ਬਰਨਾਲਾ, 12 ਮਈ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਗਣਿਤ ਵਿਸ਼ੇ ਸਬੰਧੀ ਅੰਤਰ ਕਲਾਸ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ ਵਿਚ ਪਹਿਲੀ ਤੋਂ ਦੂਜੀ ਕਲਾਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਮੁਕਾਬਲਿਆਂ ਦਾ ਮੁੱਖ ਉਦੇਸ਼ ਬੱਚਿਆਂ ਵਿਚ ਗਣਿਤ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਉਨ੍ਹਾਂ ਦੀ ਮਾਨਸਿਕ ਚੁਸਤੀ ਨੂੰ ਹੋਰ ਮਜ਼ਬੂਤ ਕਰਨਾ ਸੀ | ਪਿ੍ੰਸੀਪਲ ਸਰਬਜੀਤ ਕੌਰ ਸਰਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਹਨ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |