19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਨਰਿੰਦਰ ਸ਼ਰਮਾ ਨੂੰ ਤੁਰਕੂ ਫਿਨਲੈਂਡ ਲਈ ਚੁਣੇ ਜਾਣ 'ਤੇ ਖ਼ੁਸ਼ੀ ਦੀ ਲਹਿਰ <br/>

Ad Position 21
No active advertisement
ਅਜੀਤ ਡੈਸਕ 09-05-2026
ਸ਼ਹਿਣਾ, 8 ਮਈ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ 72 ਸਿੱਖਿਆ ਸ਼ਾਸਤਰੀਆਂ ਦਾ ਵਫ਼ਦ ਯੂਨੀਵਰਸਿਟੀ ਆਫ਼ ਤੁਰਕੂ ਫਿਨਲੈਂਡ ਟਰੇਨਿੰਗ ਲਈ ਭੇਜਿਆ ਜਾ ਰਿਹਾ ਹੈ | ਜਿਨ੍ਹਾਂ ਵਿਚ ਬਲਾਕ ਪ੍ਰਾਇਮਰੀ ਅਫ਼ਸਰ, ਸੈਂਟਰ ਹੈਡ ਟੀਚਰ ਅਤੇ ਅਧਿਆਪਕ ਸ਼ਾਮਿਲ ਹੋਣਗੇ | ਬਰਨਾਲਾ ਜ਼ਿਲੇ੍ਹ ਵਿਚੋਂ ਨਰਿੰਦਰ ਸ਼ਰਮਾ ਦੀ ਚੋਣ ਕੀਤੇ ਜਾਣ ਨਾਲ ਸਾਥੀ ਅਧਿਆਪਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਨਰਿੰਦਰ ਸ਼ਰਮਾ ਵੱਖ-ਵੱਖ ਸਕੂਲਾਂ ਵਿਚ ਅਧਿਆਪਕ ਦੇ ਤੌਰ 'ਤੇ ਅਤੇ ਜ਼ਿਲ੍ਹਾ ਕੁਆਰਡੀਨੇਟਰ ਦੇ ਤੌਰ 'ਤੇ ਸੇਵਾਵਾਂ ਨਿਭਾ ਚੱੁਕੇ ਹਨ | ਅਜੋਕੇ ਸਮੇਂ ਦੌਰਾਨ ਦਰਾਜ ਪ੍ਰਾਇਮਰੀ ਸਕੂਲ ਦੇ ਹੈਡ ਟੀਚਰ ਦੇ ਤੌਰ 'ਤੇ ਸੇਵਾਵਾਂ ਨਿਭਾ ਰਹੇ ਹਨ | ਨਰਿੰਦਰ ਸ਼ਰਮਾ ਨੇ ਜ਼ਿਲੇ੍ਹ ਦੇ ਵੱਖ-ਵੱਖ ਅਧਿਕਾਰੀਆਂ ਨਾਲ ਪ੍ਰਾਇਮਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਕਾਫ਼ੀ ਮਿਹਨਤ ਕੀਤੀ ਅਤੇ ਸਾਥੀ ਅਧਿਆਪਕਾਂ ਵਿਚ ਉਹ ਆਪਣੇ ਕਿੱਤੇ ਨੂੰ ਸਮਰਪਿਤ ਅਤੇ ਅਗਾਂਹਵਧੂ ਸੋਚ ਕਾਰਨ ਹਰਮਨ ਪਿਆਰੇ ਹਨ |

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ 'ਚ ਲੱਗੇ ਕੂੜੇ ਦੇ ਅੰਬਾਰ -ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵਧਿਆ <br/> ਅਗਲੀ ਖ਼ਬਰ 'ਸ਼ੁਕਰਾਨਾ ਯਾਤਰਾ' ਦੌਰਾਨ ਮੁੱਖ ਮੰਤਰੀ ਦਾ ਧਨੌਲਾ ਪੁੱਜਣ 'ਤੇ ਸਮਰਥਕਾਂ ਵਲੋਂ ਫੁੱਲਾਂ ਦੀ ਵਰਖਾ ਕਰ ਕੇ ਭਰਵਾਂ ਸਵਾਗਤ
Ad Position 24