ਭਦੌੜ, 12 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਮੈਟਿ੍ਕ ਪ੍ਰੀਖਿਆ ਦੇ ਨਤੀਜੇ ਅਨੁਸਾਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ | ਵਾਇਸ ਪਿ੍ੰਸੀਪਲ ਮੈਡਮ ਮੀਨਾ ਜੈਨ ਨੇ ਦੱਸਿਆ ਕਿ ਸਕੂਲ ਦਾ ਹੋਣਹਾਰ ਵਿਦਿਆਰਥੀ ਜੈਦੀਪ ਸਿੰਘ 548 ਅੰਕ ਲੈ ਕੇ ਅੱਵਲ ਰਿਹਾ ਅਤੇ ਸਕੂਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਇਵੇਂ ਹਰਵੀਰ ਸਿੰਘ ਦੂਜੇ ਅਤੇ ਰਘਵੀਰ ਸਿੰਘ ਤੀਜੇ ਸਥਾਨ 'ਤੇ ਰਿਹਾ | ਪਿ੍ੰਸੀਪਲ ਅਤੇ ਸਟਾਫ਼ ਨੇ ਮੋਹਰੀ ਬੱਚਿਆਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਮੈਨੇਜਿੰਗ ਡਾਇਰੈਕਟਰ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਦੱਸਿਆ ਕਿ ਇਸ ਸੰਸਥਾ ਦੇ ਹੋਣਹਾਰ ਬੱਚੇ ਅਤੇ ਮਿਹਨਤੀ ਅਧਿਆਪਕ ਲਗਾਤਾਰ ਆਪਣੀ ਮਾਣਮੱਤੀ ਰਿਵਾਇਤ 'ਤੇ ਪਹਿਰਾ ਦਿੰਦੇ ਆ ਰਹੇ ਹਨ | ਸਕੂਲ ਪ੍ਰਬੰਧਕ ਤੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਮੋਹਰੀ ਵਿਦਿਆਰਥੀਆਂ, ਮਾਪਿਆਂ ਅਤੇ ਕਾਬਲ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਵਿਚ ਹੋਰ ਮਿਹਨਤ ਰਾਹੀਂ ਸਕੂਲ ਦਾ ਨਾਂਅ ਰੌਸ਼ਨ ਕਰਨ ਦੀ ਅਪੀਲ ਕੀਤੀ | ਇਸ ਮੌਕੇ ਪ੍ਰੋਗਰਾਮ ਅਫਸਰ ਗੁਰਚਰਨ ਸਿੰਘ ਰਾਮਾ, ਕੁਲਦੀਪ ਸਿੰਘ ਧਾਲੀਵਾਲ, ਜਗਦੇਵ ਸਿੰਘ ਧਾਲੀਵਾਲ, ਸੁਨਿਧੀ ਮਿੱਤਲ, ਹਰਪ੍ਰੀਤ ਕੌਰ, ਗੁਰਵਿੰਦਰ ਕੌਰ, ਬਲਜੀਤ ਕੌਰ, ਜਸਪ੍ਰੀਤ ਕੌਰ ਤਰਸੇਮਪਾਲ ਕੌਰ, ਰੁਪਿੰਦਰ ਕੌਰ, ਪ੍ਰਦੀਪ ਕੌਰ ਸਮੇਤ ਸਕੂਲ ਦਾ ਸਮੁੱਚਾ ਸਟਾਫ਼ ਮੌਜੂਦ ਸੀ |