15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਰਕਲ ਪ੍ਰਧਾਨ ਬਾਠ ਨੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਝਿੰਜਰ ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 13-05-2026
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਬਰਨਾਲਾ ਦੇ ਪ੍ਰਧਾਨ ਜਥੇਦਾਰ ਬੇਅੰਤ ਸਿੰਘ ਬਾਠ ਵਲੋਂ ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨਾਲ ਮੁਲਾਕਾਤ ਕੀਤੀ ਗਈ ਅਤੇ ਇਸ ਮੁਲਾਕਾਤ ਦੌਰਾਨ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ 'ਤੇ ਵਿਚਾਰ ਚਰਚਾ ਕੀਤੀ ਗਈ | ਗੱਲਬਾਤ ਕਰਦਿਆਂ ਜਥੇਦਾਰ ਬਾਠ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਅਤੇ ਆਗਾਮੀ ਸਿਆਸੀ ਚੁਣੌਤੀਆਂ ਦਾ ਟਾਕਰਾ ਕਰਨ ਲਈ ਪਾਰਟੀ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਯੂਥ ਵਿੰਗ ਅਹਿਮ ਭੂਮਿਕਾ ਨਿਭਾਏਗਾ ਅਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੋੜਿਆ ਜਾਵੇਗਾ | ਸ: ਸਰਬਜੀਤ ਸਿੰਘ ਝਿੰਜਰ ਨੇ ਜਥੇਦਾਰ ਬਾਠ ਵਲੋਂ ਬਰਨਾਲਾ ਵਿਚ ਪਾਰਟੀ ਦੀ ਪ੍ਰਫੁਲਿਤਾ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ 2027 ਦੀਆਂ ਚੋਣਾਂ ਪੰਜਾਬ ਦੇ ਭਵਿੱਖ ਲਈ ਨਿਰਣਾਇਕ ਹੋਣਗੀਆਂ ਅਤੇ ਅਕਾਲੀ ਦਲ ਦਾ ਹਰ ਵਰਕਰ ਹੁਣ ਤੋਂ ਹੀ ਮੈਦਾਨ ਵਿਚ ਨਿੱਤਰ ਚੁੱਕਾ ਹੈ ਅਤੇ ਬਰਨਾਲਾ ਵਰਗੇ ਅਹਿਮ ਹਲਕਿਆਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨਾ ਸਾਡਾ ਮੁੱਖ ਟੀਚਾ ਹੈ |

Ad Position 22
No active advertisement
ਪਿਛਲੀ ਖ਼ਬਰ ਟੱਲੇਵਾਲ ਪੰਚਾਇਤ ਵਲੋਂ ਇੰਟਰਲਾਕ ਟਾਈਲ ਲਗਾਏ ਜਾਣ ਦੇ ਕਾਰਜ ਸ਼ੁਰੂ <br/> ਅਗਲੀ ਖ਼ਬਰ ਬੈਂਕਾਂ 'ਚ ਪੈਸੇ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ, ਆਰ.ਬੀ.ਆਈ. ਨੇ ਸਪਲਾਈ ਘਟਾਈ <br/>
Ad Position 24