16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਨਿਗਮ/ਨਗਰ ਕੌਂਸਲ ਚੋਣਾਂ ਜਿੱਤਣਾ ਸਾਰੀਆਂ ਸਿਆਸੀ ਪਾਰਟੀਆਂ ਲਈ ਵੱਡੀ ਚੁਣੌਤੀ <br/>

Ad Position 21
No active advertisement
ਅਜੀਤ ਡੈਸਕ 13-05-2026
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਹੋ ਚੁੱਕਾ ਹੈ | ਇਹ ਚੋਣਾਂ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਲਈ ਇੱਕ ਵੱਡੀ ਚੁਣੌਤੀ ਹਨ ਕਿਉਂਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਨ੍ਹਾਂ ਨੂੰ 'ਸੈਮੀਫਾਈਨਲ' ਵਜੋਂ ਦੇਖਿਆ ਜਾ ਰਿਹਾ ਹੈ | ਇਸੇ ਕਾਰਨ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਇਹ ਚੋਣਾਂ ਪਾਰਟੀ ਚੋਣ 'ਤੇ ਲੜੀਆਂ ਜਾ ਰਹੀਆਂ ਹਨ | ਜਿੱਥੋਂ ਤੱਕ ਨਗਰ ਨਿਗਮ ਬਰਨਾਲਾ ਦੀ ਗੱਲ ਹੈ, ਇਸ ਵਾਰ ਇਹ ਚੋਣਾਂ ਨਾ ਕੇਵਲ ਬਹੁਤ ਦਿਲਚਸਪ, ਬਲਕਿ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ ਕਿਉਂਕਿ ਬਰਨਾਲਾ ਹੁਣ ਨਗਰ ਕੌਂਸਲ ਤੋਂ ਅਪਗ੍ਰੇਡ ਹੋ ਕੇ ਨਗਰ ਨਿਗਮ ਬਣ ਚੁੱਕਾ ਹੈ, ਜਿਸ ਕਾਰਨ ਇੱਥੋਂ ਦਾ ਸਿਆਸੀ ਅਖਾੜਾ ਹੋਰ ਵੀ ਭਖ ਗਿਆ ਹੈ | ਜ਼ਿਕਰਯੋਗ ਹੈ ਕਿ ਨਗਰ ਨਿਗਮ ਬਣਨ ਤੋਂ ਬਾਅਦ ਬਰਨਾਲਾ ਸ਼ਹਿਰ ਦਾ ਸਿਆਸੀ ਭੂਗੋਲ ਕਾਫ਼ੀ ਬਦਲ ਗਿਆ ਹੈ | ਪਹਿਲਾਂ ਇੱਥੇ ਨਗਰ ਕੌਂਸਲ ਦੇ 31 ਵਾਰਡ ਸਨ, ਜਿਨ੍ਹਾਂ ਦੀ ਗਿਣਤੀ ਹੁਣ ਵਧ ਕੇ 50 ਹੋ ਗਈ ਹੈ | ਵਾਰਡਾਂ ਦੀ ਗਿਣਤੀ ਵਧਣ ਕਾਰਨ ਸਾਰੀਆਂ ਸਿਆਸੀ ਪਾਰਟੀਆਂ ਲਈ ਪਹਿਲੀ ਵੱਡੀ ਚੁਣੌਤੀ, ਇਨ੍ਹਾਂ ਸਾਰੇ 50 ਵਾਰਡਾਂ ਵਿਚੋਂ ਆਪਣੇ ਮਜ਼ਬੂਤ ਅਤੇ ਜੇਤੂ ਉਮੀਦਵਾਰ ਖੜ੍ਹੇ ਕਰਨਾ ਹੋਵੇਗਾ | ਇਨ੍ਹਾਂ ਚੋਣਾਂ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਸ਼ਹਿਰ ਵਿਚ ਵੱਡੇ ਪੱਧਰ 'ਤੇ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਮੁੱਖ ਮੁੱਦਾ ਬਣਾਇਆ ਜਾ ਰਿਹਾ ਹੈ ਅਤੇ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ | ਹਾਲਾਂਕਿ, ਜ਼ਮੀਨੀ ਪੱਧਰ 'ਤੇ ਇਨ੍ਹਾਂ ਵਿਕਾਸ ਕਾਰਜਾਂ ਦਾ ਅਸਲ ਪ੍ਰਭਾਵ ਕਿੰਨਾ ਪਿਆ ਹੈ, ਇਸ ਦਾ ਫ਼ੈਸਲਾ ਲੋਕ ਆਪਣੀ ਵੋਟ ਦੀ ਤਾਕਤ ਨਾਲ ਕਰਨਗੇ | ਦੂਜੇ ਪਾਸੇ, ਵਿਰੋਧੀ ਧਿਰਾਂ ਵਲੋਂ ਸ਼ਹਿਰ ਵਾਸੀਆਂ ਦੇ ਹੱਕ ਵਿਚ ਚੁੱਕੇ ਗਏ ਮੁੱਦੇ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਵੀ ਜਨਤਾ ਦੀ ਕਚਹਿਰੀ ਵਿਚ ਹੈ | ਇਸ ਲਈ ਸ਼ਹਿਰ ਦੇ ਵੋਟਰ ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖਦਿਆਂ ਹੀ ਆਪਣੀ ਮੋਹਰ ਲਗਾਉਣਗੇ | ਜੇਕਰ ਸਾਲ 2021 ਵਿਚ ਹੋਈਆਂ ਬਰਨਾਲਾ ਨਗਰ ਕੌਂਸਲ ਚੋਣਾਂ ਦੇ ਅੰਕੜਿਆਂ 'ਤੇ ਝਾਤ ਮਾਰੀਏ ਤਾਂ ਉਸ ਸਮੇਂ ਕੁੱਲ 31 ਵਾਰਡਾਂ ਵਿਚੋਂ ਕਾਂਗਰਸ ਪਾਰਟੀ ਨੇ 16 ਵਾਰਡਾਂ 'ਤੇ ਜਿੱਤ ਦਰਜ ਕਰ ਕੇ ਨਗਰ ਕੌਂਸਲ ਬਰਨਾਲਾ ਉੱਪਰ ਸੱਤਾ ਹਾਸਲ ਕੀਤੀ ਸੀ | ਉਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ 4, ਆਮ ਆਦਮੀ ਪਾਰਟੀ ਨੇ 3 ਅਤੇ 8 ਆਜ਼ਾਦ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ ਸੀ | ਪ੍ਰੰਤੂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਥਾਨਕ ਸਿਆਸਤ 'ਚ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ | ਸੱਤਾ ਤਬਦੀਲੀ ਮਗਰੋਂ 'ਆਪ' ਵਲੋਂ ਹੋਰਨਾਂ ਪਾਰਟੀਆਂ ਦੇ ਕੌਂਸਲਰਾਂ ਨੂੰ ਆਪਣੇ ਖ਼ੇਮੇ 'ਚ ਸ਼ਾਮਿਲ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ | ਇਹ ਸਿਆਸੀ ਖੇਡ ਸਾਲ ਸਤੰਬਰ 2024 ਵਿਚ ਉਸ ਵੇਲੇ ਆਪਣੇ ਸਿਖਰ 'ਤੇ ਪਹੁੰਚ ਗਈ, ਜਦੋਂ ਕਾਂਗਰਸ ਨਾਲ ਸੰਬੰਧਿਤ ਨਗਰ ਕੌਂਸਲ ਦੇ ਪ੍ਰਧਾਨ ਨੂੰ ਵੀ 'ਆਪ' 'ਚ ਸ਼ਾਮਿਲ ਕਰਵਾ ਕੇ ਸੱਤਾ ਧਿਰ ਨੇ ਨਗਰ ਕੌਂਸਲ ਉੱਪਰ ਮੁਕੰਮਲ ਕਬਜ਼ਾ ਕਰ ਲਿਆ | ਸੋ ਇਸ ਲਈ ਹੁਣ ਦੇਖਣਾ ਇਹ ਹੋਵੇਗਾ ਕਿ ਬਰਨਾਲਾ ਨੂੰ ਨਗਰ ਨਿਗਮ ਦਾ ਦਰਜਾ ਮਿਲਣ ਤੋਂ ਬਾਅਦ ਪਹਿਲੀ ਵਾਰ ਹੋਣ ਜਾ ਰਹੀਆਂ ਇਨ੍ਹਾਂ ਅਹਿਮ ਚੋਣਾਂ ਵਿਚ ਬਰਨਾਲਾ ਦੇ ਲੋਕ ਕਿਸ ਪਾਰਟੀ ਦੇ ਸਿਰ 'ਤੇ ਜਿੱਤ ਦਾ ਤਾਜ ਸਜਾਉਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਤਪਾ ਦੇ 15 ਵਾਰਡਾਂ 'ਚ ਕੁੱਲ 16269 ਵੋਟਾਂ <br/> ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਰਜ਼ਿਆਂ ਦੀ ਨਕਦ ਰਾਸ਼ੀ ਮੁਹੱਈਆ ਕਰਵਾਉਣ ਲਈ ਦਿੱਤਾ ਮੰਗ-ਪੱਤਰ <br/>
Ad Position 24