18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪਿੰਡ ਠੁੱਲੀਵਾਲ ਵਿਖੇ ਅੱਖਾਂ ਦਾ 28ਵਾਂ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 11-05-2026
ਮਹਿਲ ਕਲਾਂ, 10 ਮਈ (ਅਵਤਾਰ ਸਿੰਘ ਅਣਖੀ)-ਸਮਾਜ ਸੇਵੀ ਪਿਆਰਾ ਸਿੰਘ ਮਾਹਮਦਪੁਰ ਵਲੋਂ ਏਕ ਜੋਤ ਹਸਪਤਾਲ ਮਲੇਰਕੋਟਲਾ, ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਠੁੱਲੀਵਾਲ ਦੀ ਐਸ.ਸੀ. ਧਰਮਸ਼ਾਲਾ ਵਿਖੇ 28ਵਾਂ ਮੁਫ਼ਤ ਅੱਖਾਂ ਦਾ ਚੈੱਕਅਪ ਅਤੇ ਅਪਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਗੁਰਦੁਆਰਾ ਜੰਡਸਰ ਸਾਹਿਬ ਦੇ ਮੁਕੰਦ ਸਿੰਘ, ਪ੍ਰਧਾਨ ਹਰਤੇਜ ਸਿੰਘ ਸਿੱਧੂ, ਸੰਮਤੀ ਮੈਂਬਰ ਹਰਜੀਤ ਸਿੰਘ ਗੋਗੀ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਮੌਕੇ ਬੋਲਦਿਆਂ ਆਗੂਆਂ ਨੇ ਸਮਾਜ ਸੇਵੀ ਪਿਆਰਾ ਸਿੰਘ ਮਾਹਮਦਪੁਰ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਅਜਿਹੇ ਮੁਫ਼ਤ ਕੈਂਪ ਸਮੇਂ ਦੀ ਵੱਡੀ ਲੋੜ ਹਨ | ਉਨ੍ਹਾਂ ਕਿਹਾ ਕਿ ਅੱਖਾਂ ਦੀ ਰੌਸ਼ਨੀ ਵਾਪਸ ਮਿਲਣ ਨਾਲ ਮਨੁੱਖ ਦੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਹੁੰਦੀ ਹੈ | ਇਸ ਤੋਂ ਸੇਧ ਲੈ ਕੇ ਹੋਰ ਸੰਸਥਾਵਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਪਿਆਰਾ ਸਿੰਘ ਮਾਹਮਦਪੁਰ ਨੇ ਕਿਹਾ ਕਿ ਇਨਸਾਨੀਅਤ ਦੀ ਸੇਵਾ ਕਰਨਾ ਹੀ ਸਾਡਾ ਅਸਲ ਧਰਮ ਹੈ | ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਸੁੰਦਰ ਸੰਸਾਰ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਰਹੇ, ਇਸੇ ਮਕਸਦ ਨਾਲ ਇਹ ਸੇਵਾ ਜਾਰੀ ਰਹੇਗੀ | ਇਸ ਦੌਰਾਨ ਏਕ ਜੋਤ ਆਈ ਹਸਪਤਾਲ ਮਲੇਰਕੋਟਲਾ ਦੇ ਅੱਖਾਂ ਦੇ ਮਾਹਿਰ ਡਾ: ਅਜੇ ਕੁਮਾਰ ਯਾਦਵ ਅਤੇ ਡਾ: ਸੰਦੀਪ ਸਿੰਘ ਨੇ ਆਪਣੀ ਟੀਮ ਸਮੇਤ 200 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ | ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ, ਲੋੜਵੰਦਾਂ ਨੂੰ ਐਨਕਾਂ ਵੰਡੀਆਂ ਗਈਆਂ ਅਤੇ ਲਗਭਗ 20 ਮਰੀਜ਼ਾਂ ਨੂੰ ਲੈਂਜ ਪਾਉਣ ਲਈ ਚੁਣਿਆ ਗਿਆ | ਰਵਿਦਾਸ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ, ਸੰਦੀਪ ਸਿੰਘਾ, ਸਰਪੰਚ ਪਰਮਜੀਤ ਕੌਰ ਸਿੱਧੂ ਅਤੇ ਸਾਬਕਾ ਪ੍ਰਧਾਨ ਗੁਰਸੇਵਕ ਸਿੰਘ ਠੁੱਲੀਵਾਲ ਵਲੋਂ ਸਮਾਜ ਸੇਵੀ ਪਿਆਰਾ ਸਿੰਘ ਮਾਹਮਦਪੁਰ ਅਤੇ ਸਮੂਹ ਡਾਕਟਰੀ ਟੀਮ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਵੱਡਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮੇਵਾ ਸਿੰਘ ਠੁੱਲੀਵਾਲ, ਜਸਵਿੰਦਰ ਸਿੰਘ ਜੱਸੀ, ਹਰਜਿੰਦਰ ਸਿੰਘ ਸੋਹੀ, ਜਗਤਾਰ ਸਿੰਘ ਬਿੱਲੂ ਪੰਜਗਰਾਈਆਂ, ਅਮਰਜੀਤ ਸਿੰਘ ਖਹਿਰਾ ਗੰਡੇਵਾਲ, ਬਖ਼ਸ਼ੀਸ਼ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਲੋਕ ਅਦਾਲਤ ਦਾ ਆਯੋਜਨ 12304 ਕੇਸਾਂ ਦੀ ਸੁਣਵਾਈ, 10179 ਕੇਸਾਂ ਦਾ ਨਿਪਟਾ... ਅਗਲੀ ਖ਼ਬਰ ਅਕਾਲ ਅਕੈਡਮੀ ਮਨਾਲ ਵਿਖੇ ਮਾਂ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ <br/>
Ad Position 24