ਹੰਡਿਆਇਆ, 12 ਮਈ (ਗੁਰਜੀਤ ਸਿੰਘ ਖੱੁਡੀ)-ਲਾਲਾ ਬਾਬੂ ਰਾਮ ਸਰਵਹਿੱਤਕਾਰੀ ਵਿੱਦਿਆ ਮੰਦਰ ਹੰਡਿਆਇਆ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਸੁਸਮਾ ਕੋਟੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਸਵੀਂ ਜਮਾਤ ਦੇ ਆਏ ਨਤੀਜੇ ਵਿਚ ਸਕੂਲ 'ਚੋਂ ਨਵਜੋਤ ਕੌਰ ਪੱੁਤਰੀ ਜਸਵੀਰ ਸਿੰਘ ਨੇ 578/650 (88.9 ਫ਼ੀਸਦੀ) ਅੰਕ ਲੈ ਕੇ ਪਹਿਲਾ, ਤਰਨਵੀਰ ਕੌਰ ਪੱੁਤਰੀ ਨਿਰਮਲ ਸਿੰਘ ਨੇ 530/650 (81.5 ਫ਼ੀਸਦੀ) ਅੰਕ ਲੈ ਕੇ ਦੂਜਾ, ਤਾਨੀਆ ਪੱੁਤਰੀ ਰਿੰਕੂ ਕੁਮਾਰ ਨੇ 511/650 (78.6 ਫ਼ੀਸਦੀ) ਅੰਕ ਲੈ ਕੇ ਤੀਜਾ ਸਥਾਨ ਲਿਆ | ਇਸ ਪ੍ਰਾਪਤੀ 'ਤੇ ਉਨ੍ਹਾਂ ਨੇ ਵਿਦਿਆਰਥੀ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਵਾਈਸ ਪਿ੍ੰਸੀਪਲ ਰੇਨੂੰ ਸ਼ਰਮਾ, ਮਨਜੀਤ ਕੌਰ, ਗੀਤਾ ਸ਼ਰਮਾ, ਪਰਮਜੀਤ ਕੌਰ, ਰੰਜਨ ਕੁਮਾਰ, ਕਮਲਪ੍ਰੀਤ ਕੌਰ ਆਦਿ ਹਾਜ਼ਰ ਸਨ |