15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ 'ਚ ਲੱਗੇ ਕੂੜੇ ਦੇ ਵੱਡੇ-ਵੱਡੇ ਢੇਰ, ਸ਼ਹਿਰ ਵਾਸੀ ਪ੍ਰੇਸ਼ਾਨ <br/>

Ad Position 21
No active advertisement
ਅਜੀਤ ਡੈਸਕ 13-05-2026
ਤਪਾ ਮੰਡੀ, 12 ਮਈ (ਵਿਜੇ ਸ਼ਰਮਾ)-ਪਿਛਲੇ ਕਈ ਦਿਨਾਂ ਤੋਂ ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਤਪਾ ਦੇ ਸਫ਼ਾਈ ਸੇਵਕਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਕੀਤੀ ਗਈ ਹੈ ਜਿਸ ਕਰ ਕੇ ਸ਼ਹਿਰ ਅੰਦਰ ਵੱਡੇ-ਵੱਡੇ ਕੂੜੇ ਦੇ ਢੇਰ ਲੱਗਣ ਕਾਰਨ ਸਫ਼ਾਈ ਦਾ ਬਹੁਤ ਮਾੜਾ ਹਾਲ ਹੋ ਚੁੱਕਿਆ ਹੈ | ਅਗਰ ਕੁੱਝ ਦਿਨ ਸ਼ਹਿਰ ਅੰਦਰੋਂ ਕੂੜੇ ਦੇ ਢੇਰਾਂ ਨੂੰ ਨਾ ਚੁੱਕਿਆ ਗਿਆ ਤਾਂ ਨਾ ਮੁਰਾਦ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣ ਜਾਵੇਗਾ | ਸ਼ਹਿਰ ਵਾਸੀਆਂ ਨੇ ਦੱਸਿਆ ਕਿ ਸਫ਼ਾਈ ਸੇਵਕਾਂ ਦੀ ਅਣਮਿਥੇ ਸਮੇਂ ਲਈ ਹੜਤਾਲ ਹੈ ਜਿਸ ਕਾਰਨ ਨਗਰ ਕੌਂਸਲ ਦੇ ਵਿਹੜੇ ਵਿਚ ਸਫ਼ਾਈ ਸੇਵਕਾਂ ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਹੋਇਆ ਹੈ | ਇਸ ਨੂੰ ਲੈ ਕੇ ਸਫ਼ਾਈ ਸੇਵਕਾਂ ਨੇ ਸ਼ਹਿਰ ਅੰਦਰ ਰੋਸ ਮੁਜ਼ਾਹਰਾ ਵੀ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਕੁੱਝ ਦਿਨ ਹੋਰ ਸਫ਼ਾਈ ਸੇਵਕਾਂ ਦੀ ਹੜਤਾਲ ਨਾ ਖੁੱਲ੍ਹੀ ਤਾਂ ਸ਼ਹਿਰ ਅੰਦਰ ਸਫ਼ਾਈ ਪੱਖੋਂ ਮਾੜਾ ਹਾਲ ਹੋ ਜਾਵੇਗਾ ਅਤੇ ਨਾਮੁਰਾਦ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ | ਇਸ ਕਰ ਕੇ ਸਰਕਾਰ ਨੂੰ ਚਾਹੀਦਾ ਹੈ ਕਿ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਿਆ ਜਾਵੇ ਅਤੇ ਇਨ੍ਹਾਂ ਦੀ ਹੜਤਾਲ ਖੋਲੀ ਜਾਵੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਮੁੱਖ ਗੇਟ ਅੱਗੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ ਜਿੱਥੇ ਆਲ਼ੇ ਦੁਆਲੇ ਦੇ ਲੋਕ ਰਾਤ ਬਰਾਤੇ ਕੂੜਾ ਸੁੱਟ ਜਾਂਦੇ ਹਨ | ਦੂਜੇ ਪਾਸੇ ਸ਼ਹਿਰ ਦੇ ਕੁੱਝ ਸਮਾਜ ਸੇਵੀ ਲੋਕਾਂ ਨੇ ਦੱਸਿਆ ਕਿ ਲੋਕਾਂ ਨੂੰ ਆਪ ਵੀ ਸੋਚਣਾ ਚਾਹੀਦਾ ਹੈ ਕਿ ਜੇਕਰ ਸਫ਼ਾਈ ਸੇਵਕਾਂ ਦੀ ਕੁੱਝ ਦਿਨਾਂ ਤੱਕ ਹੜਤਾਲ ਰਹਿੰਦੀ ਹੈ ਤਾਂ ਆਪਣੇ ਘਰਾਂ ਦਾ ਕੂੜਾ ਆਪ ਸੰਭਾਲਿਆ ਜਾਵੇ ਅਤੇ ਖ਼ੁਦ ਚੁੱਕ ਕੇ ਉਸ ਨੰੂ ਡੰਪਾਂ ਵਿਚ ਸੁੱਟਿਆ ਜਾਵੇ ਤਾਂ ਜੋ ਸ਼ਹਿਰ ਸਾਫ਼ ਸੁਥਰਾ ਰਹਿ ਸਕੇ |

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਵਲੋਂ ਰੁਪਿੰਦਰ ਸਿੰਘ ਧਾਲੀਵਾਲ ਅਤੇ ਦਲਵਾਰ ਸਿੰਘ ਭੋਤਨਾ ਦਾ ਸਨਮਾਨ <br/> ਅਗਲੀ ਖ਼ਬਰ ਗਰੀਨ ਫ਼ੀਲਡ ਸਕੂਲ ਵਿਖੇ ਬੱਚਿਆਂ ਨੂੰ ਗਰਮੀ ਤੋਂ ਸਿਹਤ ਨੂੰ ਬਚਾਉਣ ਦੇ ਉਪਾਅ ਦੱਸੇ <br/>
Ad Position 24