22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਡਿਪਟੀ ਕਮਿਸ਼ਨਰ ਵਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦਾ ਜਾਇਜ਼ਾ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਬਲਾਕ ਵਿਚ ਬਣੇਗੀ ਬਗੀਚੀ

Ad Position 21
No active advertisement
ਅਜੀਤ ਡੈਸਕ 08-05-2026
ਬਰਨਾਲਾ, 7 ਮਈ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਵਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਇਸ ਸਕੀਮ ਦੇ ਪਹਿਲੇ ਪੜਾਅ ਤਹਿਤ ਰਹਿੰਦੇ ਕੰਮ ਜਲਦ ਮੁਕੰਮਲ ਕਰਵਾਏ ਜਾਣ | ਦੂਜੇ ਪੜਾਅ ਦੇ ਕੰਮਾਂ ਲਈ ਪੰਜਾਬ ਸਰਕਾਰ ਵਲੋਂ 5 ਕਰੋੜ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ ਜਿਸ ਤਹਿਤ ਪਿੰਡਾਂ ਵਿਚ ਰਹਿੰਦੇ ਕੰਮ ਕਰਵਾਏ ਜਾਣੇ ਹਨ | ਉਨ੍ਹਾਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਬਰਨਾਲਾ ਵਿਚ ਵਿਸ਼ੇਸ਼ ਪਲਾਂਟੇਸ਼ਨ ਮੁਹਿੰਮ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ | ਵਧੀਕ ਡਿਪਟੀ ਕਮਿਸ਼ਨਰ ਵਿਕਾਸ ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਮਾਨਸੂਨ ਸੀਜ਼ਨ ਦੌਰਾਨ ਜ਼ਿਲ੍ਹਾ ਬਰਨਾਲਾ ਵਿਚ 6.50 ਲੱਖ ਪੌਦੇ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਬੀ.ਡੀ.ਪੀ.ਓਜ਼. ਦੀ ਦੇਖ ਰੇਖ ਹੇਠ ਤਿੰਨੋਂ ਬਲਾਕਾਂ ਵਿਚ ਤਿੰਨ ਸ੍ਰੀ ਗੁਰੂ ਰਵਿਦਾਸ ਬਗ਼ੀਚੀਆਂ ਬਣਾਈਆਂ ਜਾਣਗੀਆਂ | ਜਿਸ ਵਾਸਤੇ ਪੰਚਾਇਤੀ ਜਗ੍ਹਾ ਦੀ ਸ਼ਨਾਖ਼ਤ ਕਰਨ ਵਾਸਤੇ ਨਿਰਦੇਸ਼ ਦਿੱਤੇ ਗਏ | ਇਸ ਤੋਂ ਇਲਾਵਾ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਪੌਦੇ ਲਾਏ ਜਾਣਗੇ | ਇਸ ਤੋਂ ਇਲਾਵਾ ਪੰਚਾਇਤੀ ਰਾਜ ਅਤੇ ਲੋਕ ਨਿਰਮਾਣ ਵਿਭਾਗ ਵਲੋਂ ਆਪਣੇ ਅਧੀਨ ਆਉਂਦੀਆਂ ਸੜਕਾਂ/ਥਾਵਾਂ 'ਤੇ ਬੂਟੇ ਲਾਏ ਜਾਣਗੇ | ਇਸ ਮੌਕੇ ਬੀ.ਡੀ.ਪੀ.ਓ. ਬਰਨਾਲਾ ਜਗਤਾਰ ਸਿੰਘ, ਬੀ.ਡੀ.ਪੀ.ਓ. ਸ਼ਹਿਣਾ ਜਗਰਾਜ ਸਿੰਘ, ਬੀ.ਡੀ.ਪੀ.ਓ. ਮਹਿਲ ਕਲਾਂ ਭੂਸ਼ਣ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਤੋਂ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਪੰਡੋਰੀ ਦੇ ਗੁਰਦੁਆਰਾ ਸਾਹਿਬ ਦੇ ਸਟੋਰ ਰੂਮ 'ਚ ਅੱਗ ਨਾਲ 6 ਏ.ਸੀ. ਤੇ ਹੋਰ ਕੀਮਤੀ ਸਾਮਾਨ ਸੜਿਆ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ 9 ਨੂੰ ਫੱਗੂਵਾਲਾ ਵਿਚ
Ad Position 24