22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਬਰਨਾਲਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਕ ਦਾ ਉਦਘਾਟਨ ਅਤੇ ਬੁੱਤ ਦੀ ਕੀਤੀ ਸਥਾਪਨਾ

Ad Position 21
No active advertisement
ਅਜੀਤ ਡੈਸਕ 08-05-2026

ਬਰਨਾਲਾ, 7 ਮਈ (ਗੁਰਪ੍ਰੀਤ ਸਿੰਘ ਲਾਡੀ)-ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ (ਰਜਿ:) ਇੰਡੀਆ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਸਮੂਹ ਰਾਮਗੜ੍ਹੀਆ ਭਾਈਚਾਰੇ ਦੇ ਸਹਿਯੋਗ ਨਾਲ ਬਠਿੰਡਾ ਬਾਈਪਾਸ, ਟੀ-ਪੁਆਇੰਟ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਂਕ ਅਤੇ ਬੁੱਤ ਦੀ ਸਥਾਪਨਾ ਕੀਤੀ ਗਈ ਹੈ | ਸੰਸਥਾ ਵਲੋਂ ਇਸ ਸਬੰਧੀ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਅਤੇ ਲੋਕ ਸਭਾ ਮੈਂਬਰ ਹਲਕਾ ਸੰਗਰੂਰ ਸ: ਗੁਰਮੀਤ ਸਿੰਘ ਮੀਤ ਹੇਅਰ ਵਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਂਕ ਦਾ ਉਦਘਾਟਨ ਕੀਤਾ ਗਿਆ ਅਤੇ ਬੁੱਤ ਦੀ ਸਥਾਪਨਾ ਕੀਤੀ ਗਈ | ਉਪਰੰਤ ਸਪਰਿੰਗ ਵਿੱਲਾ ਵਿਖੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ: ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਸ਼ਾਨਾਮੱਤੀ ਇਤਿਹਾਸ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਉਸ ਨੂੰ ਅੱਗੇ ਲਿਆਉਣ ਲਈ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਵਲੋਂ ਕੀਤਾ ਜਾ ਰਿਹਾ ਉਪਰਾਲਾ ਬਹੁਤ ਸ਼ਲਾਘਾਯੋਗ ਹੈ | ਉਨ੍ਹਾਂ ਜਿੱਥੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਂਕ ਬਣਾਉਣ ਅਤੇ ਬੁੱਤ ਦੀ ਸਥਾਪਨਾ ਲਈ ਵੱਡਾ ਸਹਿਯੋਗ ਦੇਣ 'ਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦਾ ਧੰਨਵਾਦ ਕੀਤਾ ਉੱਥੇ ਕਿਹਾ ਕਿ ਪੰਜਾਬ ਵਿਚ ਭਗਵੰਤ ਮਾਨ ਸਰਕਾਰ ਨੇ ਵੀ ਕਿਰਤੀਆਂ ਲਈ ਵੱਡੇ ਕੰਮ ਕੀਤੇ ਹਨ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਰਾਮਗੜ੍ਹੀਆ ਭਾਈਚਾਰੇ ਦੇ ਨਾਲ ਖੜ੍ਹੀ ਹੈ | ਲੋਕ ਸਭਾ ਮੈਂਬਰ ਮੀਤ ਹੇਅਰ ਨੇ ਸੰਬੋਧਨ ਕਰਦਿਆਂ ਚੌਂਕ ਅਤੇ ਬੁੱਤ ਦੀ ਸਥਾਪਨਾ ਲਈ ਸਮੁੱਚੇ ਰਾਮਗੜ੍ਹੀਆ ਭਾਈਚਾਰੇ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਚੌਂਕ ਲਈ ਉਨ੍ਹਾਂ ਵਲੋਂ 25 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ | ਜਿਸ ਵਿਚੋਂ 5 ਲੱਖ ਰੁਪਏ ਖ਼ਰਚ ਹੋ ਚੁੱਕੇ ਹਨ ਅਤੇ ਰਹਿੰਦੇ 20 ਲੱਖ ਰੁਪਏ ਨਾਲ ਚੌਂਕ ਦੇ ਸੁੰਦਰੀਕਰਨ ਅਤੇ ਨਾਲ ਜਾਂਦੇ ਫਲਾਈਓਵਰ ਉੱਪਰ ਲਾਲ ਕਿਲ੍ਹੇ ਦੀ ਪੇਂਟਿੰਗ ਤਿਆਰ ਕੀਤੀ ਜਾਵੇਗੀ ਤਾਂ ਜੋ ਅੱਜ ਦੀ ਪੀੜ੍ਹੀ ਨੂੰ
