22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 12-05-2026
ਬਰਨਾਲਾ, 11 ਮਈ (ਰਾਜ ਪਨੇਸਰ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲਿਜਾਣ ਵਾਲੇ ਨਾਮਾਲੂਮ ਵਿਅਕਤੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗਿਆਨ ਸਿੰਘ ਨੇ ਦੱਸਿਆ ਕਿ ਪੀੜਤ ਨਾਬਾਲਗ ਲੜਕੀ ਦੀ ਮਾਤਾ ਨੇ ਪੁਲਿਸ ਕੋਲ ਬਿਆਨ ਲਿਖਵਾਏ ਕਿ ਉਸ ਦੀ ਨਾਬਾਲਗ ਲੜਕੀ ਬੀਤੀ ਦਿਨੀਂ ਬਿਨਾਂ ਦੱਸੇ ਕਿਧਰੇ ਚਲੀ ਗਈ | ਜਿਸ ਦੀ ਉਨ੍ਹਾਂ ਆਪਣੇ ਤੌਰ 'ਤੇ ਬਹੁਤ ਭਾਲ ਕੀਤੀ ਪਰ ਕੁੱਝ ਪਤਾ ਨਹੀਂ ਲੱਗਿਆ, ਫਿਰ ਪਤਾ ਲੱਗਿਆ ਕੋਈ ਨਾਮਾਲੂਮ ਵਿਅਕਤੀ ਉਨ੍ਹਾਂ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਕਿਧਰੇ ਵਰਗ਼ਲਾ ਕੇ ਲੈ ਗਿਆ ਹੈ | ਉੱਧਰ ਪੁਲਿਸ ਕਾਰਵਾਈ ਅਨੁਸਾਰ ਮੱੁਦਈ ਦੇ ਬਿਆਨਾਂ ਦੇ ਆਧਾਰ 'ਤੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਨੇ ਮੰਗਾਂ ਨੂੰ ਲੈ ਕੇ ਸ਼ਹਿਰ 'ਚ ਕੱਢਿਆ ਰੋਸ ਮਾਰਚ <br/> ਅਗਲੀ ਖ਼ਬਰ ਭਾਜਪਾ ਮੰਡਲ ਖਨੌਰੀ ਦੀ ਪਿੰਡ ਬਨਾਰਸੀ ਵਿਖੇ ਮੀਟਿੰਗ ਹੋਈ
Ad Position 24