17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਆਮ ਆਦਮੀ ਪਾਰਟੀ ਸੂਬੇ ਵਿਚ ਇਕ ਵਾਰ ਫੇਰ ਸਰਕਾਰ ਬਣਾਏਗੀ-ਗਿੱਲ, ਭੱਠਲ <br/>

Ad Position 21
No active advertisement
ਅਜੀਤ ਡੈਸਕ 09-05-2026
ਬਰਨਾਲਾ, 8 ਮਈ (ਰਾਜ ਪਨੇਸਰ)-ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਪੰਜਾਬ ਦੀ ਜਨਤਾ ਸੂਬੇ ਵਿਚ ਇਕ ਵਾਰ ਫੇਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਏਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਆਪ' ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਗਿੱਲ ਬਲਾਕ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਭੱਠਲ ਕਲੱਬ ਪ੍ਰਧਾਨ ਨੇ ਕਰਦਿਆਂ ਕਿਹਾ ਕਿ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਕੋਲ ਸਿਵਾਏ 'ਆਪ' ਸਰਕਾਰ ਨੂੰ ਨਿੰਦਣ ਦੇ ਕੋਈ ਕੰਮ ਨਹੀਂ ਹੈ | ਭਗਵੰਤ ਮਾਨ ਸਰਕਾਰ ਪੰਜਾਬ ਦੀ ਬੇਰੁਜ਼ਗਾਰੀ, ਭਿ੍ਸ਼ਟਾਚਾਰ, ਮਹਿੰਗਾਈ 'ਤੇ ਰੋਕ ਲਗਾਉਣ 'ਚ ਕਾਫ਼ੀ ਹੱਦ ਤੱਕ ਕਾਮਯਾਬ ਹੋਈ ਹੈ | ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਨਸ਼ਾ ਘਰ-ਘਰ ਪਹੁੰਚ ਚੱੁਕਿਆ ਸੀ ਪਰ 'ਆਪ' ਸਰਕਾਰ ਨੇ ਨਸ਼ੇ ਦੇ ਤਸਕਰਾਂ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ | ਪੰਜਾਬ ਦੀ ਜਵਾਨੀ ਨੂੰ ਰੋਜ਼ਗਾਰ ਦੇ ਕੇ ਸਹੀ ਰਸਤੇ ਪਾਉਣ ਲਈ ਸਰਕਾਰ ਦਿਨ-ਰਾਤ ਮਿਹਨਤ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਕਾਸ ਦੇ ਕੰਮਾਂ ਦੀ ਹਨੇਰੀ ਲਿਆ ਰੱਖੀ ਹੈ | ਜ਼ਿਲ੍ਹਾ ਬਰਨਾਲਾ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਸ਼ਾਇਦ ਹੀ ਕੋਈ ਕੰਮ ਹੋਵੇਗਾ ਜੋ ਨਹੀਂ ਹੋਇਆ ਹੋਵੇਗਾ | ਮੀਤ ਹੇਅਰ ਨੇ ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਇਹ ਵੀ ਵਿਸ਼ਵਾਸ ਦਿਵਾਇਆ ਕਿ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਦਾ ਦੌਰਾ ਕੀਤਾ <br/> ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਕਰੀਅਰ ਕਾਊਾਸਿਲੰਗ ਸੈਮੀਨਾਰ ਕਰਵਾਇਆ <br/>
Ad Position 24