23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

8 ਮਹੀਨੇ ਤੋਂ ਮਨਰੇਗਾ ਕਾਮਿਆਂ ਨੂੰ ਨਹੀਂ ਮਿਲਿਆ ਰੁਜ਼ਗਾਰ, ਮਜ਼ਦੂਰ ਗ਼ੁਰਬਤ ਦੀ ਜ਼ਿੰਦਗੀ ਜਿਊਣ ਲਈ ਮਜਬੂਰ-ਕਾ. ਖੁਸ਼ੀਆ ਸਿੰਘ

Ad Position 21
No active advertisement
ਅਜੀਤ ਡੈਸਕ 08-05-2026
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ)-ਪਿੰਡ ਲੋਹਗੜ੍ਹ ਵਿਖੇ ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੀ ਅਹਿਮ ਮੀਟਿੰਗ ਬਲਵੀਰ ਸਿੰਘ ਲੋਹਗੜ੍ਹ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਸਕੱਤਰ ਕਾਮਰੇਡ ਖੁਸ਼ੀਆ ਸਿੰਘ, ਸਮਾਜ ਸੇਵੀ ਭਾਨ ਸਿੰਘ ਜੱਸੀ ਪੇਧਨੀ ਨੇ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ 8 ਮਹੀਨੇ ਤੋਂ ਮਨਰੇਗਾ ਮਜ਼ਦੂਰ ਦਾ ਕੰਮ ਬੰਦ ਕਰਵਾਇਆ ਹੈ | ਕਹਿਰ ਦੀ ਮਹਿੰਗਾਈ ਦੇ ਦੌਰ 'ਚ ਮਜ਼ਦੂਰ ਕੰਮ ਨਾ ਮਿਲਣ ਕਰ ਕੇ ਪਰਿਵਾਰ ਗ਼ੁਰਬਤ ਦੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ |
ਉਨ੍ਹਾਂ ਠੱਪ ਪਏ ਕੰਮ ਨੂੰ ਤੁਰੰਤ ਸ਼ੁਰੂ ਕਰਵਾਉਣ ਦੀ ਮੰਗ ਕੀਤੀ | ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਤੁਰੰਤ ਕੰਮ ਨਾ ਸ਼ੁਰੂ ਕੀਤਾ ਗਿਆ ਤਾਂ ਜਥੇਬੰਦੀ ਵਲੋਂ 15 ਮਈ ਨੂੰ ਸਵੇਰੇ 10 ਵਜੇ ਸਥਾਨਕ ਬੀ. ਡੀ. ਪੀ. ਓ. ਦਾ ਘਿਰਾਓ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਕੌਰ ਸਿੰਘ ਕਲਾਲ ਮਾਜਰਾ, ਮੇਟ ਰਾਜਵਿੰਦਰ ਕੌਰ ਆਦਿ ਆਗੂਆਂ ਨੇ ਰਾਜ ਸਰਕਾਰ ਵਲੋਂ ਮਜ਼ਦੂਰ ਦਿਵਸ ਮੌਕੇ 15 ਫ਼ੀਸਦੀ ਵਾਧੇ ਦਾ ਐਲਾਨ ਕਰ ਕੇ ਮਜ਼ਦੂਰ ਵਰਗ ਨਾਲ ਧਰੋਹ ਕਮਾਇਆ ਹੈ |
Ad Position 22
No active advertisement
ਪਿਛਲੀ ਖ਼ਬਰ ਗੰਗ ਕੈਨਾਲ ਦੇ ਪੁਲ 'ਤੇ ਹੁੰਦੇ ਹਾਦਸਿਆਂ ਨੂੰ ਰੋਕਣ ਲਈ ਪਿੰਡ ਵਾਸੀਆਂ ਵਲੋਂ ਕੀਤਾ ਉੱਦਮ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਮਾਂ ਦਿਵਸ ਮਨਾਇਆ
Ad Position 24