15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੁਖਬੀਰ ਵਲੋਂ ਰੁਪਿੰਦਰ ਸਿੰਘ ਧਾਲੀਵਾਲ ਅਤੇ ਦਲਵਾਰ ਸਿੰਘ ਭੋਤਨਾ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 13-05-2026
ਟੱਲੇਵਾਲ, 12 ਮਈ (ਸੋਨੀ ਚੀਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਸਨ | ਜਿਸ ਦੇ ਚਲਦਿਆਂ ਹਲਕਾ ਇੰਚਾਰਜ ਮਹਿਲ ਕਲਾਂ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਵਿਚ ਹਲਕਾ ਮਹਿਲ ਕਲਾਂ ਨਾਲ ਸੰਬੰਧਿਤ ਆਗੂ ਰੁਪਿੰਦਰ ਸਿੰਘ ਧਾਲੀਵਾਲ ਨਾਨਕ ਕਾਰ ਬਾਜ਼ਾਰ ਭੋਤਨਾ ਨੂੰ ਹਲਾਕ ਯੂਥ ਵਿੰਗ ਦਾ ਪ੍ਰਧਾਨ ਅਤੇ ਦਲਵਾਰ ਸਿੰਘ ਭੋਤਨਾ ਜ਼ਿਲ੍ਹਾ ਸਰਪ੍ਰਸਤ ਨਿਯੁਕਤ ਕੀਤੇ ਜਾਣ ਉਪਰੰਤ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਸ਼ੇਸ਼ ਤੌਰ 'ਤੇ ਉਕਤ ਦੋਵੇਂ ਆਗੂਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਇਹ ਨੌਜਵਾਨ ਅਤੇ ਗਤੀਸ਼ੀਲ ਆਗੂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰ ਰਹੇ ਹਨ ਅਤੇ ਵਰਕਰਾਂ ਤੇ ਨਾਗਰਿਕਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜੋੜ ਰਹੇ | ਉਨ੍ਹਾਂ ਕਿਹਾ ਕਿ ਹਲਕਾ ਮਹਿਲ ਕਲਾਂ ਵਿਚ ਸਮੁੱਚਾ ਅਕਾਲੀ ਦਲ ਬਿਨਾਂ ਕਿਸੇ ਧੜੇਬੰਦੀ ਦੇ ਅੱਗੇ ਵਧ ਰਿਹਾ ਹੈ ਅਤੇ ਅਸੀਂ ਸਾਰੇ ਇਕੱਤਰ ਹੋ ਕੇ ਸ਼ੋ੍ਰਮਣੀ ਅਕਾਲੀ ਦਲ ਦੀ ਚੜ੍ਹਦੀ ਕਲ੍ਹਾ ਲਈ ਕੰਮ ਕਰ ਰਹੇ ਹਾਂ | ਜਿਸ ਦੇ ਨਤੀਜੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਵੀ ਦੇਖਣ ਨੂੰ ਮਿਲੇ ਹਨ | ਇਸ ਮੌਕੇ ਬਲਰਾਜ ਸਿੰਘ ਕਾਕਾ ਸਰਕਲ ਪ੍ਰਧਾਨ ਟੱਲੇਵਾਲ, ਬਚਿੱਤਰ ਸਿੰਘ ਰਾਏਸਰ ਸਰਕਲ ਪ੍ਰਧਾਨ ਗਹਿਲ, ਸੁਖਵਿੰਦਰ ਸਿੰਘ ਸੁੱਖਾ ਸਰਕਲ ਪ੍ਰਧਾਨ, ਹਰਨੇਕ ਸਿੰਘ ਪੰਡੋਰੀ ਸਰਕਲ ਪ੍ਰਧਾਨ, ਗੁਰਦੀਪ ਸਿੰਘ ਛਾਪਾ ਸਰਕਲ ਪ੍ਰਧਾਨ, ਜਸਵਿੰਦਰ ਸਿੰਘ ਦੀਦਾਰਗੜ੍ਹ ਸਰਕਲ ਪ੍ਰਧਾਨ, ਡਾ: ਸੁਖਵਿੰਦਰ ਸਿੰਘ ਨਿਹਾਲੂਵਾਲ, ਕੁਲਵੰਤ ਸਿੰਘ ਜਗਦੇ ਸਰਕਲ ਪ੍ਰਧਾਨ, ਹਰਜਿੰਦਰ ਸਿੰਘ ਸਰਕਲ ਪ੍ਰਧਾਨ, ਸਿਮਰਜੀਤ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਭੋਲਾ ਸਾਬਕਾ ਪੰਚ, ਹਰਪਾਲ ਸਿੰਘ ਪਾਲਾ ਪੰਚ, ਬਹਾਦਰ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਪੰਚ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ 'ਚ ਲੱਗੇ ਕੂੜੇ ਦੇ ਵੱਡੇ-ਵੱਡੇ ਢੇਰ, ਸ਼ਹਿਰ ਵਾਸੀ ਪ੍ਰੇਸ਼ਾਨ <br/>
Ad Position 24