19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਕਾਰਨ ਮੁੱਖ ਮਾਰਗ ਦੇ ਵੱਡੇ ਟੋਇਆ ਤੋਂ ਰਾਹਗੀਰਾਂ ਨੂੰ ਮਿਲੀ ਰਾਹਤ <br/>

Ad Position 21
No active advertisement
ਅਜੀਤ ਡੈਸਕ 09-05-2026
ਰੂੜੇਕੇ ਕਲਾਂ, 8 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ੁਕਰਾਨਾ ਯਾਤਰਾ ਤੋਂ ਮਹਿਜ਼ ਕੁੱਝ ਘੰਟੇ ਪਹਿਲਾਂ ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਪਿਛਲੇ ਲੰਮੇ ਸਮੇਂ ਤੋਂ ਲੈ ਕੇ ਬਣੇ ਵੱਡੇ ਟੋਏ ਬੰਦ ਕਰਨ ਲਈ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਦੇ ਆਦੇਸ਼ਾਂ 'ਤੇ ਕੰਮ ਸ਼ੁਰੂ ਕੀਤਾ ਗਿਆ ਤੇ ਕੰਮ ਅੱਧ ਵਿਚਕਾਰ ਪਿੰਡ ਪੱਖੋ ਕਲਾਂ ਵਿਖੇ ਰੋਕ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਨੂੰ ਲੰਘਾਇਆ ਗਿਆ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਕਿ ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਪਿਛਲੇ ਸਮੇਂ ਤੋਂ ਲੈ ਕੇ ਵੱਡੇ ਟੋਏ ਬਣੇ ਹੋਏ ਸਨ | ਜਿਸ ਕਰ ਕੇ ਸੜਕ ਹਾਦਸੇ ਹੋ ਰਹੇ ਸਨ | ਵੱਡੇ ਟੋਇਆਂ ਕਾਰਨ ਹੋਏ ਸੜਕ ਹਾਦਸਿਆਂ 'ਚ ਕਈ ਨੌਜਵਾਨਾਂ ਦੀਆਂ ਮੌਤਾਂ ਵੀ ਹੋ ਚੁੱਕੀਆਂ ਸਨ | ਇਲਾਕਾ ਨਿਵਾਸੀਆਂ ਵਲੋਂ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਦੇ ਅਨੇਕਾਂ ਵਾਰ ਧਿਆਨ ਵਿਚ ਲਿਆਉਣ ਦੇ ਬਾਵਜੂਦ ਵੱਡੇ ਟੋਏ ਬੰਦ ਨਹੀਂ ਕੀਤੇ ਜਾ ਰਹੇ ਸਨ | ਇਲਾਕਾ ਨਿਵਾਸੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯਾਤਰਾ ਕਾਰਨ ਮਾਰਗ ਦੇ ਬਣੇ ਵੱਡੇ ਟੋਇਆਂ ਤੋਂ ਤਾਂ ਇਲਾਕਾ ਨਿਵਾਸੀਆਂ ਨੂੰ ਕੁੱਝ ਰਾਹਤ ਮਿਲੀ ਹੈ | ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਡੀ.ਸੀ. ਬਰਨਾਲਾ ਤੋਂ ਮੰਗ ਕੀਤੀ ਹੈ ਕਿ ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਬਣੇ ਵੱਡੇ ਟੋਇਆ ਨੂੰ ਚੰਗੀ ਤਰ੍ਹਾਂ ਬੰਦ ਕੀਤਾ ਜਾਵੇ | ਤਾਂ ਕਿ ਮੁੱਖ ਮਾਰਗ 'ਤੇ ਟੋਇਆ ਕਾਰਨ ਹੋ ਰਹੇ ਸੜਕ ਹਾਦਸਿਆਂ ਦੀ ਗਿਣਤੀ ਘਟ ਜਾਵੇ |

Ad Position 22
No active advertisement
ਪਿਛਲੀ ਖ਼ਬਰ ਅਸ਼ਲੀਲ ਵੀਡੀਓ ਬਣਾ ਕੇ ਲੋਕਾਂ ਨੂੰ ਬਲੈਕਮੇਲ ਕਰਨ ਦੇ ਮਾਮਲੇ 'ਚ ਦੋ ਔਰਤਾਂ ਸਮੇਤ 4 ਜਣਿਆਂ ਖਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਗੈਸ ਏਜੰਸੀ ਤੋਂ ਦੁਖੀ ਖਪਤਕਾਰਾਂ ਨੇ ਕੀਤਾ ਰੋਸ ਪ੍ਰਗਟ <br/>
Ad Position 24