02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਲੋਕ ਸਭਾ ਮੈਂਬਰ ਮੀਤ ਹੇਅਰ ਨੇ 'ਯੁੱਧ ਨਸ਼ਿਆਂ ਵਿਰੁੱਧ' ਜਾਗਰੂਕਤਾ ਵਾਹਨਾਂ ਨੂੰ ਕੀਤਾ ਰਵਾਨਾ <br/>

Ad Position 21
No active advertisement
ਅਜੀਤ ਡੈਸਕ 10-05-2026
ਬਰਨਾਲਾ, 9 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਲੋਕ ਲਹਿਰ ਦਾ ਰੂਪ ਲੈ ਰਹੀ ਹੈ | ਇਸ ਮੁਹਿੰਮ ਤਹਿਤ ਜਿੱਥੇ ਪੁਲਿਸ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਲੋਕ ਖ਼ੁਦ ਵੀ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਲਈ ਅੱਗੇ ਆ ਰਹੇ ਹਨ | ਇਹ ਪ੍ਰਗਟਾਵਾ ਅੱਜ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਆਪਣੇ ਦਫ਼ਤਰ ਤੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਵਾਹਨਾਂ ਨੂੰ ਰਵਾਨਾ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਇਕ ਸਾਲ ਮੁਕੰਮਲ ਹੋ ਚੁੱਕਿਆ ਹੈ | ਮੁੱਖ ਮੰਤਰੀ ਦੀ ਅਗਵਾਈ ਹੇਠ ਚਲਾਈ ਇਸ ਮੁਹਿੰਮ ਨੂੰ ਲੋਕਾਂ ਦੀ ਮੁਹਿੰਮ ਬਣਾਉਣ ਲਈ ਪਿੰਡਾਂ ਵਿਚ ਵਿਲੇਜ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਕਾਇਮ ਕੀਤੀਆਂ ਗਈਆਂ ਸਨ ਜੋ ਕਿ ਲਗਾਤਾਰ ਕੰਮ ਕਰ ਰਹੀਆਂ ਹਨ | | ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਵਿਚ ਲੋਕਾਂ ਦੀ ਮਦਦ ਨਾਲ ਪੁਲਿਸ ਵਲੋਂ ਮੁਸਤੈਦੀ ਨਾਲ ਕੰਮ ਕਰਦੇ ਹੋਏ ਪਿਛਲੇ ਇਕ ਸਾਲ ਵਿਚ ਸੂਬੇ ਵਿਚ 60,632 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ | ਇਸ ਤੋਂ ਇਲਾਵਾ 90,000 ਤੋਂ ਵੱਧ ਵਿਅਕਤੀਆਂ ਨੇ ਨਸ਼ਾ ਛੱਡਣ ਲਈ ਆਪਣਾ ਇਲਾਜ ਕਰਵਾਇਆ ਹੈ | ਮੀਤ ਹੇਅਰ ਨੇ ਕਿਹਾ ਕਿ ਇਨ੍ਹਾਂ ਵਾਹਨਾਂ ਵਿਚ ਇਕ ਵਿਸ਼ੇਸ਼ ਬਕਸਾ ਲਗਾਇਆ ਗਿਆ ਹੈ, ਜਿਸ ਵਿਚ ਲੋਕ ਨਸ਼ਿਆਂ ਸਬੰਧੀ ਕੋਈ ਵੀ ਸ਼ਿਕਾਇਤ ਪਾ ਸਕਦੇ ਹਨ ਜਿਸ ਦੀ ਪੜਤਾਲ ਮਗਰੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਡੀ.ਐਸ.ਪੀ. ਸਤਵੀਰ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਕੁਲਦੀਪ ਸਿੰਘ, ਪੀ.ਏ. ਰੋਹਿਤ ਸ਼ਰਮਾ ਤੇ ਹੋਰ ਪਤਵੰਤੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਿੱਟੀ ਦੀ ਸਿਹਤ ਸੰਭਾਲ ਅਤੇ ਖਾਦਾਂ ਦੀ ਦੁਰਵਰਤੋਂ ਰੋਕਣ ਲਈ ਕਮੇਟੀਆਂ ਕਾਇਮ-ਮੁੱਖ ਖੇਤੀਬਾੜੀ ਅਫ਼ਸਰ ਅਗਲੀ ਖ਼ਬਰ ਢਿੱਲਵਾਂ ਅਤੇ ਦਰਾਜ ਰੇਲਵੇ ਫਾਟਕਾਂ 'ਤੇ ਅੰਡਰਬਿ੍ਜ ਜਾਂ ਓਵਰਬਿ੍ਜ ਬਣਾਉਣ ਦੀ ਮੰਗ
Ad Position 24
No active advertisement