17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੁਲਿਸ ਵਲੋਂ ਇਕ ਕਿੱਲੋ ਤਿੰਨ ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ <br/>

Ad Position 21
No active advertisement
ਅਜੀਤ ਡੈਸਕ 11-05-2026
ਬਰਨਾਲਾ/ਭਦੌੜ, 10 ਮਈ (ਰਾਜ ਪਨੇਸਰ, ਵਿਨੋਦ ਕਲਸੀ, ਰਜਿੰਦਰ ਬੱਤਾ)-ਜ਼ਿਲ੍ਹਾ ਬਰਨਾਲਾ ਦੇ ਅਧੀਨ ਆਉਂਦੇ ਥਾਣਾ ਭਦੌੜ ਵਲੋਂ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਇਕ ਕਿੱਲੋ ਤਿੰਨ ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਹੋਈ ਹੈ | ਪ੍ਰੈਸ ਕਾਨਫ਼ਰੰਸ ਰਾਹੀਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਜਸਕਰਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਡੀ.ਜੀ.ਪੀ. ਪੰਜਾਬ ਨੂੰ ਸ੍ਰੀ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਮੁਹਿੰਮ 'ਯੱੁਧ ਨਸ਼ਿਆਂ ਵਿਰੱੁਧ' ਨੂੰ ਲੋਕਾਂ ਤੋਂ ਭਾਰੀ ਸਾਥ ਮਿਲ ਰਿਹਾ ਹੈ | ਵੱਡੇ-ਵੱਡੇ ਨਸ਼ਾ ਤਸਕਰਾਂ ਨੂੰ ਉਨ੍ਹਾਂ ਦੀ ਬਣਦੀ ਜਗ੍ਹਾ ਜੇਲ੍ਹ ਤੱਕ ਪਹੁੰਚਾਇਆ ਹੈ | ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਥਾਣਾ ਭਦੌੜ ਦੇ ਐਸ.ਐਚ.ਓ. ਹਰਸਿਮਰਨਜੀਤ ਸਿੰਘ ਨੂੰ ਸੂਚਨਾ ਮਿਲੀ ਕਿ ਮਨਪ੍ਰੀਤ ਸਿੰਘ ਪੱੁਤਰ ਕੁਲਦੀਪ ਸਿੰਘ ਵਾਸੀ ਬਾਹਮਣੀ ਵਾਲਾ (ਫ਼ਾਜ਼ਿਲਕਾ) ਨਸ਼ਾ ਵੇਚਣ ਦਾ ਕੰਮ ਕਰਦਾ ਹੈ | ਜੋ ਅੱਜ ਵੀ ਆਪਣੇ ਮੋਟਰਸਾਈਕਲ 'ਤੇ ਭਦੌੜ ਏਰੀਏ ਤੋਂ ਭਾਰਤ ਮਾਲਾ ਪ੍ਰੋਜੈਕਟ ਰਾਹੀਂ ਹੁੰਦਾ ਹੋਇਆ ਬਠਿੰਡਾ ਤੋਂ ਸੰਧੂ ਕਲਾਂ ਖੜ੍ਹਾ ਹੈਰੋਇਨ ਅੱਗੇ ਵੇਚਣ ਲਈ ਗ੍ਰਾਹਕ ਦੀ ਉਡੀਕ ਕਰ ਰਿਹਾ ਹੈ | ਜਿਸ ਕੋਲ ਬਿਨਾਂ ਨੰਬਰੀ ਮੋਟਰਸਾਈਕਲ ਵੀ ਹੈ | ਐਸ.ਐਚ.ਓ. ਹਰਸਿਮਰਨਜੀਤ ਸਿੰਘ ਵਲੋਂ ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਮਨਪ੍ਰੀਤ ਸਿੰਘ ਨੂੰ ਇਕ ਕਿੱਲੋ ਤਿੰਨ ਗ੍ਰਾਮ ਹੈਰੋਇਨ, ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਕਾਬੂ ਕਰ ਕੇ ਥਾਣਾ ਭਦੌੜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਗਿ੍ਫ਼ਤਾਰ ਮੁਲਜ਼ਮ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਤਾਂ ਅਦਾਲਤ ਨੇ ਹੋਰ ਪੁੱਛਗਿੱਛ ਲਈ ਤਿੰਨ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ | ਮੁਲਜ਼ਮ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ | ਇਸ ਮਾਮਲੇ ਸਬੰਧੀ ਹੋਰ ਵੀ ਵੱਡੇ ਖ਼ੁਲਾਸੇ ਹੋ ਸਕਦੇ ਹਨ | ਇਸ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੋੜਾਂ ਰੁਪਏ ਵਿਚ ਹੈ |

Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਦਾ ਜੇਲ੍ਹ ਵਿਚੋਂ ਰਿਹਾਅ ਹੋਣ 'ਤੇ ਢਿੱਲਵਾਂ ਵਿਖੇ ਕੀਤਾ ਨਿੱਘਾ ਸਵਾਗਤ <b... ਅਗਲੀ ਖ਼ਬਰ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਿੰਡ ਧੌਲਾ ਤੋਂ ਕਾਹਨੇਕੇ 18 ਫੁੱਟੀ ਸੜਕ ਦੇ ਨਿਰਮਾਣ ਦਾ ਕੰਮ ਕਰਵਾਇਆ ਸ਼ੁਰੂ <br/>
Ad Position 24