23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਭਾਕਿਯੂ ਉਗਰਾਹਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਵਿਸ਼ਾਲ ਧਰਨਾ 12 ਨੂੰ

Ad Position 21
No active advertisement
ਅਜੀਤ ਡੈਸਕ 08-05-2026
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਮਹਿਲ ਕਲਾਂ ਵਲੋਂ ਪ੍ਰਧਾਨ ਜੱਜ ਸਿੰਘ ਦੀ ਅਗਵਾਈ ਹੇਠ ਪਿੰਡ ਭੱਦਲਵੱਡ 'ਚ ਇਕੱਠ ਕਰ ਕੇ ਕਿਸਾਨ ਦੀ ਮੱਕੀ ਵਾਹੇ ਜਾਣ ਅਤੇ ਹਮਲੇ ਦੇ ਮਾਮਲੇ 'ਤੇ ਤਿੱਖਾ ਰੋਸ ਜਤਾਇਆ ਗਿਆ | ਆਗੂਆਂ ਨੇ ਐਲਾਨ ਕੀਤਾ ਗਿਆ ਕਿ 12 ਮਈ ਨੂੰ ਥਾਣਾ ਠੁੱਲੀਵਾਲ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ | ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਜਰਨੈਲ ਸਿੰਘ ਬਦਰਾ, ਰਾਮ ਸਿੰਘ ਸੰਘੇੜਾ, ਕੁਲਜੀਤ ਸਿੰਘ ਵਜੀਦਕੇ ਨੇ ਕਿਹਾ ਕਿ ਭਾਕਿਯੂ ਉਗਰਾਹਾਂ ਦੀ ਪਿੰਡ ਇਕਾਈ ਦੇ ਸਾਬਕਾ ਪ੍ਰਧਾਨ ਨਿਰਭੈ ਸਿੰਘ ਦੀ ਇੱਕ ਏਕੜ ਮੱਕੀ ਅਤੇ ਛੇ ਕਨਾਲ ਹਰਾ ਚਾਰਾ 16 ਅਪ੍ਰੈਲ ਨੂੰ ਇਕ ਧਨਾਢ ਵਲੋਂ ਟਰੈਕਟਰ ਨਾਲ ਵਾਹ ਦਿੱਤਾ ਗਿਆ ਸੀ, ਜਿਸ ਸਬੰਧੀ ਥਾਣਾ ਠੁੱਲੀਵਾਲ ਅਤੇ ਡੀ.ਐਸ.ਪੀ ਮਹਿਲ ਕਲਾਂ ਨੂੰ ਲਿਖਤੀ ਤੌਰ 'ਤੇ ਦੇਣ ਦੇ ਬਾਵਜੂਦ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ | ਆਗੂਆਂ ਨੇ ਦੋਸ਼ ਲਾਇਆ ਕਿ ਸ਼ਿਕਾਇਤ ਦੇ ਬਾਵਜੂਦ ਕਾਰਵਾਈ ਨਾ ਹੋਣ ਕਾਰਨ ਪੀੜਤ ਪਰਿਵਾਰ ਨੂੰ ਵੱਡਾ ਖ਼ਮਿਆਜ਼ਾ ਭੁਗਤਣਾ ਪਿਆ | ਉਨ੍ਹਾਂ ਦੱਸਿਆ ਕਿ 24 ਅਪ੍ਰੈਲ ਨੂੰ ਦੋ ਵਿਅਕਤੀਆਂ ਸਮੇਤ ਖੇਤ ਵਿਚ ਕੰਮ ਕਰ ਰਹੇ ਕਿਸਾਨ ਆਗੂ ਨਿਰਭੈ ਸਿੰਘ 'ਤੇ ਹਮਲਾ ਕੀਤਾ ਗਿਆ, ਜਿਸ ਤੋਂ ਬਾਅਦ ਨਿਰਭੈ ਸਿੰਘ ਨੂੰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ | ਆਗੂਆਂ ਨੇ ਦੱਸਿਆ ਕਿ ਨਿਰਭੈ ਸਿੰਘ ਉੱਪਰ ਪਹਿਲਾਂ ਵੀ ਦੋ ਵਾਰ ਹਮਲੇ ਹੋ ਚੁੱਕੇ ਹਨ | ਜਥੇਬੰਦੀ ਨੇ ਮੰਗ ਕੀਤੀ ਕਿ ਵਾਹੀ ਗਈ ਮੱਕੀ ਅਤੇ ਹਰੇ ਚਾਰੇ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਮਾਮਲੇ ਵਿਚ ਸਖ਼ਤ ਧਾਰਾਵਾਂ ਜੋੜੀਆਂ ਜਾਣ |
ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਜਿਸ ਦੀ ਪੂਰੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਮਾਨ ਸਿੰਘ ਗੁਰਮ, ਇਸਤਰੀ ਆਗੂ ਸੰਦੀਪ ਕੌਰ ਪੱਤੀ ਸੇਖਵਾਂ, ਜਸਵਿੰਦਰ ਕੌਰ, ਸਰਬਜੀਤ ਕੌਰ ਹਮੀਦੀ, ਜਮਨਾ ਦੇਵੀ, ਹਰਦੀਪ ਕੌਰ ਗੁਰਮ, ਕਿਸਾਨ ਆਗੂ ਹਰਵਿੰਦਰ ਸਿੰਘ, ਨਿਰਭੈ ਸਿੰਘ, ਗਗਨਦੀਪ ਸਿੰਘ ਜੱਸੀ, ਹਰਵਿੰਦਰ ਸਿੰਘ ਮੰਡੇਰ, ਦਲਵੀਰ ਸਿੰਘ ਅਤੇ ਗੁਰਪ੍ਰੀਤ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ | ਇਸ ਸਬੰਧੀ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਗੁਰਪਾਲ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਉੱਪਰ ਕਰਾਸ ਪਰਚਾ ਦਰਜ ਹੋਇਆ ਹੈ | ਪੁਲਿਸ ਵਲੋਂ ਇਸ ਮਾਮਲੇ 'ਚ ਡੁੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸਬ-ਡਵੀਜ਼ਨ ਮਹਿਲ ਕਲਾਂ ਵਿਖੇ ਜਨ ਗਣਨਾ-2027 ਲਈ ਟਰੇਨਿੰਗ ਦੀ ਸਮਾਪਤੀ ਅਗਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਰਨਾਲਾ ਨੇ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ
Ad Position 24