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ | ਸਮਾਗਮ ਦੌਰਾਨ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਦੇ ਕੌਮੀ ਪ੍ਰਧਾਨ ਸ: ਹਰਦੇਵ ਸਿੰਘ ਕੌਂਸਲ, ਪੰਜਾਬ ਪ੍ਰਧਾਨ ਸ: ਗੁਰਵਿੰਦਰ ਸਿੰਘ ਗਿੰਦਾ, ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਸ਼ੰਟੀ ਅਤੇ ਹੋਰ ਅਹੁਦੇਦਾਰਾਂ ਵਲੋਂ ਸ: ਕੁਲਤਾਰ ਸਿੰਘ ਸੰਧਵਾਂ, ਸ: ਗੁਰਮੀਤ ਸਿੰਘ ਮੀਤ ਹੇਅਰ, ਸ: ਬਚਨ ਸਿੰਘ ਲੋਟੇ ਤੇ ਹੋਰ ਪਤਵੰਤਿਆਂ ਦਾ ਵਿਸ਼ੇਸ਼ ਸਨਮਾਨ ਅਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਸੀਨੀਅਰ ਭਾਜਪਾ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੰਘ ਸਿੱਧੂ, ਸ਼ਮਸ਼ੇਰ ਸਿੰਘ ਸੇਖੋਂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਗੁਰਜੀਤ ਸਿੰਘ ਰਾਮਣਵਾਲੀਆ, ਸੀਨੀਅਰ 'ਆਪ' ਆਗੂ ਧੀਰਜ ਕੁਮਾਰ ਦੱਧਾਹੂਰ, ਬੀਬੀ ਸੁਖਜੀਤ ਕੌਰ ਸੁੱਖੀ, ਸਾਹਿਤਕਾਰ ਡਾ. ਰਾਹੁਲ ਰੁਪਾਲ, ਨਛੱਤਰ ਸਿੰਘ ਐਮ.ਡੀ. ਸਟੈਂਡਰਡ ਕਾਰਪੋਰੇਸ਼ਨ, ਮੱਖਣ ਸਿੰਘ ਭਰੀ ਐਮ.ਡੀ. ਬਲਕਾਰ ਕੰਬਾਈਨਜ਼, ਜਗਜੀਤ ਸਿੰਘ ਪਨੇਸਰ ਐਮ.ਡੀ. ਪਨੇਸਰ ਕੰਬਾਈਨਜ਼, ਆਰਗੇਨਾਈਜ਼ੇਸ਼ਨ ਦੇ ਜ਼ਿਲ੍ਹਾ ਸਕੱਤਰ ਬੰਧਨਤੋੜ ਸਿੰਘ, ਜ਼ਿਲ੍ਹਾ ਪ੍ਰੈਸ ਸਕੱਤਰ ਰਾਜ ਪਨੇਸਰ, ਜ਼ਿਲ੍ਹਾ ਮੀਤ ਪ੍ਰਧਾਨ ਗੁਰਮੇਲ ਸਿੰਘ ਆਰੇ ਵਾਲਾ, ਖ਼ਜ਼ਾਨਚੀ ਚਤਰ ਸਿੰਘ ਲੋਟੇ, ਪ੍ਰੀਤਮ ਸਿੰਘ ਧੰਦੀਵਾਲੀਆ, ਜਗਮੀਤ ਸਿੰਘ ਪਨੇਸਰ, ਮਹਿੰਦਰ ਪ੍ਰਤਾਪ ਸਿੰਘ ਪਲਾਹਾ, ਸਤਵੰਤ ਸਿੰਘ ਟੀਟੂ ਹਮੀਦੀ, ਬਲਵਿੰਦਰ ਸਿੰਘ ਭਰੀ, ਗੁਰਮੇਲ ਸਿੰਘ ਨੈਸ਼ਨਲ ਹੋਟਲ, ਪਰਮਜੀਤ ਸਿੰਘ ਲੋਟੇ, ਸਿਕੰਦਰ ਸਿੰਘ, ਤੇਜਿੰਦਰ ਸਿੰਘ, ਨਿਰਮਲ ਸਿੰਘ ਲੋਟੇ, ਮਿ: ਮਹਿੰਦਰ ਸਿੰਘ, ਕਾਕਾ ਸਿੰਘ, ਪੱਖੋ ਕੈਂਚੀਆਂ ਤੋਂ ਭੁਪਿੰਦਰ ਸਿੰਘ, ਨਛੱਤਰ ਸਿੰਘ, ਬਲਵੀਰ ਸਿੰਘ ਭੋਲਾ, ਬਲਵਿੰਦਰ ਸਿੰਘ ਭਦੌੜ, ਮਨਮੋਹਨ ਸਿੰਘ, ਗੁਰਮੀਤ ਸਿੰਘ ਸ਼ਹਿਣਾ, ਗੁਰਜੀਤ ਸਿੰਘ ਖੱੁਡੀ, ਧਨਵੰਤ ਸਿੰਘ, ਰਾਜਿੰਦਰ ਸਿੰਘ ਭੋਲਾ, ਜੋਗਿੰਦਰ ਸਿੰਘ, ਗੁਰਦੀਪ ਸਿੰਘ, ਧਨੌਲਾ ਤੋਂ ਪ੍ਰਧਾਨ ਸੁਰਜੀਤ ਸਿੰਘ, ਜਗਮੇਲ ਸਿੰਘ, ਸੁਰਿੰਦਰ ਸਿੰਘ, ਗੁਰਮੀਤ ਸਿੰਘ, ਬੰਤ ਸਿੰਘ, ਜਰਨੈਲ ਸਿੰਘ ਜੈਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਰਾਮਗੜ੍ਹੀਆ ਭਾਈਚਾਰੇ ਦੇ ਲੋਕ ਹਾਜ਼ਰ ਸਨ |
<br/>

Ad Position 22
No active advertisement
ਪਿਛਲੀ ਖ਼ਬਰ ਭੈਣੀ ਜੱਸਾ ਵਿਖੇ ਪੰਚਾਇਤੀ ਰਕਬੇ 'ਚੋਂ ਹਰੇ ਭਰੇ ਬੇਰੀਆਂ ਦੇ ਰੁੱਖ ਪੁੱਟੇ, ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ <br/> ਅਗਲੀ ਖ਼ਬਰ ਦਲਿਤ ਚੇਤਨਾ ਮੰਚ ਅਤੇ ਐਸ.ਸੀ. ਭਾਈਚਾਰੇ ਨੇ ਸਰਕਾਰ ਦਾ ਪੁਤਲਾ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ
Ad Position 24