23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪਿੰਡ ਧੂਰਕੋਟ ਵਿਖੇ ਕਿਸਾਨਾਂ ਦੀਆਂ ਮੋਟਰਾਂ ਤੋਂ ਬਿਜਲੀ ਟਰਾਂਸਫ਼ਾਰਮਰ ਚੋਰੀ

Ad Position 21
No active advertisement
ਅਜੀਤ ਡੈਸਕ 08-05-2026
ਰੂੜੇਕੇ ਕਲਾਂ, 7 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਧੂਰਕੋਟ ਵਿਖੇ ਪਿਛਲੀ ਰਾਤ ਕਿਸਾਨਾਂ ਦੇ ਖੇਤਾਂ ਵਿਚੋਂ ਬਿਜਲੀ ਟਰਾਂਸਫ਼ਾਰਮਰ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਆਗੂ ਗੁਰਚਰਨ ਸਿੰਘ ਧੂਰਕੋਟ ਨੇ ਦੱਸਿਆ ਕਿ ਪਿਛਲੀ ਰਾਤ ਉਨ੍ਹਾਂ ਦਾ ਖ਼ੁਦ ਅਤੇ ਇਕ ਹੋਰ ਗੁਆਂਢੀ ਕਿਸਾਨ ਦਾ ਪਿੰਡ ਧੂਰਕੋਟ ਤੋਂ ਸ਼ਹੀਦ ਬਾਬਾ ਸਿੱਧ ਭੋਇੰ ਗੁਰਦੁਆਰਾ ਸਾਹਿਬ ਨੂੰ ਜਾਂਦੇ ਕੱਚੇ ਰਸਤੇ 'ਤੇ ਸਥਿਤ ਉਨ੍ਹਾਂ ਦੇ ਖੇਤਾਂ ਵਿਚੋਂ ਬਿਜਲੀ ਟਰਾਂਸਫ਼ਾਰਮਰਾਂ ਦਾ ਸਾਰਾ ਕੀਮਤੀ ਸਮਾਨ ਅਣਪਛਾਤੇ ਵਿਅਕਤੀ ਚੋਰੀ ਕਰ ਕੇ ਲੈ ਗਏ ਹਨ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਲੈ ਕੇ ਸਥਾਨਕ ਇਲਾਕੇ ਦੇ ਪਿੰਡਾਂ ਵਿਚੋਂ ਕਿਸਾਨਾਂ ਦੇ ਖੇਤਾਂ ਵਿਚੋਂ ਟਰਾਂਸਫ਼ਾਰਮਰ ਅਤੇ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਹੋਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ | ਕਿਸਾਨਾਂ ਦੇ ਖੇਤਾਂ ਵਿਚੋਂ ਬਿਜਲੀ ਟਰਾਂਸਫ਼ਾਰਮਰ ਚੋਰੀ ਹੋਣ ਨਾਲ ਕਿਸਾਨਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਦਾ ਹੈ | ਉੱਥੇ ਹੀ ਪਾਵਰ ਕਾਰਪੋਰੇਸ਼ਨ ਦਾ ਵੀ ਵੱਡਾ ਆਰਥਿਕ ਨੁਕਸਾਨ ਹੋ ਰਿਹਾ ਹੈ | ਇਸ ਮੌਕੇ ਪਿੰਡ ਦੇ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਰਨਾਲਾ ਨੇ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ ਅਗਲੀ ਖ਼ਬਰ ਮਹਿਲ ਕਲਾਂ ਤੋਂ ਕਿਸਾਨਾਂ ਦਾ ਵੱਡਾ ਜਥਾ ਚੰਡੀਗੜ੍ਹ ਵੱਲ ਕੂਚ ਕਰੇਗਾ-ਆਗੂ
Ad Position 24