ਮਹਿਲ ਕਲਾਂ, 9 ਮਈ ( ਅਣਖੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਗੁਰਨਾਮ ਸਿੰਘ ਠੀਕਰੀਵਾਲ, ਇਕਾਈ ਪ੍ਰਧਾਨ ਅਵਤਾਰ ਸਿੰਘ ਵਿੱਕੀ, ਖ਼ਜ਼ਾਨਚੀ ਮਲਕੀਤ ਸਿੰਘ, ਅਵਤਾਰ ਸਿੰਘ ਅÏਲਖ ਆਦਿ ਨੇ ਦੱਸਿਆ ਕਿ ਕੋਆਪ੍ਰੇਟਿਵ ਸੁਸਾਇਟੀਆਂ ਨਾਲ ਸਬੰਧਿਤ ਕਿਸਾਨਾਂ ਦੇ ਹੱਦ ਕਰਜ਼ਿਆਂ 'ਚ ਵਾਧਾ ਕੀਤਾ ਗਿਆ ਸੀ ਪਰ ਬੈਂਕ ਅਧਿਕਾਰੀ ਵਧਾਏ ਹੱਦ ਕਰਜ਼ੇ ਨੂੰ ਲਾਗੂ ਕਰਨ ਤੋਂ ਪਾਸਾ ਵੱਟ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਵਾਧੇ ਨੂੰ ਤੁਰੰਤ ਲਾਗੂ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਮਿਤੀ 11 ਮਈ, ਸੋਮਵਾਰ ਨੂੰ ਕਿਸਾਨ ਯੂਨੀਅਨ ਕਾਦੀਆਂ ਵਲੋਂ ਸੁਸਾਇਟੀਆਂ ਨੂੰ ਬਚਾਉਣ ਲਈ ਕੋਆਪ੍ਰੇਟਿਵ ਬੈਂਕ ਬਰਨਾਲਾ ਅੱਗੇ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਮੈਨੇਜਰ ਦਾ ਘਿਰਾਓ ਕਰ ਕੇ ਆਪਣੀਆਂ ਮੰਗਾਂ ਮਨਾਉਣ ਲਈ ਮੰਗ ਪੱਤਰ ਦਿੱਤਾ ਜਾਵੇਗਾ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਵੱਡੀ ਗਿਣਤੀ ਸਮੇਤ ਧਰਨੇ 'ਚ ਪਹੁੰਚਣ ਦੀ ਅਪੀਲ ਕੀਤੀ |