17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 11-05-2026
ਬਰਨਾਲਾ, 10 ਮਈ (ਨਰਿੰਦਰ ਅਰੋੜਾ)-ਈ.ਡੀ. ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਗਿ੍ਫ਼ਤਾਰ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਰੋਸ ਪ੍ਰਦਰਸ਼ਨ ਕਰਨ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ | ਇਸ ਤਹਿਤ ਅੱਜ ਬਰਨਾਲਾ ਦੇ ਕਚਹਿਰੀ ਚੌਂਕ ਵਿਖੇ ਵੀ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਵਿਚ ਧੱਕੇਸ਼ਾਹੀ ਕਰ ਰਹੀ ਹੈ | ਈ.ਡੀ. ਨੂੰ ਰਾਜਨੀਤਿਕ ਵਿੰਗ ਬਣਾ ਕੇ ਇਸਤੇਮਾਲ ਕੀਤਾ ਜਾ ਰਿਹਾ ਹੈ | ਅਸੀਂ ਪੰਜਾਬੀ ਹਾਂ ਅਤੇ ਆਮ ਆਦਮੀ ਪਾਰਟੀ ਇਨ੍ਹਾਂ ਦੀ ਧੱਕੇਸ਼ਾਹੀ ਤੋਂ ਡਰਨ ਵਾਲੀ ਨਹੀਂ | ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਸੂਬੇ ਵਿਚ ਵੋਟਾਂ ਹੋਣੀਆਂ ਹੁੰਦੀਆਂ ਹਨ ਉੱਥੇ ਭਾਜਪਾ ਵਲੋਂ ਈ.ਡੀ., ਸੀ.ਬੀ.ਆਈ. ਨੂੰ ਰਾਜਨੀਤਿਕ ਵਿੰਗ ਬਣਾ ਕੇ ਭੇਜਿਆ ਜਾਂਦਾ ਹੈ | ਉੱਥੋਂ ਦੇ ਲੋਕਾਂ, ਕਾਰੋਬਾਰੀਆਂ 'ਤੇ ਈ.ਡੀ. ਤੇ ਸੀ.ਬੀ.ਆਈ. ਦੇ ਪਰਚੇ ਦਿੱਤੇ ਜਾਂਦੇ ਹਨ | ਜਦੋਂ ਉਹ ਭਾਜਪਾ ਵਿਚ ਸ਼ਾਮਿਲ ਹੋ ਜਾਂਦੇ ਹਨ ਤਾਂ ਤੁਰੰਤ ਫਾਈਲਾਂ ਬੰਦ ਕਰ ਕੇ ਉਨ੍ਹਾਂ ਵਿਰੁੱਧ ਸਾਰੇ ਪਰਚੇ ਰੱਦ ਕਰ ਦਿੱਤੇ ਜਾਂਦੇ ਹਨ | ਉਨ੍ਹਾਂ ਅੱਗੇ ਕਿਹਾ ਕਿ ਪੂਰੇ ਦੇਸ਼ ਵਿਚ ਜੋ ਮਾਡਲ ਭਾਜਪਾ ਚਲਾ ਰਹੀ ਹੈ, ਉਹ ਮਾਡਲ ਪੰਜਾਬ ਵਿਚ ਵੀ ਚਲਾਉਣਾ ਚਾਹੁੰਦੀ ਹੈ ਪਰ ਪੰਜਾਬ ਉਹ ਧਰਤੀ ਹੈ ਜਿੱਥੇ ਲੋਕਾਂ ਨੇ ਨਾ ਕਦੇ ਗ਼ੁਲਾਮੀ ਝੱਲੀ, ਨਾ ਕਿਸੇ ਤੋਂ ਡਰੇ | ਭਾਜਪਾ ਡਰਾ-ਧਮਕਾ ਕੇ ਸੱਤਾ ਹਾਸਲ ਨਹੀਂ ਕਰ ਸਕਦੀ | ਭਾਜਪਾ ਈ.ਡੀ. ਨਾਲ ਲੋਕਾਂ ਵਿਚ ਦਹਿਸ਼ਤ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ | ਕੀ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਸਭ ਸਾਫ਼ ਹੋ ਜਾਂਦਾ ਹੈ? ਇਸ ਮੌਕੇ ਵਿਧਾਇਕ ਹਲਕਾ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਹਲਕਾ ਭਦੌੜ ਲਾਭ ਸਿੰਘ ਉੱਗੋਕੇ, ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਭੰਗੂ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਯੂਥ ਵਿੰਗ ਦੇ ਪ੍ਰਧਾਨ ਈਸ਼ਵਿੰਦਰ ਸਿੰਘ ਜੰਡੂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਰੋਹਿਤ ਓਸ਼ੋ, ਅਮਨ ਗੋਇਲ ਕਾਲਾ, ਰਾਜੇਸ਼ ਭੁਟਾਨੀ, ਰਾਜਵਿੰਦਰ ਸਿੰਘ ਬਿੱਲੂ, ਵਿਕਰਮ ਸਿੰਘ ਧਨੌਲਾ, ਨਿਸ਼ਾ ਸ਼ਰਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗੜਾ ਨੇ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਦਾ ਕੀਤਾ ਸਮਰਥਨ ਅਗਲੀ ਖ਼ਬਰ ਬੇਰੁਜ਼ਗਾਰ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਦਾ ਜੇਲ੍ਹ ਵਿਚੋਂ ਰਿਹਾਅ ਹੋਣ 'ਤੇ ਢਿੱਲਵਾਂ ਵਿਖੇ ਕੀਤਾ ਨਿੱਘਾ ਸਵਾਗਤ <b...
Ad Position 24