18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਲੋਕ ਅਦਾਲਤ ਦਾ ਆਯੋਜਨ 12304 ਕੇਸਾਂ ਦੀ ਸੁਣਵਾਈ, 10179 ਕੇਸਾਂ ਦਾ ਨਿਪਟਾਰਾ <br/>

Ad Position 21
No active advertisement
ਅਜੀਤ ਡੈਸਕ 11-05-2026
ਬਰਨਾਲਾ, 10 ਮਈ (ਨਰਿੰਦਰ ਅਰੋੜਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ.ਏ.ਐਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਚਹਿਰੀ ਕੰਪਲੈਕਸ ਬਰਨਾਲਾ ਵਿਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਮਿਸ ਅੰਸ਼ੂਲ ਬੇਰੀ ਨੇ ਦੱਸਿਆ ਕਿ ਹਰ ਤਰ੍ਹਾਂ ਦੇ ਪ੍ਰੀ-ਲਿਟੀਗੇਟਿਵ ਅਤੇ ਪੈਂਡਿੰਗ ਕੇਸਾਂ ਦਾ ਸਮਝੌਤਾ ਕਰ ਕੇ ਨਿਪਟਾਰਾ ਕਰਨ ਲਈ ਕੁੱਲ 9 ਬੈਂਚਾਂ ਦਾ ਗਠਨ ਕੀਤਾ ਗਿਆ | ਬਰਨਾਲਾ ਵਿਖੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਤੋਂ ਇਲਾਵਾ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਬਿਕਰਮਜੀਤ ਸਿੰਘ, ਪਿ੍ੰਸੀਪਲ ਜੱਜ ਫੈਮਿਲੀ ਕੋਰਟ ਸ੍ਰੀ ਦੀਪਕ ਕੁਮਾਰ ਚੌਧਰੀ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਬਰਨਾਲਾ ਸ੍ਰੀ ਅਨੀਸ਼ ਗੋਇਲ, ਐਡੀਸ਼ਨਲ ਸਿਵਲ ਜੱਜ (ਸ.ਡ) ਸ੍ਰੀ ਸੁਧੀਰ ਕੁਮਾਰ, ਸਿਵਲ ਜੱਜ (ਜ.ਡ.) ਸ੍ਰੀ ਅਭਿਸ਼ੇਕ ਪਾਠਕ, ਸਿਵਲ ਜੱਜ (ਜ.ਡ.) ਮਿਸ ਗੀਤਾਂਸ਼ੂ, ਚੇਅਰਮੈਨ, ਸਥਾਈ ਲੋਕ ਅਦਾਲਤ ਸ੍ਰੀ ਰਜਿੰਦਰਪਾਲ ਗੋਇਲ ਵਲੋਂ ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਸ੍ਰੀ ਮਦਨ ਲਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿਚ ਕੁੱਲ 12304 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਜਿਨ੍ਹਾਂ ਵਿਚੋਂ 10179 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 4,02,64,476 ਰੁਪਏ ਦੇ ਐਵਾਰਡ ਪਾਸ ਕੀਤੇ ਗਏ | ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੇ ਬਹੁਤ ਲਾਭ ਹਨ ਜਿਵੇਂ ਕਿ ਕੇਸਾਂ ਦਾ ਜਲਦੀ ਨਿਪਟਾਰਾ, ਲੋਕ ਅਦਾਲਤ ਦੇ ਫ਼ੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਲੋਕ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ ਅਤੇ ਫ਼ੈਸਲੇ ਅੰਤਿਮ ਹੁੰਦੇ ਹਨ, ਲੋਕ ਅਦਾਲਤ ਦੇ ਫ਼ੈਸਲੇ ਆਪਸੀ ਸਮਝੌਤੇ ਨਾਲ ਕਰਵਾਏ ਜਾਂਦੇ ਹਨ ਜਿਸ ਨਾਲ ਧਿਰਾਂ ਅਤੇ ਸਮਾਜ ਵਿਚ ਵੱਡੇ ਪੱਧਰ ਦੇ ਸ਼ਾਂਤੀ ਬਹਾਲ ਹੁੰਦੀ ਹੈ, ਲੋਕ ਅਦਾਲਤ ਵਿਚ ਫ਼ੈਸਲਾ ਹੋਣ ਉਪਰੰਤ ਕੇਸ ਵਿਚ ਲੱਗੀ ਸਾਰੀ ਕੋਰਟ ਫ਼ੀਸ ਵਾਪਸ ਮਿਲ ਜਾਂਦੀ ਹੈ |

Ad Position 22
No active advertisement
ਪਿਛਲੀ ਖ਼ਬਰ ਆਰੀਆਭੱਟ ਗਰੁੱਪ ਵਿਖੇ ਸਟਾਕ ਮਾਰਕੀਟ ਮਾਹਿਰ ਪਰਮਜੀਤ ਸਚਦੇਵਾ ਨੇ ਸੈਮੀਨਾਰ ਦੌਰਾਨ ਦਿੱਤੀ ਨਿਵੇਸ਼ ਸਬੰਧੀ ਜਾਣਕਾਰੀ <b... ਅਗਲੀ ਖ਼ਬਰ ਪਿੰਡ ਠੁੱਲੀਵਾਲ ਵਿਖੇ ਅੱਖਾਂ ਦਾ 28ਵਾਂ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ <br/>
Ad Position 24