15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਟੱਲੇਵਾਲ ਪੰਚਾਇਤ ਵਲੋਂ ਇੰਟਰਲਾਕ ਟਾਈਲ ਲਗਾਏ ਜਾਣ ਦੇ ਕਾਰਜ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 13-05-2026
ਟੱਲੇਵਾਲ, 12 ਮਈ (ਸੋਨੀ ਚੀਮਾ)-ਪਿੰਡ ਟੱਲੇਵਾਲ ਦੇ ਸਰਪੰਚ ਜੁਗਰਾਜ ਸਿੰਘ ਦੀ ਅਗਵਾਈ ਵਿਚ ਸਮੂਹ ਪੰਚਾਇਤ ਵਲੋਂ ਪਿੰਡ ਵਿਚ ਬਿਨਾਂ ਵਿਤਕਰੇਬਾਜ਼ੀ ਦੇ ਵਿਕਾਸ ਕਾਰਜ ਲਗਾਤਾਰ ਜਾਰੀ ਹਨ | ਇਸੇ ਕੜੀ ਦੇ ਚੱਲਦਿਆਂ ਅੱਜ ਬਲਵਿੰਦਰ ਸਿੰਘ ਭੋਲਾ ਪੁੱਤਰ ਬਾਰਾ ਸਿੰਘ ਦੇ ਘਰ ਤੋਂ ਸੜਕ ਤੱਕ ਦੀ ਗਲੀ ਵਿਚ ਇੰਟਰਲਾਕ ਟਾਈਲ ਲਾਉਣ ਦਾ ਕਾਰਜ ਸਰਪੰਚ ਜੁਗਰਾਜ ਸਿੰਘ, ਗ੍ਰਾਮ ਪੰਚਾਇਤ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਵਲੋਂ ਬਾਬਾ ਕੁਲਦੀਪ ਸਿੰਘ ਨੇ ਅਰਦਾਸ ਬੇਨਤੀ ਕਰ ਕੇ ਸ਼ੁਰੂ ਕਰਵਾ ਦਿੱਤਾ ਗਿਆ | ਸਰਪੰਚ ਜੁਗਰਾਜ ਸਿੰਘ ਨੇ ਦੱਸਿਆ ਕਿ ਇਹ ਗਲੀ ਕਾਫ਼ੀ ਸਮੇਂ ਤੋਂ ਖਸਤਾ ਹਾਲਤ ਵਿਚ ਸੀ ਅਤੇ ਹਰ ਵਕਤ ਗੰਦਾ ਪਾਣੀ ਪਾਣੀ ਖੜ੍ਹਾ ਰਹਿੰਦਾ ਸੀ ਅਤੇ ਬਰਸਾਤਾਂ ਵਿਚ ਤਾਂ ਹੋਰ ਵੀ ਬਹੁਤ ਮਾੜੀ ਹਾਲਤ ਹੋ ਜਾਂਦੀ ਸੀ | ਜਿਸ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਸੀ | ਆਉਣ ਵਾਲੀਆਂ ਬਰਸਾਤਾਂ ਨੂੰ ਮੁੱਖ ਰੱਖਦਿਆਂ ਅਤੇ ਪਿੰਡ ਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਇਹ ਕਾਰਜ ਸ਼ੁਰੂ ਕੀਤਾ ਗਿਆ ਹੈ | ਇਸ ਸਮੇਂ ਪੰਚ ਸੀਮਾ ਬੇਗ਼ਮ, ਪੰਚ ਲੱਡੂ ਰਾਮ, ਪੰਚ ਸਤਿਆਵਤੀ, ਪੰਚ ਮਹਿੰਦਰ ਸਿੰਘ ਭੋਲਾ, ਪੰਚ ਹਰਜਿੰਦਰ ਜਿੰਦਾ, ਚਰਨਜੀਤ ਨੀਟਾ, ਪੰਚ ਜਗਤਾਰ ਬੋਲਾ, ਸੁਖਵਿੰਦਰ ਸਿੰਘ, ਹੈੱਡ ਮਾਸਟਰ ਰਣਜੀਤ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਸੁਖਚੈਨ ਸਿੰਘ, ਮਲਕੀਤ ਸਿੰਘ, ਨਿਰਪਾਲ ਸਿੰਘ ਕਾਲਾ, ਵੇਦੂ ਖ਼ਾਨ, ਕਲੱਬ ਪ੍ਰਧਾਨ ਅਮਨਦੀਪ ਸਿੰਘ, ਵਤਨਪਰੀਤ ਸਿੰਘ, ਗੁਰਦੁਆਰਾ ਰਵਿਦਾਸ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਸਾ ਸਿੰਘ, ਬਲਵਿੰਦਰ ਸਿੰਘ ਬੱਚੀ, ਕਾਹਲਾ ਸਿੰਘ, ਮੱਘਰ ਸਿੰਘ, ਚਮਕੌਰ ਸਿੰਘ, ਬਾਬਾ ਜੀਵਨ ਸਿੰਘ ਕਲੱਬ ਦੇ ਪ੍ਰਧਾਨ ਜਗਤਾਰ ਸਿੰਘ ਤਾਰੀ, ਜਗਸੀਰ ਸਿੰਘ ਅਤੇ ਬੀ.ਕੇ.ਯੂ ਉਗਰਾਹਾਂ ਦੇ ਪ੍ਰਧਾਨ ਜਰਨੈਲ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਨੇ ਨਗਰ ਨਿਗਮ ਬਰਨਾਲਾ ਵਿਖੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਸਰਕਲ ਪ੍ਰਧਾਨ ਬਾਠ ਨੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਝਿੰਜਰ ਨਾਲ ਕੀਤੀ ਮੁਲਾਕਾਤ <br/>
Ad Position 24