24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਰਪੰਚ ਜੁਗਰਾਜ ਸਿੰਘ ਟੱਲੇਵਾਲ ਦੇ ਪਰਿਵਾਰ ਵਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 12-05-2026
ਟੱਲੇਵਾਲ, 11 ਮਈ (ਸੋਨੀ ਚੀਮਾ)-ਪਿੰਡ ਟੱਲੇਵਾਲ ਦੇ ਸਰਪੰਚ ਜੁਗਰਾਜ ਸਿੰਘ ਟੱਲੇਵਾਲ ਦੇ ਵੱਡੇ ਭਰਾ ਸਵ: ਪਰਸਨ ਸਿੰਘ ਦੀ ਯਾਦ ਵਿਚ ਉਨ੍ਹਾਂ ਦੇ ਬੇਟੇ ਹਰਜਿੰਦਰ ਸਿੰਘ, ਰਾਜਿੰਦਰ ਸਿੰਘ, ਬੇਟੀਆਂ ਕੁਲਜਿੰਦਰ ਕੌਰ, ਹਰਪ੍ਰੀਤ ਕੌਰ ਵਲੋਂ ਟੱਲੇਵਾਲ ਸਕੂਲ ਵਿਖੇ ਪਿਛਲੇ ਸੈਸ਼ਨ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲ਼ੇ ਵਿਦਿਆਰਥੀਆਂ ਅਤੇ ਸਕੂਲ ਦੇ ਮੁੱਖ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ | ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਮਾਸਟਰ ਰਣਜੀਤ ਸਿੰਘ, ਡਾ: ਸੰਪੂਰਨ ਟੱਲੇਵਾਲੀਆ, ਸਰਪੰਚ ਜੁਗਰਾਜ ਸਿੰਘ, ਮਾਸਟਰ ਹਰਜਿੰਦਰ ਸਿੰਘ, ਮਾਸਟਰ ਜਸਵੀਰ ਸਿੰਘ ਅਤੇ ਮਾਸਟਰ ਸੋਨਦੀਪ ਸਿੰਘ ਨੇ ਬਹੁਮੁੱਲੇ ਵਿਚਾਰ ਬੱਚਿਆਂ ਨਾਲ ਸਾਂਝੇ ਕੀਤੇ | ਇਸ ਤੋਂ ਇਲਾਵਾ ਮੈਡਮ ਰਾਖੀ ਜੋਸ਼ੀ, ਮੈਡਮ ਪਰਦੀਪ ਕੌਰ ਅਤੇ ਮੈਡਮ ਸਰਬਜੀਤ ਨੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ | ਇਸ ਮੌਕੇ ਪੰਚ ਜਗਤਾਰ ਸਿੰਘ, ਪੰਚ ਮਹਿੰਦਰ ਸਿੰਘ, ਪੰਚ ਜਗਸੀਰ ਸਿੰਘ, ਜਸਵੀਰ ਸਿੰਘ, ਬਲਵਿੰਦਰ ਬੱਚੀ, ਮਨਪ੍ਰੀਤ ਸਿੰਘ, ਜਰਨੈਲ ਸਿੰਘ, ਸਿਕੰਦਰ ਸਿੰਘ, ਕਿਰਪਾਲ ਸਿੰਘ, ਫ਼ੌਜੀ ਰੇਸ਼ਮ ਸਿੰਘ, ਸੁਖਵਿੰਦਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਸ਼ਾਮਿਲ ਸਨ | ਇਸ ਸਮੇਂ ਡਾ: ਬੀ.ਆਰ ਅੰਬੇਡਕਰ ਕਲੱਬ ਵਲੋਂ ਵੀ ਉਕਤ ਸਨਮਾਨ ਸਮਾਰੋਹ ਵਿਚ ਸ਼ਮੂਲੀਅਤ ਕੀਤੀ ਗਈ | ਇਸ ਸਮੇਂ ਮੁੱਖ ਅਧਿਆਪਕ ਅਤੇ ਸਮੂਹ ਸਟਾਫ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ, ਮੁੱਖ ਅਧਿਆਪਕ ਅਤੇ ਸਮੂਹ ਸਟਾਫ਼ ਸਰਕਾਰੀ ਪ੍ਰਾਇਮਰੀ ਸਕੂਲ ਟੱਲੇਵਾਲ, ਮੁੱਖ ਅਧਿਆਪਕ ਅਤੇ ਸਮੂਹ ਸਟਾਫ਼ ਸਰਕਾਰੀ ਪ੍ਰਾਇਮਰੀ ਸਕੂਲ ਢਾਬਨਾਗਾ ਟੱਲੇਵਾਲ, ਬੱਚਿਆਂ ਦੇ ਮਾਤਾ-ਪਿਤਾ ਆਦਿ ਹਾਜ਼ਰ ਸਨ | ਸਟੇਜ ਦੇ ਫ਼ਰਜ਼ ਗੁਰਤੇਜ ਸਿੰਘ ਨੇ ਨਿਭਾਏ |

Ad Position 22
No active advertisement
ਪਿਛਲੀ ਖ਼ਬਰ ਦੀ ਤਪਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ ਕੁਲਵਿੰਦਰ ਸਿੰਘ ਚੱਠਾ ਬਣੇ ਪ੍ਰਧਾਨ ਅਗਲੀ ਖ਼ਬਰ ਪਿੰਡ ਦਰਾਜ ਵਿਖੇ ਕਈ ਪਰਿਵਾਰਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ <br/>
Ad Position 24