18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ

Ad Position 21
No active advertisement
ਭਗੌੜੇ ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ ਜੇਲ੍ਹ ਛੱਡਣ ਜਾਂਦੇ ਹੋੋਏ ਪੁਲਿਸ ਕਰਮਚਾਰੀ | ਅਜੀਤ ਤਸਵੀਰ <br/> 11-05-2026
ਬਰਨਾਲਾ, 10 ਮਈ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਰਣ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ-2 ਪੁਲਿਸ ਵਲੋਂ ਮਿਤੀ 16 ਅਕਤੂਬਰ 2021 ਨੂੰ ਐਕਸਾਈਜ ਐਕਟ ਤਹਿਤ ਕੁਲਦੀਪ ਕੁਮਾਰ ਪੁੱਤਰ ਕੁਲਵਿੰਦਰ ਕੁਮਾਰ ਵਾਸੀ ਸੇਖਾ ਰੋਡ ਬਰਨਾਲਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ | ਮਾਣਯੋਗ ਅਦਾਲਤ ਦੀ ਸੁਣਵਾਈ ਦੌਰਾਨ ਮੁਲਜ਼ਮ ਲਗਾਤਾਰ ਗੈਰ ਹਾਜ਼ਰ ਰਿਹਾ ਜਿਸ 'ਤੇ ਅਦਾਲਤ ਨੇ 16 ਮਾਰਚ 2026 ਨੂੰ ਭਗੌੜਾ ਕਰਾਰ ਦੇ ਦਿੱਤਾ ਪੀ.ਓ. ਸਟਾਫ ਵਲੋਂ ਭਗੌੜੇ ਵਿਅਕਤੀ ਨੂੰ 10 ਮਈ 2026 ਨੂੰ ਹਸਬ ਜਾਬਤਾ ਗਿ੍ਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾਇਆ ਹੈ | ਇਸ ਮੌਕੇ ਹੌਲਦਾਰ ਹਰਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ 'ਤੇ ਕਦੇ ਵੀ ਭਰੋਸਾ ਨਹੀਂ ਕੀਤਾ ਜਾ ਸਕਦਾ-ਮਾਈਕਲ ਰੂਬਿਨ ਅਗਲੀ ਖ਼ਬਰ ਆਰੀਆਭੱਟ ਗਰੁੱਪ ਵਿਖੇ ਸਟਾਕ ਮਾਰਕੀਟ ਮਾਹਿਰ ਪਰਮਜੀਤ ਸਚਦੇਵਾ ਨੇ ਸੈਮੀਨਾਰ ਦੌਰਾਨ ਦਿੱਤੀ ਨਿਵੇਸ਼ ਸਬੰਧੀ ਜਾਣਕਾਰੀ <b...
Ad Position 24