02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਨਗਰ ਕੌਂਸਲ ਦੀ ਅਣਦੇਖੀ ਕਾਰਨ ਸੀਵਰੇਜ ਦੇ ਓਵਰਫ਼ਲੋ ਹੋ ਰਹੇ ਪਾਣੀ ਨੇ ਦੁਕਾਨਦਾਰਾਂ ਦਾ ਜੀਣਾ ਕੀਤਾ ਦੁੱਭਰ <br/>

Ad Position 21
No active advertisement
ਅਜੀਤ ਡੈਸਕ 10-05-2026
ਤਪਾ ਮੰਡੀ, 9 ਮਈ (ਪ੍ਰਵੀਨ ਗਰਗ)-ਨਗਰ ਕੌਂਸਲ ਤਪਾ ਦੀ ਅਣਦੇਖੀ ਕਾਰਨ ਪਰਨਾਲਾ ਉੱਥੇ ਦਾ ਉੱਥੇ ਹੀ ਹੈ, ਜਿਸ ਦਾ ਖ਼ਮਿਆਜ਼ਾ ਆਉਣ ਜਾਣ ਵਾਲੇ ਰਾਹਗੀਰਾਂ ਤੇ ਦੁਕਾਨਦਾਰਾਂ ਨੂੰ ਭੋਗਣਾ ਪੈ ਰਿਹਾ ਹੈ | ਦੱਸਣਾ ਬਣਦਾ ਹੈ ਕਿ ਨਾਮਦੇਵ ਮਾਰਗ 'ਤੇ ਸਥਿਤ ਨਾਮਦੇਵ ਗੁਰੂ ਘਰ ਨਜ਼ਦੀਕ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦਾ ਗੰਦਾ ਪਾਣੀ ਓਵਰਫ਼ਲੋ ਹੋ ਕੇ ਨਿਕਲ ਰਿਹਾ ਹੈ, ਜਿਸ ਸਬੰਧੀ ਸੰਬੰਧਿਤ ਮੁਲਾਜ਼ਮਾਂ ਨੂੰ ਜਾਣੂ ਵੀ ਕਰਵਾਇਆ ਗਿਆ, ਪ੍ਰੰਤੂ ਉਹਨਾਂ ਦੇ ਕੰਨਾਂ ਤੇ ਜੂੰ ਤੱਕ ਨਹੀਂ ਸਰਕੀ, ਜੋ ਸਿਰਫ਼ ਨਗਰ ਕੌਂਸਲ ਦੀਆਂ ਕੁਰਸੀਆਂ ਤੱਕ ਹੀ ਸੀਮਤ ਹਨ | ਨਗਰ ਕੌਂਸਲ ਦੀ ਮਾੜੀ ਕਾਰਗੁਜ਼ਾਰੀ ਸਬੰਧੀ ਗੱਲਬਾਤ ਕਰਦਿਆਂ ਦਵਿੰਦਰ ਕੁਮਾਰ ਟੀਟੂ ਦੀਕਸ਼ਤ, ਰਾਜ ਸਿੰਘ, ਰਾਜੂ ਬੈਟਰੀਆਂ ਵਾਲਾ ਅਤੇ ਪੰਮੀ ਪਰਜਾਪਤ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਉਨ੍ਹਾਂ ਦੀਆਂ ਦੁਕਾਨਾਂ ਨਜ਼ਦੀਕ ਸੀਵਰੇਜ ਦਾ ਪਾਣੀ ਓਵਰਫ਼ਲੋ ਹੋ ਕੇ ਨਿਕਲ ਰਿਹਾ ਹੈ, ਜਿਸ ਵਿਚੋਂ ਬਹੁਤ ਭੈੜੀ ਬਦਬੂ ਮਾਰਦੀ ਹੈ, ਜਿਸ ਕਾਰਨ ਉਨ੍ਹਾਂ ਦਾ ਦੁਕਾਨਾਂ 'ਤੇ ਬੈਠਣਾ ਵੀ ਦੁੱਭਰ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਮਾਰਗ ਉੱਪਰ ਧਾਰਮਿਕ ਅਸਥਾਨ ਅਤੇ ਸਕੂਲ ਵੀ ਸਥਿਤ ਹੈ | ਗੁਰੂ ਘਰ ਵਿਖੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਨੂੰ ਇੱਥੋਂ ਗੁਜ਼ਰਨ ਸਮੇਂ ਨੱਕ 'ਤੇ ਰੁਮਾਲ ਰੱਖਣਾ ਪੈਂਦਾ ਹੈ | ਉਨ੍ਹਾਂ ਆਖਿਆ ਕਿ ਹੁਣ ਤਾਂ ਇੰਜ ਲੱਗ ਰਿਹਾ ਹੈ ਜਿਵੇਂ ਨਗਰ ਕੌਂਸਲ ਦੇ ਮੁਲਾਜ਼ਮ ਸਿਰਫ਼ ਤਨਖ਼ਾਹਾਂ ਲੈਣ ਲਈ ਹੀ ਆਪਣੀ ਹਾਜ਼ਰੀ ਭਰਦੇ ਹਨ, ਪ੍ਰੰਤੂ ਇਨ੍ਹਾਂ ਮੁਲਾਜ਼ਮਾਂ ਦਾ ਕੰਮ ਵੱਲ ਬਿਲਕੁਲ ਵੀ ਧਿਆਨ ਨਹੀਂ ਹੈ | ਉਨ੍ਹਾਂ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੰਗ ਕਰਦੇ ਕਿਹਾ ਕਿ ਇਹੋ ਜਿਹੇ ਬੇਪ੍ਰਵਾਹ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਜਾਵੇ ਅਤੇ ਨਾਲ ਹੀ ਮੰਗ ਕਰਦਿਆਂ ਕਿਹਾ ਕਿ ਸੀਵਰੇਜ ਦੇ ਪਾਣੀ ਦਾ ਤੁਰੰਤ ਢੁਕਵਾਂ ਹੱਲ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਇਸ ਗੰਦੇ ਪਾਣੀ ਤੋਂ ਨਿਜਾਤ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਢਿੱਲਵਾਂ ਅਤੇ ਦਰਾਜ ਰੇਲਵੇ ਫਾਟਕਾਂ 'ਤੇ ਅੰਡਰਬਿ੍ਜ ਜਾਂ ਓਵਰਬਿ੍ਜ ਬਣਾਉਣ ਦੀ ਮੰਗ ਅਗਲੀ ਖ਼ਬਰ ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਦੀ ਮਹੀਨਾਵਾਰ ਮੀਟਿੰਗ <br/>
Ad Position 24
No active advertisement