19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮੰਗਾਂ ਨੂੰ ਲੈ ਕੇ ਫ਼ਰਦ ਕੇਂਦਰਾਂ ਦੇ ਮੁਲਾਜ਼ਮਾਂ ਦੀ ਸੂਬਾ ਪੱਧਰੀ ਕਲਮ ਛੋੜ ਹੜਤਾਲ ਨੂੰ ਸੰਗਰੂਰ ਵਿੱਚ ਵੀ ਮਿਲਿਆ ਭਰਵਾਂ ਹੰੁਗਾਰਾ

Ad Position 21
No active advertisement
ਅਜੀਤ ਡੈਸਕ 09-05-2026
ਸੰਗਰੂਰ, 8 ਮਈ (ਅਮਨਦੀਪ ਸਿੰਘ ਬਿੱਟਾ) - ਫ਼ਰਦ ਕੇਂਦਰ ਕੰਪਿਊਟਰ ਐਸੋਸੀਏਸ਼ਨ ਸੰਗਰੂਰ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ, ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਸੋਨੀ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਦੂਜੇ ਦਿਨ ਵੀ ਕਲਮ ਛੋੜ ਹੜਤਾਲ ਕੀਤੀ ਗਈ | ਆਗੂਆਂ ਨੇ ਕਿਹਾ ਕਿ ਉਹ 2007 ਤੋਂ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਪਰ ਸਰਕਾਰ ਅਤੇ ਵਿਭਾਗ ਉਨ੍ਹਾਂ ਦੀ ਮੰਗਾਂ ਦਾ ਕੋਈ ਹੱਲ ਨਾ ਕੀਤੇ ਜਾਣ ਕਾਰਨ ਉਹ ਮਜਬੂਰਨ ਅਣਮਿਥੇ ਸਮੇਂ ਦੀ ਹੜਤਾਲ ਕਰਨ ਲਈ ਮਜਬੂਰ ਹਨ | ਤਾਜ਼ੀ ਘਟਨਾ ਸਬੰਧੀ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨਤਾਰਨ ਦੇ ਕਰਮਚਾਰੀ ਲਵਪ੍ਰੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਰੋਸ ਵਜੋਂ ਜਥੇਬੰਦੀ ਨੇ ਸੰਘਰਸ਼ ਸ਼ੁਰੂ ਕੀਤਾ ਹੈ | ਉੱਚ ਅਧਿਕਾਰੀ ਦੇ ਭਰੋਸੇ ਦੇ ਬਾਵਜੂਦ ਮਸਲੇ ਦਾ ਹੱਲ ਨਾ ਹੋਣ ਕਾਰਨ ਜਥੇਬੰਦੀ ਵਿੱਚ ਰੋਸ ਦਾ ਮਾਹੌਲ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਜਦ ਤੱਕ ਲਵਪ੍ਰੀਤ ਸਿੰਘ ਨੂੰ ਬਹਾਲ ਨਹੀਂ ਕੀਤਾ ਜਾਂਦਾ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ ਉਨ੍ਹਾਂ ਇਹ ਵੀ ਦੱਸਦਿਆਂ ਕਿ 7 ਮਈ ਤੋਂ ਹਰ ਜ਼ਿਲੇ੍ਹ ਵਿਚੋਂ ਪੰਜ ਤੋਂ ਸੱਤ ਸਾਥੀ ਤਰਨਤਾਰਨ ਸੰਘਰਸ਼ ਵਿੱਚ ਸ਼ਮੂਲੀਅਤ ਕਰਨਗੇ | ਆਗੂਆਂ ਨੇ ਇਹ ਵੀ ਸਪਸ਼ਟ ਕਰਦਿਆਂ ਕਿਹਾ ਕਿ ਜਦ ਤੱਕ ਉਨ੍ਹਾਂ ਦਾ ਸਾਥੀ ਬਹਾਲ ਨਹੀਂ ਹੁੰਦਾ ਤਦ ਤੱਕ ਪੰਜਾਬ ਦੇ ਫ਼ਰਦ ਕੇਂਦਰ ਅਣਮਿਥੇ ਸਮੇਂ ਲਈ ਬੰਦ ਰਹਿਣਗੇ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਬਿਕਰਮਜੀਤ ਸਿੰਘ, ਜਨਰਲ ਸਕੱਤਰ ਗੁਰਵਿੰਦਰ ਸਿੰਘ, ਖ਼ਜ਼ਾਨਚੀ ਅਮਨਦੀਪ ਸਿੰਘ ਮੌਜੂਦ ਸਨ | ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਪੰਜਾਬੀ ਪੱਧਰੀ ਸੰਘਰਸ਼ ਤਦ ਤੱਕ ਜਾਰੀ ਰਹੇਗਾ ਜਦ ਤੱਕ ਉਨ੍ਹਾਂ ਦੀ ਮੰਗਾਂ ਪ੍ਰਵਾਨ ਨਹੀਂ ਹੰੁਦੀਆਂ |
ਫ਼ਰਦ ਕੇਂਦਰ ਦੇ ਮੁਲਾਜ਼ਮਾਂ ਦੀ ਮੰਗਾਂ ਤੁਰੰਤ ਪ੍ਰਵਾਨ ਹੋਣ - ਢੀਂਗਰਾ
- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸਕੱਤਰ ਅਤੇ ਕੌਂਸਲਰ ਨੱਥੂ ਲਾਲ ਢੀਂਗਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਫ਼ਰਦ ਕੇਂਦਰ ਦੇ ਮੁਲਾਜ਼ਮਾਂ ਦੀ ਮੰਗਾਂ ਜਾਇਜ਼ ਹਨ ਅਤੇ ਉਨ੍ਹਾਂ ਦੇ ਸੰਘਰਸ਼, ਕਲਮ ਛੋੜ ਹੜਤਾਲ ਕਾਰਨ ਆਮ ਲੋਕਾਂ ਨੂੰ ਜੋ ਦਿੱਕਤ, ਪ੍ਰੇਸ਼ਾਨੀ ਹੋ ਰਹੀ ਹੈ ਉਸ ਨੂੰ ਦੇਖਦਿਆਂ ਸੰਘਰਸਸ਼ੀਲ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ | ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਸੰਘਰਸ਼ਸ਼ੀਲ ਮੁਲਾਜ਼ਮਾਂ ਨਾਲ ਖੜੀ ਹੈ ਅਤੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਉਨ੍ਹਾਂ ਦਾ ਪੂਰਾ ਸਾਥ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਡਾ. ਗੁਪਤਾ ਨੇ ਕਟੜਾ ਆਹਲੂਵਾਲੀਆ ਵਿਖੇ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ <br/> ਅਗਲੀ ਖ਼ਬਰ ਸ਼ਹਿਣਾ ਵਿਖੇ ਦਰਜਨਾਂ ਲੋਕ ਲੈ ਰਹੇ ਹਨ ਯੋਗ ਆਸਣਾਂ ਦਾ ਲਾਹਾ <br/>
Ad Position 24