15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸਕੂਲ ਦਾ 10ਵੀਂ ਦਾ ਨਤੀਜਾ 100 ਫ਼ੀਸਦੀ <br/>

Ad Position 21
No active advertisement
ਅਜੀਤ ਡੈਸਕ 13-05-2026
ਮਹਿਲ ਕਲਾਂ, 12 ਮਈ (ਅਵਤਾਰ ਸਿੰਘ ਅਣਖੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਸੈਸ਼ਨ 2025–26 ਦੇ 10ਵੀਂ ਜਮਾਤ ਦੇ ਨਤੀਜਿਆਂ 'ਚ ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਮਹਿਲ ਕਲਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 100 ਫ਼ੀਸਦੀ ਨਤੀਜਾ ਪ੍ਰਾਪਤ ਕੀਤਾ | ਸਕੂਲ ਦੇ ਕੁੱਲ 52 ਵਿਦਿਆਰਥੀ ਇਮਤਿਹਾਨ 'ਚ ਸ਼ਾਮਿਲ ਹੋਏ ਅਤੇ ਸਾਰੇ ਵਿਦਿਆਰਥੀਆਂ ਨੇ ਸਫਲਤਾ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਹਿਲੇ ਸੈਕਸ਼ਨ 'ਚੋਂ ਅਮਨਦੀਪ ਕੌਰ ਪੁੱਤਰੀ ਰਣਜੀਤ ਸਿੰਘ ਨੇ 566/650 ਅੰਕ ਪ੍ਰਾਪਤ ਕਰ ਕੇ ਪਹਿਲਾ, ਪੂਜਾ ਕੌਰ ਪੁੱਤਰੀ ਸੋਹਣ ਸਿੰਘ ਨੇ 529/650 ਅੰਕ ਲੈ ਕੇ ਦੂਜਾ ਅਤੇ ਪੂਜਾ ਪੁੱਤਰੀ ਫਿਲੋਦਾਸ ਨੇ 527/650 ਅੰਕ ਨਾਲ ਤੀਜਾ ਸਥਾਨ ਹਾਸਲ ਕਰਕੇ ਸਕੂਲ ਦੀ ਸ਼ਾਨ ਵਧਾਈ | ਦੂਜੇ ਸੈਕਸ਼ਨ 'ਚੋਂ ਗੁਰਪ੍ਰੀਤ ਕੌਰ ਪੁੱਤਰੀ ਰਵਿੰਦਰ ਸਿੰਘ ਨੇ 473/650 ਅੰਕ ਹਾਸਲ ਕਰ ਕੇ ਪਹਿਲਾ ਸਥਾਨ, ਰਾਜਵੀਰ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 430/650 ਅੰਕ ਨਾਲ ਦੂਜਾ ਅਤੇ ਬਲਕਾਰ ਕੌਰ ਪੁੱਤਰੀ ਗੁਰਜਿੰਦਰ ਸਿੰਘ ਅਤੇ ਪ੍ਰਦੀਪ ਸਿੰਘ ਪੁੱਤਰ ਰਾਜਵਿੰਦਰ ਸਿੰਘ ਨੇ 390/650 ਅੰਕ ਲੈ ਕੇ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਦੇ ਪਿ੍ੰਸੀਪਲ ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਸਕੂਲ ਵਿਚ ਬੱਚਿਆਂ ਦੀ ਪੜ੍ਹਾਈ ਨੂੰ ਮਜ਼ਬੂਤ ਬਣਾਉਣ ਲਈ ਸਾਲ ਭਰ ਖ਼ਾਸ ਤੌਰ 'ਤੇ ਰੀਵਿਜ਼ਨ ਕਲਾਸਾਂ, ਟੈੱਸਟ ਸੀਰੀਜ਼ ਅਤੇ ਮੋਟੀਵੇਸ਼ਨ ਸੈਸ਼ਨ ਕਰਵਾਏ ਗਏ ਸਨ, ਜਿਸ ਦਾ ਨਤੀਜਾ ਹੁਣ ਸ਼ਾਨਦਾਰ ਨਤੀਜੇ ਦੇ ਰੂਪ ਵਿਚ ਸਾਹਮਣੇ ਆਇਆ ਹੈ | ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਪਿੰਡ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ | ਇਸ ਮੌਕੇ ਸਕੂਲ ਵਲੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪਿੰਡ ਦੀਵਾਨਾ ਵਿਖੇ ਭਾਰੀ ਗੜੇਮਾਰੀ ਤੇ ਤੇਜ਼ ਹਨੇਰੀ ਕਾਰਨ 250 ਏਕੜ ਫ਼ਸਲ ਤਬਾਹ <br/> ਅਗਲੀ ਖ਼ਬਰ ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ ਮਨਾਇਆ <br/>
Ad Position 24