22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੈਨਸ਼ਨਰ ਐਸੋਸੀਏਸ਼ਨ ਵੈੱਲਫੇਅਰ ਦੀ ਇਕੱਤਰਤਾ 'ਚ ਅਹਿਮ ਮਸਲੇ ਵਿਚਾਰੇ

Ad Position 21
No active advertisement
ਅਜੀਤ ਡੈਸਕ 08-05-2026
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ)-ਪੈਨਸ਼ਨਰ ਐਸੋਸੀਏਸ਼ਨ ਵੈੱਲਫੇਅਰ ਬਲਾਕ ਮਹਿਲ ਕਲਾਂ ਦੀ ਅਹਿਮ ਮੀਟਿੰਗ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੀਆਂ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਕਰੜੀ ਨਿੰਦਾ ਕਰਦਿਆਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਲੰਮੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਤੁਰੰਤ ਪੂਰੀਆਂ ਨਾਂ ਕੀਤੀਆਂ ਤਾਂ ਸਮੂਹ ਪੈਨਸ਼ਨਰ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ | ਪ੍ਰਧਾਨ ਪੰਡੋਰੀ ਨੇ ਕਿਹਾ ਕਿ ਪੈਨਸ਼ਨਰਾਂ ਨੇ ਆਪਣੀ ਪੂਰੀ ਉਮਰ ਸਰਕਾਰੀ ਸੇਵਾ 'ਚ ਲਗਾ ਦਿੱਤੀ, ਪਰ ਹੁਣ ਬੁਢਾਪੇ 'ਚ ਉਹ ਆਪਣੇ ਹੱਕਾਂ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ | ਸਰਕਾਰ ਵਲੋਂ ਵਾਰ-ਵਾਰ ਕੀਤੇ ਵਾਅਦੇ ਬਿਆਨਬਾਜ਼ੀ ਤੱਕ ਹੀ ਸੀਮਤ ਰਹਿ ਗਏ ਹਨ, ਜੋ ਬਜ਼ੁਰਗ ਪੈਨਸ਼ਨਰਾਂ ਨਾਲ ਘੋਰ ਅਨਿਆਇ ਹੈ | ਜਨਰਲ ਸਕੱਤਰ ਸੁਰਿੰਦਰ ਕੁਮਾਰ, ਖ਼ਜ਼ਾਨਚੀ ਪਵਨ ਕੁਮਾਰ ਨੇ ਦੋਸ਼ ਲਾਇਆ ਕਿ ਸਰਕਾਰ ਜਾਣ ਬੁੱਝ ਕੇ ਪੈਨਸ਼ਨਰਾਂ ਦੇ ਬਕਾਏ ਰੋਕ ਕੇ ਧੱਕੇ ਕਰ ਰਹੀ ਹੈ | ਜੇਕਰ ਮੰਗਾਂ ਤੁਰੰਤ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਮੀਟਿੰਗ ਵਿਚ ਮੰਗ ਕੀਤੀ ਗਈ ਕਿ ਡੀ.ਏ./ਪੀ.ਆਰ. ਦੀਆਂ 16 ਫ਼ੀਸਦੀ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, 2.54 ਫੈਕਟਰ ਲਾਗੂ ਕਰ ਕੇ ਪੈਨਸ਼ਨ 'ਚ ਵਾਧਾ ਕੀਤਾ ਜਾਵੇ, ਲੀਵ ਇਨਕੈਸ਼ਮੈਂਟ ਦੀ ਤੀਜੀ ਕਿਸ਼ਤ ਜਲਦੀ ਦਿੱਤੀ ਜਾਵੇ, ਸਾਰੇ ਬਕਾਏ ਲਈ ਸਮਾਂਬੱਧ ਸ਼ਡਿਊਲ ਜਾਰੀ ਕੀਤਾ ਜਾਵੇ, ਡਿਜੀਟਲ ਜੀਵਨ ਸਰਟੀਫਿਕੇਟ ਸਬੰਧੀ ਤਕਨੀਕੀ ਖ਼ਾਮੀਆਂ ਦੂਰ ਕਰ ਕੇ ਪੋਰਟਲ ਤੁਰੰਤ ਠੀਕ ਕੀਤਾ ਜਾਵੇ | ਦੱਸਿਆ ਗਿਆ ਕਿ ਬੈਂਕਾਂ, ਖ਼ਜ਼ਾਨਾ ਦਫ਼ਤਰਾਂ ਅਤੇ ਸੁਵਿਧਾ ਕੇਂਦਰਾਂ 'ਚ ਜੀਵਨ ਸਰਟੀਫਿਕੇਟ ਕਰਵਾਉਣ ਦੇ ਬਾਵਜੂਦ ਸਰਕਾਰੀ ਪੋਰਟਲ ਇਨ੍ਹਾਂ ਨੂੰ ਮੰਨ ਨਹੀਂ ਰਿਹਾ, ਜਿਸ ਕਾਰਨ ਬਜ਼ੁਰਗ ਪੈਨਸ਼ਨਰ ਖ਼ੱਜਲ਼-ਖ਼ੁਆਰ ਹੋ ਰਹੇ ਹਨ | ਅੰਤ 'ਚ ਅਹੁਦੇਦਾਰਾਂ ਨੇ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੇ ਦਿਨਾਂ 'ਚ ਧਰਨੇ, ਰੈਲੀਆਂ ਅਤੇ ਸੂਬਾ ਪੱਧਰੀ ਸੰਘਰਸ਼ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਸੀਨੀਅਰ ਆਗੂ ਅਮਰਜੀਤ ਸਿੰਘ ਮਹਿਲ ਖ਼ੁਰਦ, ਨਿਰਪਾਲ ਸਿੰਘ ਜਲਾਲਦੀਵਾਲ, ਨੱਥਾ ਸਿੰਘ ਮਹਿਰ ਖ਼ੁਰਦ, ਬਖਤੌਰ ਸਿੰਘ ਮੂੰਮ, ਹਰਬੰਸ ਲਾਲ, ਜੀਤ ਸਿੰਘ ਕੁਰੜ, ਜੱਗਾ ਸਿੰਘ ਮਹਿਲ ਖ਼ੁਰਦ, ਦਲਵੀਰ ਸਿੰਘ ਗਿੱਲ, ਕਰਤਾਰ ਸਿੰਘ ਕਲਾਲਾ, ਨਛੱਤਰ ਸਿੰਘ ਛਾਪਾ, ਕਰਤਾਰ ਸਿੰਘ ਬੋਪਾ ਰਾਏ, ਬਲਜੀਤ ਸਿੰਘ, ਜਸਵੰਤ ਸਿੰਘ, ਠਾਕਰ ਸਿੰਘ ਅਤੇ ਸੁਖਵਿੰਦਰ ਸਿੰਘ ਕਲਾਲ ਮਾਜਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਚੁਣੇ ਗਏ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਅਗਲੀ ਖ਼ਬਰ ਡਰੱਗ ਸਰਵੇ ਦੌਰਾਨ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ
Ad Position 24