ਬਰਨਾਲਾ, 8 ਮਈ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ 2026 ਕਰਵਾਇਆ ਗਿਆ | ਇਸ ਮੌਕੇ ਤੀਜੀ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ | ਪਿ੍ੰਸੀਪਲ ਸਰਬਜੀਤ ਕੌਰ ਸਰਾਂ ਨੇ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ ਦੀ ਰਿਪੋਰਟ ਪੜ੍ਹੀ | ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿਚੋਂ ਮੱਲ੍ਹਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |