22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਚੁਣੇ ਗਏ ਵਿਦਿਆਰਥੀਆਂ ਨੂੰ ਸਹੁੰ ਚੁਕਾਈ

Ad Position 21
No active advertisement
ਅਜੀਤ ਡੈਸਕ 08-05-2026
ਬਰਨਾਲਾ, 7 ਮਈ (ਅਸ਼ੋਕ ਭਾਰਤੀ) -ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਚੁਣੇ ਗਏ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ | ਇਸ ਮੌਕੇ ਮੱੁਖ ਮਹਿਮਾਨ ਸੰਸਥਾ ਦੇ ਚੇਅਰਮੈਨ ਸ੍ਰੀ ਕਪਿਲ ਮਿੱਤਲ ਤੇ ਪ੍ਰਧਾਨ ਨਿਸ਼ੀ ਮਿੱਤਲ ਨੇ ਜੋਤੀ ਪ੍ਰਚੰਡ ਕਰ ਕੇ ਸਮਾਗਮ ਦੀ ਸ਼ੁਰੂਆਤ ਕੀਤੀ | ਉਨ੍ਹਾਂ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਸੇਵਾ ਕਰਨ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਹੈੱਡ ਬੁਆਏ ਮਾਸਟਰ ਕੇਸ਼ਵ ਅਤੇ ਹੈੱਡ ਗਰਲ ਕੁਲਰਾਜ ਕੌਰ ਸਮੇਤ ਹਾਊਸ ਕੈਪਟਨ, ਵਾਈਸ ਕੈਪਟਨ ਅਤੇ ਪ੍ਰੀਫੈਕਟਸ ਨੇ ਆਪਣੇ ਫ਼ਰਜ਼ਾਂ ਸੰਬੰਧੀ ਸਹੁੰ ਚੁੱਕੀ | ਪਿ੍ੰਸੀਪਲ ਸਰਬਜੀਤ ਕੌਰ ਸਰਾਂ ਨੇ ਕਿਹਾ ਕਿ ਲੀਡਰਸ਼ਿਪ ਦਾ ਮਤਲਬ ਜ਼ਿੰਮੇਵਾਰੀ ਨਿਭਾਉਣਾ ਅਤੇ ਸਹੀ ਉਦਾਹਰਨ ਕਾਇਮ ਕਰਨਾ ਹੈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਤਾਜੋਕੇ ਦੀ ਸੁਸਾਇਟੀ ਨੂੰ ਕੁਰਸੀਆਂ ਕੀਤੀਆਂ ਭੇਟ ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਵੈੱਲਫੇਅਰ ਦੀ ਇਕੱਤਰਤਾ 'ਚ ਅਹਿਮ ਮਸਲੇ ਵਿਚਾਰੇ
Ad Position 24