22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਐਸ.ਪੀ. (ਡੀ.) ਅਸ਼ੋਕ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਵਲੋਂ ਹਾਈਟੈਕ ਨਾਕੇ 'ਤੇ ਵਾਹਨਾਂ ਦੀ ਚੈਕਿੰਗ

Ad Position 21
No active advertisement
ਅਜੀਤ ਡੈਸਕ 08-05-2026
ਤਪਾ ਮੰਡੀ, 7 ਮਈ (ਪ੍ਰਵੀਨ ਗਰਗ)-ਇਲਾਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਡੀ.ਆਈ.ਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਪੀ (ਡੀ) ਅਸ਼ੋਕ ਸ਼ਰਮਾ ਦੀ ਅਗਵਾਈ ਹੇਠ ਤਪਾ ਪੁਲਿਸ ਵਲੋਂ ਹਾਈਟੈਕ ਨਾਕੇ 'ਤੇ ਵਾਹਨਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਗਈ | ਇਸ ਚੈਕਿੰਗ ਦੌਰਾਨ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਵੀ ਮੌਕੇ 'ਤੇ ਮੌਜੂਦ ਰਹੇ | ਇਸ ਮੌਕੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਐਸ.ਪੀ (ਡੀ) ਅਸ਼ੋਕ ਸ਼ਰਮਾ ਨੇ ਕਿਹਾ ਕਿ ਇਸ ਚੈਕਿੰਗ ਦਾ ਮੁੱਖ ਮਕਸਦ ਜਿੱਥੇ ਇਲਾਕੇ ਅੰਦਰ ਸੁਰੱਖਿਆ ਵਿਵਸਥਾ ਬਹਾਲ ਰੱਖਣਾ ਹੈ, ਉੱਥੇ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਵੀ ਨੱਥ ਪਾਉਣਾ ਹੈ | ਉਨ੍ਹਾਂ ਆਖਿਆ ਕਿ ਸਮਾਜ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਅਗਰ ਕੋਈ ਵੀ ਵਿਅਕਤੀ ਇਲਾਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਭੰਗ ਕਰਦਾ ਪਾਇਆ ਗਿਆ | ਉਸ ਵਿਰੁੱਧ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਅਗਰ ਇਲਾਕੇ ਅੰਦਰ ਕੋਈ ਸ਼ੱਕੀ ਵਿਅਕਤੀ, ਵਸਤੂ ਜਾਂ ਕੋਈ ਚੀਜ਼ ਨਜ਼ਰ ਆਉਂਦੀ ਹੈ, ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ | ਇਸ ਮੌਕੇ ਥਾਣਾ ਤਪਾ ਦੀ ਮੁਖੀ ਇੰਸਪੈਕਟਰ ਨਵਦੀਪ ਕੌਰ ਚਾਹਲ, ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਸਹਾਇਕ ਥਾਣੇਦਾਰ ਨਿੰਦਰਪਾਲ ਕੌਰ ਅਤੇ ਹੋਰ ਪੁਲਿਸ ਮੁਲਾਜ਼ਮ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਮੌੜ ਨਾਭਾ ਪੰਚਾਇਤ ਨੂੰ ਜਿੰਮ ਕੀਤੀ ਭੇਟ ਅਗਲੀ ਖ਼ਬਰ ਬੇਅਦਬੀ ਸੰਬੰਧੀ ਨਵੇਂ ਕਾਨੂੰਨ 'ਤੇ ਗ੍ਰੰਥੀ ਸਿੰਘਾਂ ਵਲੋਂ ਸਰਕਾਰ ਨੂੰ ਸੋਧ ਦੀ ਅਪੀਲ <br/>
Ad Position 24