ ਹੱਕੀ ਮੰਗਾਂ ਕਾਫ਼ੀ ਲੰਮੇ ਸਮੇਂ ਤੋਂ ਲਟਕ ਦੀਆਂ ਆ ਰਹੀਆਂ ਹਨ ਪਰ ਕਿਸੇ ਵੀ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਬਿਨਾਂ ਸ਼ਰਤ ਤੋਂ ਪੱਕਾ ਕਰਨਾ, ਸਰਕਾਰ ਦੀ ਬਣਾਈ 10 ਸਾਲਾ ਪਾਲਿਸੀ ਰੱਦ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਨਵੀਂ ਭਰਤੀ ਸ਼ੁਰੂ ਕਰਨਾ, ਨਗਰ ਪੰਚਾਇਤ ਹੰਡਿਆਇਆ ਵਿਖੇ ਪੀ.ਐਫ. ਸਕੀਮ ਲਾਗੂ ਕੀਤੀ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਡੀ.ਏ. ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ | ਇਸ ਮੌਕੇ ਪੰਕਜ ਕੁਮਾਰ, ਰਵੀ ਕੁਮਾਰ, ਸੁਨੀਤਾ ਰਾਣੀ, ਕਿਰਨਾ, ਅੰਕਸ, ਸਿ੍ਸ਼ਟੀ, ਅਮਨਦੀਪ, ਵਿਸਾਲ, ਸੰਜੇ ਕੁਮਾਰ, ਨਿਖਿਲ, ਕਿ੍ਸ਼ਨਾ, ਸ਼ੇਖਰ ਕੁਮਾਰ, ਮੁਕੇਸ਼ ਕੁਮਾਰ, ਸੰਦੀਪ ਸਿੰਘ, ਬਸਾਖਾ ਸਿੰਘ ਆਦਿ ਸਮੇਤ ਸਫ਼ਾਈ ਸੇਵਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਯੋਗੀ ਬਸਤੀ ਸਥਿਤ ਪੀਰਾਂ ਦੀ ਜਗ੍ਹਾ 'ਚ ਲੱਗੀ ਅੱਗ, ਹਜ਼ਾਰਾਂ ਦਾ ਨੁਕਸਾਨ <br/> ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ 'ਚ ਇਨਵੈਸਟੀਚਰ ਸੈਰੇਮਨੀ ਮਨਾਈ <br/>
Ad Position 24