19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਮਾਂ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 09-05-2026
ਬਰਨਾਲਾ, 8 ਮਈ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਅੰਤਰਰਾਸ਼ਟਰੀ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕਰਨ ਲਈ ਵੱਖ-ਵੱਖ ਵਿੱਦਿਅਕ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਭਾਗ ਲਿਆ ਅਤੇ ਕਾਰਡ ਤਿਆਰ ਕੀਤੇ | ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਾਂ ਦੀ ਮਮਤਾ ਅਤੇ ਕੁਰਬਾਨੀ ਨੂੰ ਸਮਰਪਿਤ ਕਵਿਤਾ ਉਚਾਰਨ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ | ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੇਂਟਿੰਗ ਅਤੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਪੇਸ਼ ਕੀਤੀਆਂ | ਐੱਮ. ਡੀ. ਸ: ਰਣਪ੍ਰੀਤ ਸਿੰਘ ਰਾਏ ਅਤੇ ਪਿ੍ੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਕਿਹਾ ਕਿ ਮਾਂ ਰੱਬ ਦਾ ਦੂਜਾ ਰੂਪ ਹੈ ਅਤੇ ਸਾਡੀ ਜ਼ਿੰਦਗੀ ਵਿਚ ਉਸ ਦਾ ਦਰਜਾ ਸਭ ਤੋਂ ਉੱਚਾ ਹੈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਮਾਂ ਦਿਵਸ ਮਨਾਇਆ <br/> ਅਗਲੀ ਖ਼ਬਰ ਸਹਿਕਾਰੀ ਸਭਾਵਾਂ ਦੀ ਕਰਜ਼ਾ ਹੱਦ ਦਾ ਨੋਟੀਫ਼ਿਕੇਸ਼ਨ ਵਾਪਸ ਲੈਣਾ ਕਿਸਾਨਾਂ ਨਾਲ ਧ੍ਰੋਹ - ਭਿੰਦਾ ਬਨਭੌਰਾ <br/>
Ad Position 24