16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਇੱਕੋ ਰਾਤ 'ਚ ਦਰਜਨ ਦੇ ਕਰੀਬ ਖੇਤੀ ਮੋਟਰਾਂ ਤੋਂ ਤਾਰਾਂ ਚੋਰੀ

Ad Position 21
No active advertisement
ਅਜੀਤ ਡੈਸਕ 13-05-2026
ਮਹਿਲ ਕਲਾਂ, 12 ਮਈ (ਅਵਤਾਰ ਸਿੰਘ ਅਣਖੀ)-ਪਿੰਡ ਸਹਿਜੜਾ ਵਿਖੇ ਬੀਤੀ ਰਾਤ ਚੋਰ ਗਰੋਹ ਵਲੋਂ ਇੱਕੋ ਰਾਤ 'ਚ ਦਰਜਨ ਦੇ ਕਰੀਬ ਕਿਸਾਨਾਂ ਦੀਆਂ ਖੇਤੀ ਮੋਟਰਾਂ ਦੀਆਂ ਕੇਬਲ ਤਾਰਾਂ ਵੱਢ ਕੇ ਲੈ ਜਾਣ ਤੋਂ ਇਲਾਵਾ ਇਕ ਕਿਸਾਨ ਦੇ ਖੇਤੋਂ ਮੋਟਰ ਦਾ ਸਟਾਰਟਰ ਚੋਰੀ ਕਰ ਕੇ ਲੈ ਜਾਣ ਨਾਲ ਕਿਸਾਨਾਂ 'ਚ ਭਾਰੀ ਸਹਿਮ ਦਾ ਮਾਹੌਲ ਬਣ ਗਿਆ ਹੈ | ਇਸ ਚੋਰੀ ਦੀ ਘਟਨਾ ਦੇ ਵਿਰੋਧ ਵਜੋਂ ਭਾਕਿਯੂ ਸਿੱਧੂਪੁਰ ਦੀ ਅਗਵਾਈ ਹੇਠ ਕਿਸਾਨਾਂ ਨੇ ਥਾਣਾ ਮਹਿਲ ਕਲਾਂ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਚੋਰ ਗਰੋਹ ਦੀ ਤੁਰੰਤ ਗਿ੍ਫ਼ਤਾਰੀ ਦੀ ਮੰਗ ਕੀਤੀ | ਆਗੂਆਂ ਕਰਨੈਲ ਸਿੰਘ ਗਾਂਧੀ, ਆੜ੍ਹਤੀ ਜਸਵੀਰ ਸਿੰਘ ਸਹਿਜੜਾ, ਗੁਰਚਰਨ ਸਿੰਘ ਬਾਜਵਾ, ਅਮਰਜੀਤ ਸਿੰਘ ਬਾਜਵਾ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਪਿੰਡ ਸਹਿਜੜਾ ਤੋਂ ਛੀਨੀਵਾਲ ਕਲਾਂ ਨੂੰ ਜਾਂਦੀ ਲਿੰਕ ਸੜਕ ਕੋਲ ਸਥਿਤ ਕਿਸਾਨ ਜਸਵਿੰਦਰ ਸਿੰਘ, ਜਗਸੀਰ ਸਿੰਘ, ਹਰਜੀਤ ਸਿੰਘ, ਯਾਦਵਿੰਦਰ ਸਿੰਘ, ਮਨਜਿੰਦਰ ਸਿੰਘ, ਰਾਜਪਾਲ ਸਿੰਘ ਅਤੇ ਕਿਸਾਨ ਗੁਰਮੇਲ ਸਿੰਘ ਦੀ ਮੋਟਰ ਦੇ ਕੋਠੇ 'ਚੋਂ ਸਟਾਰਟਰ ਚੋਰੀ ਕਰ ਲਿਆ ਗਿਆ | ਕਿਸਾਨਾਂ ਨੇ ਦੱਸਿਆ ਕਿ ਸਵੇਰੇ ਵੇਲੇ ਚੋਰੀ ਦਾ ਪਤਾ ਲੱਗਿਆ ਅਤੇ ਇੱਕੋ ਰਾਤ 'ਚ ਹੋਈ ਇਸ ਵੱਡੀ ਚੋਰੀ ਨੇ ਕਿਸਾਨਾਂ 'ਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਮੋਟਰਾਂ ਦੀਆਂ ਕੇਬਲ ਤਾਰਾਂ, ਸਟਾਰਟਰ, ਟਰਾਂਸਫ਼ਾਰਮਰਾਂ ਦੀ ਭੰਨ ਤੋੜ ਕਰ ਕੇ ਤੇਲ ਤਾਂਬਾ ਚੋਰੀ ਕਰਨ, ਦੀਆਂ ਘਟਨਾਵਾਂ 'ਚ ਲਗਾਤਾਰ ਭਾਰੀ ਵਾਧਾ ਹੋਇਆ ਹੈ | ਪਰ ਪੁਲਿਸ ਅੱਜ ਤੱਕ ਕਿਸੇ ਵੀ ਸਿੱਟੇ 'ਤੇ ਪਹੁੰਚਣ 'ਚ ਨਾਕਾਮ ਰਹੀ ਹੈ | ਆਗੂਆਂ ਨੇ ਸਪਸ਼ਟ ਕਿਹਾ ਕਿ ਜੇਕਰ ਚੋਰਾਂ ਨੂੰ ਜਲਦ ਕਾਬੂ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਥਾਣਾ ਮਹਿਲ ਕਲਾਂ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਗੰਭੀਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਰਜ਼ਿਆਂ ਦੀ ਨਕਦ ਰਾਸ਼ੀ ਮੁਹੱਈਆ ਕਰਵਾਉਣ ਲਈ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ ਬਰੌਡਵੇ ਪਬਲਿਕ ਸਕੂਲ ਵਲੋਂ ਵਿਸ਼ਵ ਰੈੱਡ ਕਰਾਸ ਦਿਵਸ ਨੂੰ ਸਮਰਪਿਤ ਮੈਰਾਥਨ ਕਰਵਾਈ
Ad Position 24