17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਿਮਰਪ੍ਰਤਾਪ ਸਿੰਘ ਬਰਨਾਲਾ ਨੇ ਹਲਕਾ ਬਰਨਾਲਾ ਵਿਚ ਸ਼ੁਰੂ ਕੀਤੀਆਂ ਸਰਗਰਮੀਆਂ <br/>

Ad Position 21
No active advertisement
ਅਜੀਤ ਡੈਸਕ 09-05-2026
ਬਰਨਾਲਾ, 8 ਮਈ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਗਵਰਨਰ ਸਵ: ਸ: ਸੁਰਜੀਤ ਸਿੰਘ ਬਰਨਾਲਾ ਦੇ ਪੋਤਰੇ ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ ਵਲੋਂ ਬਰਨਾਲਾ ਹਲਕੇ ਵਿਚ ਸ਼ੁਰੂ ਕੀਤੀਆਂ ਗਈਆਂ ਸਰਗਰਮੀਆਂ ਨੇ ਵਿਰੋਧੀ ਖੇਮਿਆਂ ਵਿਚ ਚਿੰਤਾ ਅਤੇ ਸਿਆਸੀ ਮਾਹਿਰਾਂ ਵਿਚ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ | ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਸਮੇਂ ਤੋਂ ਸਿਮਰਪ੍ਰਤਾਪ ਸਿੰਘ ਬਰਨਾਲਾ ਲਗਾਤਾਰ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਸਰਗਰਮ ਨਜ਼ਰ ਆ ਰਹੇ ਹਨ | ਉਹ ਨਾ ਸਿਰਫ਼ ਇਲਾਕੇ ਦੇ ਮੋਹਤਬਰਾਂ ਨਾਲ ਮੁਲਾਕਾਤਾਂ ਕਰ ਰਹੇ ਹਨ, ਸਗੋਂ ਆਮ ਲੋਕਾਂ ਦੇ ਪਰਿਵਾਰਕ ਖੁਸ਼ੀ-ਗਮੀ ਦੇ ਸਮਾਗਮਾਂ ਵਿਚ ਵੀ ਸ਼ਾਮਲ ਹੋ ਰਹੇ ਹਨ ਤਾਂ ਜੋ ਉਹ ਪਹਿਲਾਂ ਦੀ ਤਰ੍ਹਾਂ ਇਲਾਕੇ ਵਿਚ ਬਰਨਾਲਾ ਪਰਿਵਾਰ ਦਾ ਆਧਾਰ ਮਜ਼ਬੂਤ ਕਰ ਸਕਣ | ਜੇਕਰ ਸਿਆਸੀ ਹਲਕਿਆਂ ਦੀ ਗੱਲ ਕੀਤੀ ਜਾਵੇ, ਭਾਵੇਂ ਸਮੇਂ ਨਾਲ ਬਹੁਤ ਕੁੱਝ ਬਦਲ ਗਿਆ ਹੈ ਪਰ ਜਿੱਥੋਂ ਤੱਕ ਜ਼ਿਲ੍ਹਾ ਬਰਨਾਲਾ ਵਿਚ 'ਬਰਨਾਲਾ ਪਰਿਵਾਰ' ਦਾ ਸਵਾਲ ਹੈ, ਉਸ ਦਾ ਆਪਣਾ ਇੱਕ ਨਿੱਜੀ ਵੋਟ ਬੈਂਕ ਅਤੇ ਸਤਿਕਾਰ ਅੱਜ ਵੀ ਕਾਇਮ ਹੈ ਅਤੇ ਇਸੇ ਕਾਰਨ ਸਿਮਰਪ੍ਰਤਾਪ ਸਿੰਘ ਬਰਨਾਲਾ ਦੀਆਂ ਸਰਗਰਮੀਆਂ ਨਾਲ ਇੱਕ ਵਾਰ ਫਿਰ ਕੋਠੀ ਵਿਚ ਰੌਣਕਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ | ਸਿਮਰਪ੍ਰਤਾਪ ਸਿੰਘ ਬਰਨਾਲਾ ਦਾ ਕਹਿਣਾ ਹੈ ਕਿ ਸਾਡਾ ਪਰਿਵਾਰ ਹਮੇਸ਼ਾ ਬਰਨਾਲਾ ਦੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਿਹਾ ਹੈ ਅਤੇ ਇਹ ਸੇਵਾ ਨਿਰੰਤਰ ਜਾਰੀ ਰਹੇਗੀ | ਜੋੜ ਰਹੇ ਹਨ ਤੋਂ ਇਹ ਸੰਕੇਤ ਮਿਲ ਰਹੇ ਹਨ ਕਿ ਉਹ ਹਲਕਾ ਬਰਨਾਲਾ ਤੋਂ ਆਗਾਮੀ ਵਿਧਾਨ ਸਭਾ ਚੋਣਾਂ ਲੜਨ ਦੇ ਇੱਛੁਕ ਹਨ | ਬੇਸ਼ੱਕ ਇਹ ਆਉਣ ਵਾਲਾ ਸਮਾਂ ਦੱਸੇਗਾ ਕਿ ਉਹ ਵਿਧਾਨ ਸਭਾ ਚੋਣ ਲੜਦੇ ਹਨ ਜਾਂ ਨਹੀਂ ਅਤੇ ਉਹ ਕਿਸ ਪਾਰਟੀ ਦੀ ਉਮੀਦਵਾਰੀ ਹਾਸਲ ਕਰ ਕੇ ਮੈਦਾਨ ਵਿਚ ਉੱਤਰਨਗੇ ਪਰ ਉਨ੍ਹਾਂ ਵਲੋਂ ਇਹ ਗੱਲ ਜ਼ਰੂਰ ਕਹੀ ਜਾ ਰਹੀ ਹੈ ਉਹ ਸ਼ੁਰੂ ਤੋਂ ਹੀ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਵਫ਼ਾਦਾਰ ਸਿਪਾਹੀ ਹਨ ਤੇ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕਰ ਰਹੇ ਹਨ | ਲੇਕਿਨ ਦੂਸਰੇ ਪਾਸੇ ਉਨ੍ਹਾਂ ਦੇ ਪਿਤਾ ਸ: ਗਗਨਜੀਤ ਸਿੰਘ ਬਰਨਾਲਾ ਸਾਬਕਾ ਵਿਧਾਇਕ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਨ |

Ad Position 22
No active advertisement
ਪਿਛਲੀ ਖ਼ਬਰ ਸਬ-ਇੰਸਪੈਕਟਰ ਗਗਨਦੀਪ ਸਿੰਘ ਨੇ ਆਰ.ਪੀ.ਐਫ. ਚੌਕੀ ਇੰਚਾਰਜ ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਦਾ ਦੌਰਾ ਕੀਤਾ <br/>
Ad Position 24