17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਗੁਰਨੂਰ ਸਿੰਘ ਨੇ ਬਲਾਕ ਪੱਧਰੀ ਚੇਤਨਾ ਪ੍ਰੀਖਿਆ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ <br/>

Ad Position 21
No active advertisement
ਅਜੀਤ ਡੈਸਕ 09-05-2026
ਭਦੌੜ, 8 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿਛਲੇ ਦਿਨੀਂ ਨੈਸ਼ਨਲ ਮੀਨਜ ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ ਦੇ ਆਏ ਨਤੀਜਿਆਂ ਵਿਚੋਂ ਬਲਾਕ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਸਰਕਾਰੀ ਹਾਈ ਸਕੂਲ ਜੰਗੀਆਣਾ ਦੇ ਵਿਦਿਆਰਥੀ ਗੁਰਨੂਰ ਸਿੰਘ ਧਾਲੀਵਾਲ ਨੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਚੇਤਨਾ ਪ੍ਰੀਖਿਆ ਵਿਚੋਂ ਬਲਾਕ ਇਕਾਈ ਭਦੌੜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਇਕ ਵਾਰ ਫਿਰ ਆਪਣੇ ਸਕੂਲ, ਪਿੰਡ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਤਰਕਸ਼ੀਲ ਸੁਸਾਇਟੀ ਦੇ ਸੂਬਾਈ ਆਗੂ ਰਾਜਿੰਦਰ ਸਿੰਘ ਵਲੋਂ ਅੱਜ ਵਿਦਿਆਰਥੀ ਗੁਰਨੂਰ ਸਿੰਘ ਦਾ ਸਨਮਾਨ ਕਰਦੇ ਹੋਏ ਦੱਸਿਆ ਕਿ ਜੂਨ ਮਹੀਨੇ ਦੀਆਂ ਛੁੱਟੀਆਂ ਦੇ ਪਹਿਲੇ ਹਫ਼ਤੇ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਬਰਨਾਲਾ ਵਿਖੇ ਤਿੰਨ ਰੋਜ਼ਾ ਕੈਂਪ ਲੱਗ ਰਿਹਾ ਹੈ ਜਿਸ ਵਿਚ ਕੋਈ ਵੀ ਵਿਦਿਆਰਥੀ ਭਾਗ ਲੈ ਸਕਦਾ ਹੈ | ਵਿਦਿਆਰਥੀਆਂ ਦੇ ਰਹਿਣ ਸਹਿਣ ਅਤੇ ਖਾਣੇ ਦੀ ਜ਼ਿੰਮੇਵਾਰੀ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਹੋਵੇਗੀ, ਹੈੱਡ ਮਾਸਟਰ ਸੁਖਦੇਵ ਸਿੰਘ ਨੇ ਗਰਨੂਰ ਸਿੰਘ ਬਾਰੇ ਦੱਸਿਆ ਕਿ ਇਸ ਵਿਦਿਆਰਥੀ ਹਰ ਇੱਕ ਖੇਤਰ ਵਿਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ ਜੋ ਭਵਿੱਖ ਵਿਚ ਵੀ ਬੁਲੰਦੀਆਂ ਪ੍ਰਾਪਤ ਕਰੇਗਾ | ਬਲਾਕ ਇਕਾਈ ਭਦੌੜ ਵਿਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਰ ਵਿਦਿਆਰਥੀਆਂ ਜਸ਼ਨਦੀਪ ਸਿੰਘ, ਜਸ਼ਨਪ੍ਰੀਤ ਕੌਰ, ਤਜਿੰਦਰਜੀਤ ਸਿੰਘ, ਹਰਮਨਦੀਪ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਮੁੱਢਲੀਆਂ ਸਹੂਲਤਾਂ ਤੋਂ ਸੱਖਣੀ ਪਬਲਿਕ ਲਾਇਬ੍ਰੇਰੀ ਦੀਵਾਨਾ ਦੀ ਇਮਾਰਤ ਬਣ ਰਹੀ ਹੈ ਚਿੱਟਾ ਹਾਥੀ <br/> ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੱਢੀ ਜਾ ਰਹੀ 'ਸ਼ੁਕਰਾਨਾ ਯਾਤਰਾ' ਤੋਂ ਪਹਿਲਾਂ ਬੇਰੁਜ਼ਗਾਰ ਆਗੂ ਸੁਖਵਿੰਦਰ ਸਿੰਘ ਢਿੱਲਵ...
Ad Position 24