17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ <br/>

Ad Position 21
No active advertisement
ਅਜੀਤ ਡੈਸਕ 11-05-2026
ਧੂਰੀ, 10 ਮਈ (ਭੁੱਲਰ, ਧਾਂਦਰਾ) - ਸਾਉਣੀ 2026 ਦੀਆਂ ਫ਼ਸਲਾਂ, ਫ਼ਸਲੀ ਵਿਭਿੰਨਤਾ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਧੂਰੀ ਵਿਖੇ ਲਗਾਇਆ ਗਿਆ, ਜਿਸ ਵਿਚ ਜ਼ਿਲ੍ਹਾ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ | ਇਸ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੇ ਓ.ਐਸ.ਡੀ ਸੁਖਵੀਰ ਸਿੰਘ ਉਚੇਚੇ ਤੌਰ ਤੇ ਪਹੁੰਚੇ | ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਵੱਲੋਂ ਕੀਤਾ ਗਿਆ | ਇਸ ਕੈਂਪ ਦੀ ਪ੍ਰਧਾਨਗੀ ਡਾ: ਅਰੁਣ ਕੁਮਾਰ ਸੰਯੁਕਤ ਡਾਇਰੈਕਟਰ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕੀਤੀ ਗਈ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਮਹਿੰਦਰ ਸਿੰਘ ਸਿੱਧੂ ਚੇਅਰਮੈਨ ਪਨਸੀਡ, ਡਾ: ਰਾਜਵੰਤ ਸਿੰਘ ਘੁੱਲੀ ਚੇਅਰਮੈਨ ਮਾਰਕਿਟ ਕਮੇਟੀ ਧੂਰੀ, ਰਣਜੋਧ ਸਿੰਘ ਕਾਂਝਲਾ ਚੇਅਰਮੈਨ ਬਲਾਕ ਸੰਮਤੀ ਧੂਰੀ, ਅਸ਼ੋਕ ਕੁਮਾਰ ਲੱਖਾ ਚੇਅਰਮੈਨ ਪੰਜਾਬ ਗਊਸੇਵਾ ਕਮਿਸ਼ਨ, ਅਨਵਰ ਭਸੌੜ ਮੈਂਬਰ ਪੰਜਾਬ ਵਕਫ਼ ਬੋਰਡ ਅਤੇ ਹਰਜਿੰਦਰ ਸਿੰਘ ਕਾਂਝਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ | ਕੈਂਪ ਦੇ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਧਰਮਿੰਦਰਜੀਤ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫ਼ਸਰ, ਸੰਗਰੂਰ ਵੱਲੋਂ ਵਿਭਾਗ ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ |

Ad Position 22
No active advertisement
ਪਿਛਲੀ ਖ਼ਬਰ ਨਸ਼ਾ ਰੋਕੂ ਕਮੇਟੀ ਨੇ ਨਸ਼ੇ ਦੀ ਓਵਰਡੋਜ਼ ਕਾਰਨ ਹੋਈਆਂ ਮੌਤਾਂ ਦੇ ਸਬੰਧ ਵਿਚ ਕੀਤਾ ਇਕੱਠ <br/> ਅਗਲੀ ਖ਼ਬਰ ਅਕਾਲੀ ਆਗੂ ਜੱਸੀ ਮੰਨਵੀ ਵਲੋਂ ਜ਼ਿਲ੍ਹਾ ਮਲੇਰਕੋਟਲਾ ਦੇ 'ਟਕਸਾਲੀ ਅਕਾਲੀਆਂ ਨੂੰ ਇਕ ਮਾਲਾ 'ਚ ਪ੍ਰੋਣ ਦੀ ਕਵਾਇਦ' ਸ਼ੁਰੂ...
Ad Position 24