17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸ਼ੋ੍ਰਮਣੀ ਅਕਾਲੀ ਦਲ ਪੰਜਾਬ ਪੰਜਾਬੀਅਤ ਤੋਂ ਇਲਾਵਾ ਹਰ ਵਰਗ ਦੀ ਭਲਾਈ ਲਈ ਵਚਨਬੱਧ-ਸੰਤ ਘੁੰਨਸ <br/>

Ad Position 21
No active advertisement
ਅਜੀਤ ਡੈਸਕ 07-05-2026
ਮਹਿਲ ਕਲਾਂ, 6 ਮਈ (ਤਰਸੇਮ ਸਿੰਘ ਗਹਿਲ)-ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਲੋਕਾਂ ਦਾ ਲਗਾਤਾਰ ਉੱਭਰ ਰਿਹਾ ਗ਼ੁੱਸਾ ਤੇ ਪੰਜਾਬ ਵਿਚ ਤੇਜ਼ੀ ਨਾਲ ਬਣ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਲੋਕ ਲਹਿਰ ਨੇ ਸਾਬਤ ਕਰ ਦਿੱਤਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਨਾਲ ਜਿੱਤ ਹਾਸਿਲ ਕਰ ਕੇ ਸਰਕਾਰ ਬਣਾਏਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਪੰਜਾਬ ਸਰਕਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਹਲਾਤਾਂ ਤੋਂ ਤੰਗ ਆ ਚੁੱਕੇ ਹਨ ਅਤੇ ਬਦਲਾਅ ਦੀ ਮਜ਼ਬੂਤ ਲਹਿਰ ਪਿੰਡਾਂ ਤੋਂ ਸ਼ਹਿਰਾਂ ਤੱਕ ਦਿਖਾਈ ਦੇ ਰਹੀ ਹੈ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਰਿਹਾ ਹੈ | ਬਾਦਲ ਸਰਕਾਰ ਦੇ ਰਾਜ ਦੌਰਾਨ ਸੜਕਾਂ, ਸਿਹਤ ਸਹੂਲਤਾਂ, ਸਿੱਖਿਆ, ਬਿਜਲੀ ਅਤੇ ਪਾਣੀ ਦੀਆਂ ਸਹੂਲਤਾਵਾਂ ਨੂੰ ਅੱਜ ਵੀ ਲੋਕਾਂ ਵਲੋਂ ਯਾਦ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਪਿੰਡਾਂ ਦੇ ਵਿਕਾਸ ਵਿਚ ਸ਼ਰ੍ਹੇਆਮ ਦਖ਼ਲ-ਅੰਦਾਜ਼ੀ ਕਰਨ ਤੋਂ ਇਲਾਵਾ ਅਕਾਲੀ ਕਾਂਗਰਸੀ ਵਰਕਰਾਂ ਖ਼ਿਲਾਫ਼ ਦਰਜ ਕੀਤੇ ਝੂਠੇ ਕੇਸਾਂ ਨੇ ਸਰਕਾਰ ਦੀ ਮਾੜੀ ਨੀਅਤ ਤੋਂ ਲੋਕਾਂ ਨੂੰ ਜਾਣੂ ਕਰਵਾ ਦਿੱਤਾ ਹੈ ਕਿ ਇਹ ਸਭ ਕੁੱਝ ਪੰਜਾਬ ਦੇ ਲੋਕ ਭੁੱਲਣ ਵਾਲੇ ਨਹੀਂ ਅਤੇ 2027 ਦੀਆਂ ਚੋਣਾਂ ਵਿਚ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ | ਇਸ ਮੌਕੇ ਸੇਵਾ ਮੁਕਤ ਜ਼ਿਲ੍ਹਾ ਜੰਗਲਾਤ ਅਫ਼ਸਰ ਅਜੀਤ ਸਿੰਘ, ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਗਾਗੇਵਾਲ, ਕੁਲਵੰਤ ਸਿੰਘ ਟਿੱਬਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੈਰਾਜ 'ਚ ਸ਼ਾਰਟ ਸਰਕਿਟ, ਸਵਿਫਟ ਕਾਰ ਸਮੇਤ ਸਾਮਾਨ ਸੜਿਆ ਅਗਲੀ ਖ਼ਬਰ ਸੰਸਦ ਮੈਂਬਰ ਮੀਤ ਹੇਅਰ ਵਲੋਂ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ <br/>
Ad Position 24