15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 13-05-2026
ਤਪਾ ਮੰਡੀ, 12 ਮਈ (ਵਿਜੇ ਸ਼ਰਮਾ)-ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਸਾਂਝੇ ਉਪਰਾਲੇ ਤਹਿਤ ਜ਼ਿਲ੍ਹਾ ਯੁਵਾ ਅਫਸਰ ਸ੍ਰੀਮਤੀ ਮਿਸ਼ਾ ਦੀ ਅਗਵਾਈ ਹੇਠ ਰਾਸ਼ਟਰੀ ਤਕਨਾਲੋਜੀ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਦਾ ਆਯੋਜਨ ਸੰਸਥਾ ਦੇ ਕੰਪਿਊਟਰ ਵਿਭਾਗ ਵਲੋਂ ਕੀਤਾ ਗਿਆ | ਜਿਸ ਵਿਚ ਹਰ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਰਗਰਮੀ ਨਾਲ ਭਾਗ ਲਿਆ | ਕਾਰਜ-ਕਰਮ ਦੌਰਾਨ ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾ ਪਾਠ, ਪੋਸਟਰ ਤਿਆਰੀ, ਚਿੱਤਰਕਲਾ, ਲੇਖ ਲਿਖਣ ਅਤੇ ਨੁੱਕੜ ਨਾਟਕ ਰਾਹੀਂ ਤਕਨਾਲੋਜੀ ਦੇ ਮਨੁੱਖੀ ਜੀਵਨ 'ਤੇ ਪੈਣ ਵਾਲੇ ਚੰਗੇ ਅਤੇ ਮਾੜੇ ਪ੍ਰਭਾਵਾਂ ਨੂੰ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ | ਇਸ ਮੌਕੇ ਰਾਸ਼ਟਰੀ ਯੁਵਾ ਆਗੂ ਹੁਸਨਦੀਪ ਸਿੰਘ ਨੇ ਕਿਹਾ ਕਿ ਆਧੁਨਿਕ ਯੁੱਗ ਵਿਚ ਤਕਨਾਲੋਜੀ ਜੀਵਨ ਦਾ ਅਟੁੱਟ ਹਿੱਸਾ ਬਣ ਚੁੱਕੀ ਹੈ ਅਤੇ ਇਸ ਦੀ ਸਹੀ ਅਤੇ ਜ਼ਿੰਮੇਵਾਰ ਵਰਤੋਂ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ | ਸਕੂਲ ਦੇ ਪਿ੍ੰਸੀਪਲ ਬਘੇਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਸੁਚੱਜੇ ਉਪਯੋਗ ਲਈ ਪ੍ਰੇਰਿਤ ਕੀਤਾ | ਸੰਸਥਾ ਦੇ ਡੀਨ ਡਾ: ਜਗਵਿੰਦਰ ਸਿੰਘ, ਸਹਾਇਕ ਡਾਇਰੈਕਟਰ ਹਰਪ੍ਰੀਤ ਸ਼ਰਮਾ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਤਕਨਾਲੋਜੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿਚ ਨੌਜਵਾਨਾਂ ਦੀ ਭੂਮਿਕਾ ਦੇਸ਼ ਦੇ ਭਵਿੱਖ ਨੂੰ ਨਿਰਧਾਰਿਤ ਕਰਦੀ ਹੈ | ਚਿੱਤਰਕਲਾ ਅਤੇ ਲੇਖ ਲਿਖਣ ਮੁਕਾਬਲਿਆਂ ਵਿਚ ਕਰੀਬ 30 ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ਵਿਚ ਹਰਮਨ ਕੌਰ ਨੇ ਪਹਿਲਾ, ਸਾਹਿਬਦੀਪ ਕੌਰ ਨੇ ਦੂਜਾ ਅਤੇ ਜਸ਼ਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਸਾਰੇ ਭਾਗੀਦਾਰਾਂ ਨੂੰ ਕਾਪੀਆਂ ਅਤੇ ਪੈੱਨ ਵੰਡੇ ਗਏ | ਮੰਚ ਦਾ ਸੰਚਾਲਨ ਪ੍ਰੋਫੈਸਰ ਸੋਨੀਆ ਵਲੋਂ ਬਹੁਤ ਸੁਚੱਜੇ ਢੰਗ ਨਾਲ ਕੀਤਾ ਗਿਆ | ਸਮਾਗਮ ਦੇ ਅੰਤ ਵਿਚ ਡਾ: ਜਗਵਿੰਦਰ ਸਿੰਘ ਨੇ ਮਾਈ ਭਾਰਤ ਬਠਿੰਡਾ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਰਚਨਾਤਮਿਕਤਾ, ਵਿਗਿਆਨਕ ਸੋਚ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸਕੂਲ ਦਾ 10ਵੀਂ ਦਾ ਨਤੀਜਾ 100 ਫ਼ੀਸਦੀ <br/> ਅਗਲੀ ਖ਼ਬਰ ਲਾਲਾ ਬਾਬੂ ਰਾਮ ਸਰਵਹਿੱਤਕਾਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24