18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਮਾਂ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 11-05-2026
ਰੂੜੇਕੇ ਕਲਾਂ, 10 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਮਾਂ ਦਿਵਸ ਮਨਾਇਆ ਗਿਆ | ਬੱਚਿਆਂ ਨੇ ਤੋਹਫ਼ੇ ਆਪਣੀਆਂ ਮਾਵਾਂ ਲਈ ਤਿਆਰ ਕੀਤੇ | ਛੋਟੇ ਬੱਚਿਆਂ ਦੀਆਂ ਮਾਵਾਂ ਨੂੰ ਸਕੂਲ ਵਿਚ ਬੁਲਾਇਆ ਤੇ ਮਨੋਰੰਜਨ ਲਈ ਗੇਮਾਂ ਕਰਵਾਈਆਂ ਗਈਆਂ | ਸਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ | ਬੱਚਿਆਂ ਦੁਆਰਾ ਮਾਵਾਂ ਨੂੰ ਸਮਰਪਿਤ ਕੀਤਾ, ਕਵਿਤਾ, ਗ਼ਜ਼ਲ ਆਦਿ ਪੇਸ਼ ਕੀਤੇ ਗਏ | ਗੇਮਾਂ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਮਾਵਾਂ ਅਤੇ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸੰਤ ਬਾਬਾ ਚਰਨਪੁਰੀ, ਐਮ.ਡੀ. ਮੈਡਮ ਸ੍ਰੀਮਤੀ ਕਰਮਜੀਤ ਕੌਰ, ਪਿ੍ੰਸੀਪਲ ਸਤੀਸ਼ ਕੁਮਾਰ ਅਤੇ ਸਮੂਹ ਕਮੇਟੀ ਮੈਂਬਰਾਂ ਦੁਆਰਾ ਸਨਮਾਨਿਤ ਕੀਤਾ ਗਿਆ | ਬੱਚਿਆਂ ਨੂੰ ਆਪਣੀਆਂ ਮਾਵਾਂ ਅਤੇ ਹੋਰ ਸਾਰੇ ਰਿਸ਼ਤਿਆਂ ਦੀ ਕਦਰ ਕਰਨ ਦਾ ਉਪਦੇਸ਼ ਦਿੱਤਾ | ਇਸ ਮੌਕੇ ਕਮੇਟੀ ਮੈਂਬਰ ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਸਨਾਵਰ ਸਕੂਲ ਧੌਲਾ ਵਿਖੇ ਮਨਾਇਆ ਮਾਂ ਦਿਵਸ ਅਗਲੀ ਖ਼ਬਰ ਪੰਜਾਬ 'ਚ ਡਬਲ ਇੰਜਣ ਸਰਕਾਰ ਬਣੇਗੀ-ਜੇਠੀ <br/>
Ad Position 24