19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਅਸ਼ਲੀਲ ਵੀਡੀਓ ਬਣਾ ਕੇ ਲੋਕਾਂ ਨੂੰ ਬਲੈਕਮੇਲ ਕਰਨ ਦੇ ਮਾਮਲੇ 'ਚ ਦੋ ਔਰਤਾਂ ਸਮੇਤ 4 ਜਣਿਆਂ ਖਿਲਾਫ਼ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 09-05-2026
ਬਰਨਾਲਾ, 8 ਮਈ (ਰਾਜ ਪਨੇਸਰ)-ਸਥਾਨਕ ਰਾਮ ਬਾਗ਼ ਰੋਡ 'ਤੇ ਭੋਲੇ ਭਾਲੇ ਲੋਕਾਂ ਨੂੰ ਘਰ ਬੁਲਾ ਕੇ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ 2 ਔਰਤਾਂ ਸਮੇਤ 4 ਜਣਿਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਸੁਖਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ, ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਕੁੱਝ ਵਿਅਕਤੀਆਂ ਨੇ ਇਕ ਗਰੋਹ ਬਣਾਇਆ ਹੋਇਆ ਹੈ ਜੋ ਭੋਲੇ ਭਾਲੇ ਲੋਕਾਂ ਨੂੰ ਆਪਣੇ ਜਾਲ 'ਚ ਫਸਾ ਕੇ ਪਹਿਲਾਂ ਘਰ ਲੈ ਜਾਂਦੇ ਹਨ ਫਿਰ ਉਨ੍ਹਾਂ ਦੀ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਦੇ ਹਨ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਅਰਸ਼ਦੀਪ ਕੌਰ ਪਤਨੀ ਹਰਦੀਪ ਸਿੰਘ ਵਾਸੀ ਸੇਖਾ ਰੋਡ ਬਰਨਾਲਾ, ਮਨਪ੍ਰੀਤ ਕੌਰ ਪਤਨੀ ਅਵਤਾਰ ਸਿੰਘ ਵਾਸੀ ਬਰਨਾਲਾ, ਤਰਸੇਮ ਸਿੰਘ ਵਾਸੀ ਬਰਨਾਲਾ, ਗਗਨਦੀਪ ਸਿੰਘ ਪੱੁਤਰ ਮਹਿੰਦਰ ਵਾਸੀ ਬਰਨਾਲਾ ਨੂੰ ਗਿ੍ਫ਼ਤਾਰ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਏਸਰ ਦੇ ਮਨਰੇਗਾ ਕਾਮਿਆਂ ਵਲੋਂ ਕੰਮ ਸ਼ੁਰੂ ਕਰਵਾਉਣ ਲਈ ਬੀ.ਡੀ.ਪੀ.ਓ. ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਕਾਰਨ ਮੁੱਖ ਮਾਰਗ ਦੇ ਵੱਡੇ ਟੋਇਆ ਤੋਂ ਰਾਹਗੀਰਾਂ ਨੂੰ ਮਿਲੀ ਰਾਹਤ <br/>
Ad Position 24