02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮਿੱਟੀ ਦੀ ਸਿਹਤ ਸੰਭਾਲ ਅਤੇ ਖਾਦਾਂ ਦੀ ਦੁਰਵਰਤੋਂ ਰੋਕਣ ਲਈ ਕਮੇਟੀਆਂ ਕਾਇਮ-ਮੁੱਖ ਖੇਤੀਬਾੜੀ ਅਫ਼ਸਰ

Ad Position 21
No active advertisement
ਅਜੀਤ ਡੈਸਕ 10-05-2026
ਬਰਨਾਲਾ, 9 ਮਈ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਦੇ ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿਚ ਖਾਦਾਂ ਦੀ ਵਰਤੋਂ ਨੂੰ ਨਿਯਮਤ ਕਰਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਚਾਉਣ ਲਈ 'ਧਰਤੀ ਮਾਤਾ ਬਚਾਓ ਅਭਿਆਨ' ਤਹਿਤ ਜ਼ਿਲ੍ਹਾ, ਸਬ-ਡਵੀਜ਼ਨ ਅਤੇ ਪਿੰਡ ਪੱਧਰੀ ਕਮੇਟੀਆਂ ਕਾਇਮ ਕੀਤੀਆਂ ਗਈਆਂ ਹਨ | ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਗਿੱਲ ਨੇ ਦੱਸਿਆ ਕਿ ਇਨ੍ਹਾਂ ਕਮੇਟੀਆਂ ਦਾ ਮੁੱਖ ਮਕਸਦ ਯੂਰੀਆ ਅਤੇ ਹੋਰ ਖਾਦਾਂ ਦੀ ਬੇਲੋੜੀ ਵਰਤੋਂ ਨੂੰ ਰੋਕਣਾ ਹੈ | ਇਹ ਕਮੇਟੀਆਂ ਖਾਦਾਂ ਦੀ ਅਤਿ-ਵਿਕਰੀ ਅਤੇ ਗੈਰ-ਖੇਤੀਬਾੜੀ ਕੰਮਾਂ ਲਈ ਵਰਤੋਂ 'ਤੇ ਤਿੱਖੀ ਨਜ਼ਰ ਰੱਖਣਗੀਆਂ | ਇਨ੍ਹਾਂ ਵੱਲੋਂ ਖਾਦਾਂ ਦੀ ਸਰਹੱਦ ਪਾਰ ਤਸਕਰੀ, ਗੈਰ-ਕਾਨੂੰਨੀ ਉਤਪਾਦਨ ਅਤੇ ਨਕਲੀ ਖਾਦਾਂ ਦੀ ਵੰਡ ਵਿਰੁੱਧ ਚੌਕਸੀ ਵਰਤੀ ਜਾਵੇਗੀ ਅਤੇ ਕਿਸਾਨਾਂ ਨੂੰ ਖਾਦਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਲਈ ਪ੍ਰੋਤਸਾਹਿਤ ਕੀਤਾ ਜਾਵੇਗਾ ਤਾਂ ਜੋ ਖੇਤੀ ਖ਼ਰਚੇ ਘਟਣ ਅਤੇ ਮਿੱਟੀ ਦੀ ਸਿਹਤ ਵਿਚ ਸੁਧਾਰ ਹੋਵੇ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਤਿੰਨ ਪੱਧਰਾਂ 'ਤੇ ਕਮੇਟੀਆਂ ਤਾਇਨਾਤ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚ ਜ਼ਿਲ੍ਹਾ ਪੱਧਰ 'ਤੇ ਜ਼ਿਲ੍ਹਾ ਮੈਜਿਸਟਰੇਟ (ਚੇਅਰਮੈਨ), ਵਧੀਕ ਡਿਪਟੀ ਕਮਿਸ਼ਨਰ (ਕੋ-ਚੇਅਰਮੈਨ) ਅਤੇ ਮੁੱਖ ਖੇਤੀਬਾੜੀ ਅਫ਼ਸਰ (ਕਨਵੀਨਰ) ਇਸ ਦੀ ਅਗਵਾਈ ਕਰਨਗੇ | ਸਬ-ਡਵੀਜ਼ਨ ਪੱਧਰ 'ਤੇ ਸਬੰਧਿਤ ਐਸ.ਡੀ.ਐਮ. (ਚੇਅਰਮੈਨ) ਅਤੇ ਬਲਾਕ ਖੇਤੀਬਾੜੀ ਅਫ਼ਸਰ (ਕਨਵੀਨਰ) ਕਾਰਵਾਈ ਦੀ ਨਿਗਰਾਨੀ ਕਰਨਗੇ ਅਤੇ ਪਿੰਡ ਪੱਧਰ ਤੇ ਪਿੰਡ ਦੇ ਸਰਪੰਚ (ਚੇਅਰਮੈਨ) ਅਤੇ ਪੰਚਾਇਤ ਸਕੱਤਰ (ਕਨਵੀਨਰ) ਦੀ ਅਗਵਾਈ ਵਿਚ ਖੇਤੀਬਾੜੀ ਕਰਮਚਾਰੀ ਅਗਾਂਹਵਧੂ ਕਿਸਾਨ ਮੈਂਬਰ ਬਣਾਏ ਗਏ ਹਨ | ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਤਿੰਨਾਂ ਬਲਾਕਾਂ ਸ਼ਹਿਣਾ (40 ਪਿੰਡ), ਬਰਨਾਲਾ (47 ਪਿੰਡ) ਅਤੇ ਮਹਿਲ ਕਲਾਂ (36 ਪਿੰਡ) ਦੀਆਂ ਕਮੇਟੀਆਂ ਬਣਾਈਆਂ ਗਈਆਂ ਹਨ | ਇਹ ਕਮੇਟੀਆਂ ਪੂਰੀ ਚੌਕਸੀ ਨਾਲ ਨਿਗਰਾਨੀ ਕਰਨਗੀਆਂ ਤਾਂ ਜੋ ਖਾਦਾਂ ਦੀ ਵੰਡ ਵਿਚ ਪਾਰਦਰਸ਼ਤਾ ਅਤੇ ਸੁਧਾਰ ਲਿਆਂਦਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਕੌਮੀ ਲੋਕ ਅਦਾਲਤ ਵਿਚ 18476 ਕੇਸ ਵਿਚਾਰੇ- 17298 ਕੇਸਾਂ ਦਾ ਨਿਪਟਾਰਾ ਅਗਲੀ ਖ਼ਬਰ ਲੋਕ ਸਭਾ ਮੈਂਬਰ ਮੀਤ ਹੇਅਰ ਨੇ 'ਯੁੱਧ ਨਸ਼ਿਆਂ ਵਿਰੁੱਧ' ਜਾਗਰੂਕਤਾ ਵਾਹਨਾਂ ਨੂੰ ਕੀਤਾ ਰਵਾਨਾ <br/>
Ad Position 24
No active advertisement