19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਰਕਾਰੀ ਪ੍ਰਾਇਮਰੀ ਸਕੂਲ ਧਨੇਰ ਵਿਖੇ ਐਸ.ਡੀ.ਐਮ. ਵਲੋਂ ਅਚਾਨਕ ਚੈਕਿੰਗ <br/>

Ad Position 21
No active advertisement
ਅਜੀਤ ਡੈਸਕ 09-05-2026
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ)-ਐਸ.ਡੀ.ਐਮ. ਮਹਿਲ ਕਲਾਂ ਸ੍ਰੀਮਤੀ ਕਿ੍ਤਿਕਾ ਗੋਇਲ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਧਨੇਰ ਦੀ ਅਚਾਨਕ ਚੈਕਿੰਗ ਕੀਤੀ ਗਈ | ਇਸ ਦੌਰਾਨ ਪਤਾ ਲੱਗਿਆ ਕਿ ਗ੍ਰਾਮ ਪੰਚਾਇਤ ਵਲੋਂ ਸਕੂਲ ਦੇ ਇੱਕ ਕਮਰੇ ਨੂੰ ਢਾਹ ਕੇ ਨਵਨਿਰਮਾਣ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਪਰ ਇੱਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਇਹ ਕੰਮ ਅਧੂਰਾ ਪਿਆ ਹੈ | ਕਮਰੇ ਨੂੰ ਢਾਹੁਣ ਤੋਂ ਬਾਅਦ ਇੱਟਾਂ ਅਤੇ ਹੋਰ ਮਲਬਾ ਸਕੂਲ ਕੰਪਲੈਕਸ 'ਚ ਹੀ ਪਿਆ ਹੋਇਆ ਹੈ, ਜੋ ਕਿ ਵਿਦਿਆਰਥੀਆਂ ਦੀ ਸੁਰੱਖਿਆ ਲਈ ਖ਼ਤਰਾ ਬਣ ਸਕਦਾ ਹੈ | ਇਸ ਮੌਕੇ ਦੀ ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਐਸ.ਡੀ.ਐਮ. ਗੋਇਲ ਨੇ ਤੁਰੰਤ ਪੰਚਾਇਤ ਸੈਕਟਰੀ ਨੂੰ ਸਕੂਲ 'ਚ ਬੁਲਾ ਕੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਨਿਰਮਾਣ ਅਤੇ ਮਲਬਾ ਹਟਾਉਣ ਦਾ ਕੰਮ ਜਲਦੀ ਮੁਕੰਮਲ ਕਰਵਾਇਆ ਜਾਵੇ | ਉਨ੍ਹਾਂ ਨੇ ਸਪਸ਼ਟ ਕੀਤਾ ਕਿ ਬੱਚਿਆਂ ਦੀ ਸੁਰੱਖਿਆ ਸੱਭ ਤੋਂ ਪਹਿਲੀ ਗੱਲ ਹੈ, ਇਸ ਮਾਮਲੇ 'ਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਐਸ.ਡੀ.ਐਮ. ਗੋਇਲ ਨੇ ਹਦਾਇਤ ਕੀਤੀ ਕਿ ਭੇਜੀ ਗਈ ਤਜਵੀਜ਼ ਦੀ ਇੱਕ ਕਾਪੀ ਦਫ਼ਤਰ ਐਸ.ਡੀ.ਐਮ. ਮਹਿਲ ਕਲਾਂ ਵਿਚ ਵੀ ਜਮ੍ਹਾਂ ਕਰਵਾਈ ਜਾਵੇ, ਤਾਂ ਜੋ ਕੰਮ ਦੀ ਪ੍ਰਗਤੀ 'ਤੇ ਨਜ਼ਰ ਰੱਖੀ ਜਾ ਸਕੇ | ਬੱਚਿਆਂ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਦੀ ਇਸ ਕਾਰਵਾਈ ਦੀ ਸਰਾਹਨਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ 'ਚ ਬੱਚਿਆਂ ਲਈ ਸੁਰੱਖਿਅਤ ਅਤੇ ਵਧੀਆ ਵਾਤਾਵਰਨ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਨੇ ਉਮੀਦ ਜਤਾਈ ਕਿ ਪ੍ਰਸ਼ਾਸਨ ਦੀ ਸਖ਼ਤੀ ਨਾਲ ਸਕੂਲ ਦੇ ਵਿਕਾਸ ਕੰਮ ਜਲਦੀ ਮੁਕੰਮਲ ਹੋਣਗੇ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ |

Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਸਕੱਤਰ ਗੁਰਦਰਸ਼ਨ ਸਿੰਘ ਗਿੱਲ ਨਮਿਤ ਸ਼ਰਧਾਂਜਲੀ ਸਮਾਗਮ <br/> ਅਗਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਮਾਂ ਦਿਵਸ ਮਨਾਇਆ <br/>
Ad Position 24